< תְהִלִּים 35 >
לְדָוִ֨ד ׀ רִיבָ֣ה יְ֭הוָה אֶת־יְרִיבַ֑י לְ֝חַ֗ם אֶת־לֹֽחֲמָֽי׃ | 1 |
੧ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
הַחֲזֵ֣ק מָגֵ֣ן וְצִנָּ֑ה וְ֝ק֗וּמָה בְּעֶזְרָתִֽי׃ | 2 |
੨ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
וְהָ֘רֵ֤ק חֲנִ֣ית וּ֭סְגֹר לִקְרַ֣את רֹדְפָ֑י אֱמֹ֥ר לְ֝נַפְשִׁ֗י יְֽשֻׁעָתֵ֥ךְ אָֽנִי׃ | 3 |
੩ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
יֵבֹ֣שׁוּ וְיִכָּלְמוּ֮ מְבַקְשֵׁ֪י נַ֫פְשִׁ֥י יִסֹּ֣גוּ אָח֣וֹר וְיַחְפְּר֑וּ חֹ֝שְׁבֵ֗י רָעָתִֽי׃ | 4 |
੪ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
יִֽהְי֗וּ כְּמֹ֥ץ לִפְנֵי־ר֑וּחַ וּמַלְאַ֖ךְ יְהוָ֣ה דּוֹחֶֽה׃ | 5 |
੫ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
יְֽהִי־דַרְכָּ֗ם חֹ֥שֶׁךְ וַחֲלַקְלַקּ֑וֹת וּמַלְאַ֥ךְ יְ֝הוָ֗ה רֹדְפָֽם׃ | 6 |
੬ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
כִּֽי־חִנָּ֣ם טָֽמְנוּ־לִ֭י שַׁ֣חַת רִשְׁתָּ֑ם חִ֝נָּ֗ם חָפְר֥וּ לְנַפְשִֽׁי׃ | 7 |
੭ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
תְּבוֹאֵ֣הוּ שׁוֹאָה֮ לֹֽא־יֵ֫דָ֥ע וְרִשְׁתּ֣וֹ אֲשֶׁר־טָמַ֣ן תִּלְכְּד֑וֹ בְּ֝שׁוֹאָ֗ה יִפָּל־בָּֽהּ׃ | 8 |
੮ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
וְ֭נַפְשִׁי תָּגִ֣יל בַּיהוָ֑ה תָּ֝שִׂישׂ בִּישׁוּעָתֽוֹ׃ | 9 |
੯ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
כָּ֥ל עַצְמוֹתַ֨י ׀ תֹּאמַרְנָה֮ יְהוָ֗ה מִ֥י כָ֫מ֥וֹךָ מַצִּ֣יל עָ֭נִי מֵחָזָ֣ק מִמֶּ֑נּוּ וְעָנִ֥י וְ֝אֶבְי֗וֹן מִגֹּזְלֽוֹ׃ | 10 |
੧੦ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
יְ֭קוּמוּן עֵדֵ֣י חָמָ֑ס אֲשֶׁ֥ר לֹא־יָ֝דַ֗עְתִּי יִשְׁאָלֽוּנִי׃ | 11 |
੧੧ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
יְשַׁלְּמ֣וּנִי רָ֭עָה תַּ֥חַת טוֹבָ֗ה שְׁכ֣וֹל לְנַפְשִֽׁי׃ | 12 |
੧੨ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
וַאֲנִ֤י ׀ בַּחֲלוֹתָ֡ם לְב֬וּשִׁי שָׂ֗ק עִנֵּ֣יתִי בַצּ֣וֹם נַפְשִׁ֑י וּ֝תְפִלָּתִ֗י עַל־חֵיקִ֥י תָשֽׁוּב׃ | 13 |
੧੩ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ ।
כְּרֵֽעַ־כְּאָ֣ח לִ֭י הִתְהַלָּ֑כְתִּי כַּאֲבֶל־אֵ֝֗ם קֹדֵ֥ר שַׁחֽוֹתִי׃ | 14 |
੧੪ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
