< מִשְׁלֵי 23 >

כִּֽי־תֵ֭שֵׁב לִלְח֣וֹם אֶת־מוֹשֵׁ֑ל בִּ֥ין תָּ֝בִ֗ין אֶת־אֲשֶׁ֥ר לְפָנֶֽיךָ׃ 1
ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
וְשַׂמְתָּ֣ שַׂכִּ֣ין בְּלֹעֶ֑ךָ אִם־בַּ֖עַל נֶ֣פֶשׁ אָֽתָּה׃ 2
ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
אַל־תִּ֭תְאָיו לְמַטְעַמּוֹתָ֑יו וְ֝ה֗וּא לֶ֣חֶם כְּזָבִֽים׃ 3
ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
אַל־תִּיגַ֥ע לְֽהַעֲשִׁ֑יר מִֽבִּינָתְךָ֥ חֲדָֽל׃ 4
ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
הֲתָ֤עִיף עֵינֶ֥יךָ בּ֗וֹ וְֽאֵ֫ינֶ֥נּוּ כִּ֤י עָשֹׂ֣ה יַעֲשֶׂה־לּ֣וֹ כְנָפַ֑יִם כְּ֝נֶ֗שֶׁר יָע֥וּף הַשָּׁמָֽיִם׃ פ 5
ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
אַל־תִּלְחַ֗ם אֶת־לֶ֭חֶם רַ֣ע עָ֑יִן וְאַל־תִּ֝תְאָ֗יו לְמַטְעַמֹּתָֽיו׃ 6
ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
כִּ֤י ׀ כְּמוֹ־שָׁעַ֥ר בְּנַפְשׁ֗וֹ כֶּ֫ן־ה֥וּא אֱכֹ֣ל וּ֭שְׁתֵה יֹ֣אמַר לָ֑ךְ וְ֝לִבּ֗וֹ בַּל־עִמָּֽךְ׃ 7
ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
פִּֽתְּךָ־אָכַ֥לְתָּ תְקִיאֶ֑נָּה וְ֝שִׁחַ֗תָּ דְּבָרֶ֥יךָ הַנְּעִימִֽים׃ 8
ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
בְּאָזְנֵ֣י כְ֭סִיל אַל־תְּדַבֵּ֑ר כִּֽי־יָ֝ב֗וּז לְשֵׂ֣כֶל מִלֶּֽיךָ׃ 9
ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
אַל־תַּ֭סֵּג גְּב֣וּל עוֹלָ֑ם וּבִשְׂדֵ֥י יְ֝תוֹמִ֗ים אַל־תָּבֹֽא׃ 10
੧੦ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
כִּֽי־גֹאֲלָ֥ם חָזָ֑ק הֽוּא־יָרִ֖יב אֶת־רִיבָ֣ם אִתָּֽךְ׃ 11
੧੧ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
הָבִ֣יאָה לַמּוּסָ֣ר לִבֶּ֑ךָ וְ֝אָזְנֶ֗ךָ לְאִמְרֵי־דָֽעַת׃ 12
੧੨ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
אַל־תִּמְנַ֣ע מִנַּ֣עַר מוּסָ֑ר כִּֽי־תַכֶּ֥נּוּ בַ֝שֵּׁ֗בֶט לֹ֣א יָמֽוּת׃ 13
੧੩ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
אַ֭תָּה בַּשֵּׁ֣בֶט תַּכֶּ֑נּוּ וְ֝נַפְשׁ֗וֹ מִשְּׁא֥וֹל תַּצִּֽיל׃ (Sheol h7585) 14
੧੪ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। (Sheol h7585)
בְּ֭נִי אִם־חָכַ֣ם לִבֶּ֑ךָ יִשְׂמַ֖ח לִבִּ֣י גַם־אָֽנִי׃ 15
੧੫ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
וְתַעְלֹ֥זְנָה כִלְיוֹתָ֑י בְּדַבֵּ֥ר שְׂ֝פָתֶ֗יךָ מֵישָׁרִֽים׃ 16
੧੬ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
אַל־יְקַנֵּ֣א לִ֭בְּךָ בַּֽחַטָּאִ֑ים כִּ֥י אִם־בְּיִרְאַת־יְ֝הוָ֗ה כָּל־הַיּֽוֹם׃ 17
੧੭ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
כִּ֭י אִם־יֵ֣שׁ אַחֲרִ֑ית וְ֝תִקְוָתְךָ֗ לֹ֣א תִכָּרֵֽת׃ 18
