< תְהִלִּים 76 >
לַמְנַצֵּ֥חַ בִּנְגִינֹ֑ת מִזְמ֖וֹר לְאָסָ֣ף שִֽׁיר׃ נוֹדָ֣ע בִּֽיהוּדָ֣ה אֱלֹהִ֑ים בְּ֝יִשְׂרָאֵ֗ל גָּד֥וֹל שְׁמֽוֹ׃ | 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ। ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
וַיְהִ֣י בְשָׁלֵ֣ם סֻכּ֑וֹ וּמְע֖וֹנָת֣וֹ בְצִיּֽוֹן׃ | 2 |
੨ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
שָׁ֭מָּה שִׁבַּ֣ר רִשְׁפֵי־קָ֑שֶׁת מָגֵ֬ן וְחֶ֖רֶב וּמִלְחָמָ֣ה סֶֽלָה׃ | 3 |
੩ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
נָ֭אוֹר אַתָּ֥ה אַדִּ֗יר מֵֽהַרְרֵי־טָֽרֶף׃ | 4 |
੪ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
אֶשְׁתּוֹלְל֨וּ ׀ אַבִּ֣ירֵי לֵ֭ב נָמ֣וּ שְׁנָתָ֑ם וְלֹא־מָצְא֖וּ כָל־אַנְשֵׁי־חַ֣יִל יְדֵיהֶֽם׃ | 5 |
੫ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
מִ֭גַּעֲרָ֣תְךָ אֱלֹהֵ֣י יַעֲקֹ֑ב נִ֝רְדָּ֗ם וְרֶ֣כֶב וָסֽוּס׃ | 6 |
੬ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
אַתָּ֤ה ׀ נ֥וֹרָא אַ֗תָּה וּמִֽי־יַעֲמֹ֥ד לְפָנֶ֗יךָ מֵאָ֥ז אַפֶּֽךָ׃ | 7 |
੭ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
מִ֭שָּׁמַיִם הִשְׁמַ֣עְתָּ דִּ֑ין אֶ֖רֶץ יָֽרְאָ֣ה וְשָׁקָֽטָה׃ | 8 |
੮ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
בְּקוּם־לַמִּשְׁפָּ֥ט אֱלֹהִ֑ים לְהוֹשִׁ֖יעַ כָּל־עַנְוֵי־אֶ֣רֶץ סֶֽלָה׃ | 9 |
੯ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
כִּֽי־חֲמַ֣ת אָדָ֣ם תּוֹדֶ֑ךָּ שְׁאֵרִ֖ית חֵמֹ֣ת תַּחְגֹּֽר׃ | 10 |
੧੦ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
נִֽדֲר֣וּ וְשַׁלְּמוּ֮ לַיהוָ֪ה אֱֽלֹהֵ֫יכֶ֥ם כָּל־סְבִיבָ֑יו יוֹבִ֥ילוּ שַׁ֝֗י לַמּוֹרָֽא׃ | 11 |
੧੧ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
יִ֭בְצֹר ר֣וּחַ נְגִידִ֑ים נ֝וֹרָ֗א לְמַלְכֵי־אָֽרֶץ׃ | 12 |
੧੨ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।