וּבְצַלְעִי֮ שָׂמְח֪וּ וְֽנֶאֱ֫סָ֥פוּ נֶאֶסְפ֬וּ עָלַ֣י נֵ֭כִים וְלֹ֣א יָדַ֑עְתִּי קָֽרְע֥וּ וְלֹא־דָֽמּוּ׃ | 15 |
੧੫ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
בְּ֭חַנְפֵי לַעֲגֵ֣י מָע֑וֹג חָרֹ֖ק עָלַ֣י שִׁנֵּֽימוֹ׃ | 16 |
੧੬ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
אֲדֹנָי֮ כַּמָּ֪ה תִּ֫רְאֶ֥ה הָשִׁ֣יבָה נַ֭פְשִׁי מִשֹּׁאֵיהֶ֑ם מִ֝כְּפִירִ֗ים יְחִידָתִֽי׃ | 17 |
੧੭ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
א֭וֹדְךָ בְּקָהָ֣ל רָ֑ב בְּעַ֖ם עָצ֣וּם אֲהַֽלְלֶֽךָּ׃ | 18 |
੧੮ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
אַֽל־יִשְׂמְחוּ־לִ֣י אֹיְבַ֣י שֶׁ֑קֶר שֹׂנְאַ֥י חִ֝נָּ֗ם יִקְרְצוּ־עָֽיִן׃ | 19 |
੧੯ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
כִּ֤י לֹ֥א שָׁל֗וֹם יְדַ֫בֵּ֥רוּ וְעַ֥ל רִגְעֵי־אֶ֑רֶץ דִּבְרֵ֥י מִ֝רְמוֹת יַחֲשֹׁבֽוּן׃ | 20 |
੨੦ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
וַיַּרְחִ֥יבוּ עָלַ֗י פִּ֫יהֶ֥ם אָ֭מְרוּ הֶאָ֣ח ׀ הֶאָ֑ח רָאֲתָ֥ה עֵינֵֽינוּ׃ | 21 |
੨੧ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
רָאִ֣יתָה יְ֭הוָה אַֽל־תֶּחֱרַ֑שׁ אֲ֝דֹנָ֗י אֲל־תִּרְחַ֥ק מִמֶּֽנִּי׃ | 22 |
੨੨ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
הָעִ֣ירָה וְ֭הָקִיצָה לְמִשְׁפָּטִ֑י אֱלֹהַ֖י וַֽאדֹנָ֣י לְרִיבִֽי׃ | 23 |
੨੩ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
שָׁפְטֵ֣נִי כְ֭צִדְקְךָ יְהוָ֥ה אֱלֹהָ֗י וְאַל־יִשְׂמְחוּ־לִֽי׃ | 24 |
੨੪ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
אַל־יֹאמְר֣וּ בְ֭לִבָּם הֶאָ֣ח נַפְשֵׁ֑נוּ אַל־יֹ֝אמְר֗וּ בִּֽלַּעֲנֽוּהוּ׃ | 25 |
੨੫ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
יֵ֘בֹ֤שׁוּ וְיַחְפְּר֨וּ ׀ יַחְדָּו֮ שְׂמֵחֵ֪י רָעָ֫תִ֥י יִֽלְבְּשׁוּ־בֹ֥שֶׁת וּכְלִמָּ֑ה הַֽמַּגְדִּילִ֥ים עָלָֽי׃ | 26 |
੨੬ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
יָרֹ֣נּוּ וְיִשְׂמְחוּ֮ חֲפֵצֵ֪י צִ֫דְקִ֥י וְיֹאמְר֣וּ תָ֭מִיד יִגְדַּ֣ל יְהוָ֑ה הֶ֝חָפֵ֗ץ שְׁל֣וֹם עַבְדּֽוֹ׃ | 27 |
੨੭ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
וּ֭לְשׁוֹנִי תֶּהְגֶּ֣ה צִדְקֶ֑ךָ כָּל־הַ֝יּוֹם תְּהִלָּתֶֽךָ׃ | 28 |
੨੮ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।