< תְהִלִּים 51 >
לַמְנַצֵּ֗חַ מִזְמ֥וֹר לְדָוִֽד׃ בְּֽבוֹא־אֵ֭לָיו נָתָ֣ן הַנָּבִ֑יא כַּֽאֲשֶׁר־בָּ֝֗א אֶל־בַּת־שָֽׁבַע׃ חָנֵּ֣נִי אֱלֹהִ֣ים כְּחַסְדֶּ֑ךָ כְּרֹ֥ב רַ֝חֲמֶ֗יךָ מְחֵ֣ה פְשָׁעָֽי׃ | 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
הֶ֭רֶב כַּבְּסֵ֣נִי מֵעֲוֹנִ֑י וּֽמֵחַטָּאתִ֥י טַהֲרֵֽנִי׃ | 2 |
੨ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
כִּֽי־פְ֭שָׁעַי אֲנִ֣י אֵדָ֑ע וְחַטָּאתִ֖י נֶגְדִּ֣י תָמִֽיד׃ | 3 |
੩ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
לְךָ֤ לְבַדְּךָ֨ ׀ חָטָאתִי֮ וְהָרַ֥ע בְּעֵינֶ֗יךָ עָ֫שִׂ֥יתִי לְ֭מַעַן תִּצְדַּ֥ק בְּדָבְרֶ֗ךָ תִּזְכֶּ֥ה בְשָׁפְטֶֽךָ׃ | 4 |
੪ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
הֵן־בְּעָו֥וֹן חוֹלָ֑לְתִּי וּ֝בְחֵ֗טְא יֶֽחֱמַ֥תְנִי אִמִּֽי׃ | 5 |
੫ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
הֵן־אֱ֭מֶת חָפַ֣צְתָּ בַטֻּח֑וֹת וּ֝בְסָתֻ֗ם חָכְמָ֥ה תוֹדִיעֵֽנִי׃ | 6 |
੬ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
תְּחַטְּאֵ֣נִי בְאֵז֣וֹב וְאֶטְהָ֑ר תְּ֝כַבְּסֵ֗נִי וּמִשֶּׁ֥לֶג אַלְבִּֽין׃ | 7 |
੭ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
תַּ֭שְׁמִיעֵנִי שָׂשׂ֣וֹן וְשִׂמְחָ֑ה תָּ֝גֵ֗לְנָה עֲצָמ֥וֹת דִּכִּֽיתָ׃ | 8 |
੮ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
הַסְתֵּ֣ר פָּ֭נֶיךָ מֵחֲטָאָ֑י וְֽכָל־עֲוֹ֖נֹתַ֣י מְחֵֽה׃ | 9 |
੯ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
לֵ֣ב טָ֭הוֹר בְּרָא־לִ֣י אֱלֹהִ֑ים וְר֥וּחַ נָ֝כ֗וֹן חַדֵּ֥שׁ בְּקִרְבִּֽי׃ | 10 |
੧੦ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
אַל־תַּשְׁלִיכֵ֥נִי מִלְּפָנֶ֑יךָ וְר֥וּחַ קָ֝דְשְׁךָ֗ אַל־תִּקַּ֥ח מִמֶּֽנִּי׃ | 11 |
੧੧ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
הָשִׁ֣יבָה לִּ֭י שְׂשׂ֣וֹן יִשְׁעֶ֑ךָ וְר֖וּחַ נְדִיבָ֣ה תִסְמְכֵֽנִי׃ | 12 |
੧੨ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
אֲלַמְּדָ֣ה פֹשְׁעִ֣ים דְּרָכֶ֑יךָ וְ֝חַטָּאִ֗ים אֵלֶ֥יךָ יָשֽׁוּבוּ׃ | 13 |
੧੩ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
הַצִּ֘ילֵ֤נִי מִדָּמִ֨ים ׀ אֱֽלֹהִ֗ים אֱלֹהֵ֥י תְּשׁוּעָתִ֑י תְּרַנֵּ֥ן לְ֝שׁוֹנִ֗י צִדְקָתֶֽךָ׃ | 14 |
੧੪ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
אֲ֭דֹנָי שְׂפָתַ֣י תִּפְתָּ֑ח וּ֝פִ֗י יַגִּ֥יד תְּהִלָּתֶֽךָ׃ | 15 |
੧੫ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
כִּ֤י ׀ לֹא־תַחְפֹּ֣ץ זֶ֣בַח וְאֶתֵּ֑נָה ע֝וֹלָ֗ה לֹ֣א תִרְצֶֽה׃ | 16 |
੧੬ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
זִֽבְחֵ֣י אֱלֹהִים֮ ר֪וּחַ נִשְׁבָּ֫רָ֥ה לֵב־נִשְׁבָּ֥ר וְנִדְכֶּ֑ה אֱ֝לֹהִ֗ים לֹ֣א תִבְזֶֽה׃ | 17 |
੧੭ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
הֵיטִ֣יבָה בִ֭רְצוֹנְךָ אֶת־צִיּ֑וֹן תִּ֝בְנֶ֗ה חוֹמ֥וֹת יְרוּשָׁלִָֽם׃ | 18 |
੧੮ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
אָ֤ז תַּחְפֹּ֣ץ זִבְחֵי־צֶ֭דֶק עוֹלָ֣ה וְכָלִ֑יל אָ֤ז יַעֲל֖וּ עַל־מִזְבַּחֲךָ֣ פָרִֽים׃ | 19 |
੧੯ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।