< תְהִלִּים 105 >
הוֹד֣וּ לַ֭יהוָה קִרְא֣וּ בִּשְׁמ֑וֹ הוֹדִ֥יעוּ בָ֝עַמִּ֗ים עֲלִילוֹתָֽיו׃ | 1 |
੧ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
שִֽׁירוּ־ל֭וֹ זַמְּרוּ־ל֑וֹ שִׂ֝֗יחוּ בְּכָל־נִפְלְאוֹתָֽיו׃ | 2 |
੨ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!
הִֽ֭תְהַלְלוּ בְּשֵׁ֣ם קָדְשׁ֑וֹ יִ֝שְׂמַ֗ח לֵ֤ב ׀ מְבַקְשֵׁ֬י יְהוָֽה׃ | 3 |
੩ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!
דִּרְשׁ֣וּ יְהוָ֣ה וְעֻזּ֑וֹ בַּקְּשׁ֖וּ פָנָ֣יו תָּמִֽיד׃ | 4 |
੪ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
זִכְר֗וּ נִפְלְאוֹתָ֥יו אֲשֶׁר־עָשָׂ֑ה מֹ֝פְתָ֗יו וּמִשְׁפְּטֵי־פִֽיו׃ | 5 |
੫ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
זֶ֭רַע אַבְרָהָ֣ם עַבְדּ֑וֹ בְּנֵ֖י יַעֲקֹ֣ב בְּחִירָֽיו׃ | 6 |
੬ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
ה֭וּא יְהוָ֣ה אֱלֹהֵ֑ינוּ בְּכָל־הָ֝אָ֗רֶץ מִשְׁפָּטָֽיו׃ | 7 |
੭ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!
זָכַ֣ר לְעוֹלָ֣ם בְּרִית֑וֹ דָּבָ֥ר צִ֝וָּ֗ה לְאֶ֣לֶף דּֽוֹר׃ | 8 |
੮ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
אֲשֶׁ֣ר כָּ֭רַת אֶת־אַבְרָהָ֑ם וּשְׁב֖וּעָת֣וֹ לְיִשְׂחָֽק׃ | 9 |
੯ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
וַיַּֽעֲמִידֶ֣הָ לְיַעֲקֹ֣ב לְחֹ֑ק לְ֝יִשְׂרָאֵ֗ל בְּרִ֣ית עוֹלָֽם׃ | 10 |
੧੦ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,
לֵאמֹ֗ר לְךָ֗ אֶתֵּ֥ן אֶת־אֶֽרֶץ־כְּנָ֑עַן חֶ֝֗בֶל נַחֲלַתְכֶֽם׃ | 11 |
੧੧ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
בִּֽ֭הְיוֹתָם מְתֵ֣י מִסְפָּ֑ר כִּ֝מְעַ֗ט וְגָרִ֥ים בָּֽהּ׃ | 12 |
੧੨ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
וַֽ֭יִּתְהַלְּכוּ מִגּ֣וֹי אֶל־גּ֑וֹי מִ֝מַּמְלָכָ֗ה אֶל־עַ֥ם אַחֵֽר׃ | 13 |
੧੩ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
לֹֽא־הִנִּ֣יחַ אָדָ֣ם לְעָשְׁקָ֑ם וַיּ֖וֹכַח עֲלֵיהֶ֣ם מְלָכִֽים׃ | 14 |
੧੪ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
אַֽל־תִּגְּע֥וּ בִמְשִׁיחָ֑י וְ֝לִנְבִיאַי אַל־תָּרֵֽעוּ׃ | 15 |
੧੫ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
וַיִּקְרָ֣א רָ֭עָב עַל־הָאָ֑רֶץ כָּֽל־מַטֵּה־לֶ֥חֶם שָׁבָֽר׃ | 16 |
੧੬ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
שָׁלַ֣ח לִפְנֵיהֶ֣ם אִ֑ישׁ לְ֝עֶ֗בֶד נִמְכַּ֥ר יוֹסֵֽף׃ | 17 |
੧੭ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
עִנּ֣וּ בַכֶּ֣בֶל רַגְל֑וֹ בַּ֝רְזֶ֗ל בָּ֣אָה נַפְשֽׁוֹ׃ | 18 |
੧੮ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
עַד־עֵ֥ת בֹּֽא־דְבָר֑וֹ אִמְרַ֖ת יְהוָ֣ה צְרָפָֽתְהוּ׃ | 19 |
੧੯ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
שָׁ֣לַח מֶ֭לֶךְ וַיַּתִּירֵ֑הוּ מֹשֵׁ֥ל עַ֝מִּ֗ים וַֽיְפַתְּחֵֽהוּ׃ | 20 |
੨੦ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ।
שָׂמ֣וֹ אָד֣וֹן לְבֵית֑וֹ וּ֝מֹשֵׁ֗ל בְּכָל־קִנְיָנֽוֹ׃ | 21 |
੨੧ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,
לֶאְסֹ֣ר שָׂרָ֣יו בְּנַפְשׁ֑וֹ וּזְקֵנָ֥יו יְחַכֵּֽם׃ | 22 |
੨੨ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।
וַיָּבֹ֣א יִשְׂרָאֵ֣ל מִצְרָ֑יִם וְ֝יַעֲקֹ֗ב גָּ֣ר בְּאֶֽרֶץ־חָֽם׃ | 23 |
