< תְהִלִּים 123 >
שִׁ֗יר הַֽמַּ֫עֲל֥וֹת אֵ֭לֶיךָ נָשָׂ֣אתִי אֶת־עֵינַ֑י הַ֝יֹּשְׁבִ֗י בַּשָּׁמָֽיִם׃ | 1 |
੧ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
הִנֵּ֨ה כְעֵינֵ֪י עֲבָדִ֡ים אֶל־יַ֤ד אֲֽדוֹנֵיהֶ֗ם כְּעֵינֵ֣י שִׁפְחָה֮ אֶל־יַ֪ד גְּבִ֫רְתָּ֥הּ כֵּ֣ן עֵ֭ינֵינוּ אֶל־יְהוָ֣ה אֱלֹהֵ֑ינוּ עַ֝֗ד שֶׁיְּחָנֵּֽנוּ׃ | 2 |
੨ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
חָנֵּ֣נוּ יְהוָ֣ה חָנֵּ֑נוּ כִּֽי־רַ֝֗ב שָׂבַ֥עְנוּ בֽוּז׃ | 3 |
੩ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
רַבַּת֮ שָֽׂבְעָה־לָּ֪הּ נַ֫פְשֵׁ֥נוּ הַלַּ֥עַג הַשַּׁאֲנַנִּ֑ים הַ֝בּ֗וּז לִגְאֵי יוֹנִים׃ | 4 |
੪ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।