੧੮ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
שְׁמַע־אַתָּ֣ה בְנִ֣י וַחֲכָ֑ם וְאַשֵּׁ֖ר בַּדֶּ֣רֶךְ לִבֶּֽךָ׃ 19
੧੯ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
אַל־תְּהִ֥י בְסֹֽבְאֵי־יָ֑יִן בְּזֹלֲלֵ֖י בָשָׂ֣ר לָֽמוֹ׃ 20
੨੦ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
כִּי־סֹבֵ֣א וְ֭זוֹלֵל יִוָּרֵ֑שׁ וּ֝קְרָעִ֗ים תַּלְבִּ֥ישׁ נוּמָֽה׃ 21
੨੧ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
שְׁמַ֣ע לְ֭אָבִיךָ זֶ֣ה יְלָדֶ֑ךָ וְאַל־תָּ֝ב֗וּז כִּֽי־זָקְנָ֥ה אִמֶּֽךָ׃ 22
੨੨ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
אֱמֶ֣ת קְ֭נֵה וְאַל־תִּמְכֹּ֑ר חָכְמָ֖ה וּמוּסָ֣ר וּבִינָֽה׃ 23
੨੩ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
גִּ֣יל יָ֭גִיל אֲבִ֣י צַדִּ֑יק וְיוֹלֵ֥ד חָ֝כָ֗ם יִשְׂמַח בּֽוֹ׃ 24
੨੪ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
יִֽשְׂמַח־אָבִ֥יךָ וְאִמֶּ֑ךָ וְ֝תָגֵ֗ל יֽוֹלַדְתֶּֽךָ׃ 25
੨੫ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
תְּנָֽה־בְנִ֣י לִבְּךָ֣ לִ֑י וְ֝עֵינֶ֗יךָ דְּרָכַ֥י תִּצֹּֽרְנָה׃ 26
੨੬ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
כִּֽי־שׁוּחָ֣ה עֲמֻקָּ֣ה זוֹנָ֑ה וּבְאֵ֥ר צָ֝רָ֗ה נָכְרִיָּֽה׃ 27
੨੭ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
אַף־הִ֭יא כְּחֶ֣תֶף תֶּֽאֱרֹ֑ב וּ֝בוֹגְדִ֗ים בְּאָדָ֥ם תּוֹסִֽף׃ 28
੨੮ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
לְמִ֨י א֥וֹי לְמִ֪י אֲב֡וֹי לְמִ֤י מִדְיָנִ֨ים לְמִ֥י שִׂ֗יחַ לְ֭מִי פְּצָעִ֣ים חִנָּ֑ם לְ֝מִ֗י חַכְלִל֥וּת עֵינָֽיִם׃ 29
੨੯ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
לַֽמְאַחֲרִ֥ים עַל־הַיָּ֑יִן לַ֝בָּאִ֗ים לַחְקֹ֥ר מִמְסָֽךְ׃ 30
੩੦ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
אַל־תֵּ֥רֶא יַיִן֮ כִּ֪י יִתְאַ֫דָּ֥ם כִּֽי־יִתֵּ֣ן בַּכּ֣וֹס עֵינ֑וֹ יִ֝תְהַלֵּ֗ךְ בְּמֵישָׁרִֽים׃ 31
੩੧ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
אַ֭חֲרִיתוֹ כְּנָחָ֣שׁ יִשָּׁ֑ךְ וּֽכְצִפְעֹנִ֥י יַפְרִֽשׁ׃ 32
੩੨ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
עֵ֭ינֶיךָ יִרְא֣וּ זָר֑וֹת וְ֝לִבְּךָ֗ יְדַבֵּ֥ר תַּהְפֻּכֽוֹת׃ 33
੩੩ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
וְ֭הָיִיתָ כְּשֹׁכֵ֣ב בְּלֶב־יָ֑ם וּ֝כְשֹׁכֵ֗ב בְּרֹ֣אשׁ חִבֵּֽל׃ 34
੩੪ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।
הִכּ֥וּנִי בַל־חָלִיתִי֮ הֲלָמ֗וּנִי בַּל־יָ֫דָ֥עְתִּי מָתַ֥י אָקִ֑יץ א֝וֹסִ֗יף אֲבַקְשֶׁ֥נּוּ עֽוֹד׃ 35
੩੫ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!

< מִשְׁלֵי 23 >