੨੩ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
וַיֶּ֣פֶר אֶת־עַמּ֣וֹ מְאֹ֑ד וַ֝יַּֽעֲצִמֵהוּ מִצָּרָֽיו׃ | 24 |
੨੪ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
הָפַ֣ךְ לִ֭בָּם לִשְׂנֹ֣א עַמּ֑וֹ לְ֝הִתְנַכֵּ֗ל בַּעֲבָדָֽיו׃ | 25 |
੨੫ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।
שָׁ֭לַח מֹשֶׁ֣ה עַבְדּ֑וֹ אַ֝הֲרֹ֗ן אֲשֶׁ֣ר בָּֽחַר־בּֽוֹ׃ | 26 |
੨੬ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
שָֽׂמוּ־בָ֭ם דִּבְרֵ֣י אֹתוֹתָ֑יו וּ֝מֹפְתִ֗ים בְּאֶ֣רֶץ חָֽם׃ | 27 |
੨੭ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
שָׁ֣לַֽח חֹ֭שֶׁךְ וַיַּחְשִׁ֑ךְ וְלֹֽא־מָ֝ר֗וּ אֶת־דְּבָרֽוֹ׃ | 28 |
੨੮ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
הָפַ֣ךְ אֶת־מֵימֵיהֶ֣ם לְדָ֑ם וַ֝יָּ֗מֶת אֶת־דְּגָתָֽם׃ | 29 |
੨੯ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
שָׁרַ֣ץ אַרְצָ֣ם צְפַרְדְּעִ֑ים בְּ֝חַדְרֵ֗י מַלְכֵיהֶֽם׃ | 30 |
੩੦ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!
אָ֭מַר וַיָּבֹ֣א עָרֹ֑ב כִּ֝נִּ֗ים בְּכָל־גְּבוּלָֽם׃ | 31 |
੩੧ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।
נָתַ֣ן גִּשְׁמֵיהֶ֣ם בָּרָ֑ד אֵ֖שׁ לֶהָב֣וֹת בְּאַרְצָֽם׃ | 32 |
੩੨ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
וַיַּ֣ךְ גַּ֭פְנָם וּתְאֵנָתָ֑ם וַ֝יְשַׁבֵּ֗ר עֵ֣ץ גְּבוּלָֽם׃ | 33 |
੩੩ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
אָ֭מַר וַיָּבֹ֣א אַרְבֶּ֑ה וְ֝יֶ֗לֶק וְאֵ֣ין מִסְפָּֽר׃ | 34 |
੩੪ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
וַיֹּ֣אכַל כָּל־עֵ֣שֶׂב בְּאַרְצָ֑ם וַ֝יֹּ֗אכַל פְּרִ֣י אַדְמָתָֽם׃ | 35 |
੩੫ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।
וַיַּ֣ךְ כָּל־בְּכ֣וֹר בְּאַרְצָ֑ם רֵ֝אשִׁ֗ית לְכָל־אוֹנָֽם׃ | 36 |
੩੬ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
וַֽ֭יּוֹצִיאֵם בְּכֶ֣סֶף וְזָהָ֑ב וְאֵ֖ין בִּשְׁבָטָ֣יו כּוֹשֵֽׁל׃ | 37 |
੩੭ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
שָׂמַ֣ח מִצְרַ֣יִם בְּצֵאתָ֑ם כִּֽי־נָפַ֖ל פַּחְדָּ֣ם עֲלֵיהֶֽם׃ | 38 |
੩੮ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈਅ ਉਨ੍ਹਾਂ ਉੱਤੇ ਆ ਪਿਆ ਸੀ।
פָּרַ֣שׂ עָנָ֣ן לְמָסָ֑ךְ וְ֝אֵ֗שׁ לְהָאִ֥יר לָֽיְלָה׃ | 39 |
੩੯ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
שָׁאַ֣ל וַיָּבֵ֣א שְׂלָ֑ו וְלֶ֥חֶם שָׁ֝מַ֗יִם יַשְׂבִּיעֵֽם׃ | 40 |
੪੦ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।
פָּ֣תַח צ֭וּר וַיָּז֣וּבוּ מָ֑יִם הָ֝לְכ֗וּ בַּצִּיּ֥וֹת נָהָֽר׃ | 41 |
੪੧ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ,
כִּֽי־זָ֭כַר אֶת־דְּבַ֣ר קָדְשׁ֑וֹ אֶֽת־אַבְרָהָ֥ם עַבְדּֽוֹ׃ | 42 |
੪੨ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
וַיּוֹצִ֣א עַמּ֣וֹ בְשָׂשׂ֑וֹן בְּ֝רִנָּ֗ה אֶת־בְּחִירָֽיו׃ | 43 |
੪੩ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
וַיִּתֵּ֣ן לָ֭הֶם אַרְצ֣וֹת גּוֹיִ֑ם וַעֲמַ֖ל לְאֻמִּ֣ים יִירָֽשׁוּ׃ | 44 |
੪੪ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,
בַּעֲב֤וּר ׀ יִשְׁמְר֣וּ חֻ֭קָּיו וְתוֹרֹתָ֥יו יִנְצֹ֗רוּ הַֽלְלוּ־יָֽהּ׃ | 45 |
੪੫ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।