< תְהִלִּים 77 >
לַמְנַצֵּ֥חַ עַֽל־יְדוּת֗וּן לְאָסָ֥ף מִזְמֽוֹר׃ קוֹלִ֣י אֶל־אֱלֹהִ֣ים וְאֶצְעָ֑קָה קוֹלִ֥י אֶל־אֱ֝לֹהִ֗ים וְהַאֲזִ֥ין אֵלָֽי׃ | 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
בְּי֥וֹם צָרָתִי֮ אֲדֹנָ֪י דָּ֫רָ֥שְׁתִּי יָדִ֤י ׀ לַ֣יְלָה נִ֭גְּרָה וְלֹ֣א תָפ֑וּג מֵאֲנָ֖ה הִנָּחֵ֣ם נַפְשִֽׁי׃ | 2 |
੨ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
אֶזְכְּרָ֣ה אֱלֹהִ֣ים וְאֶֽהֱמָיָ֑ה אָשִׂ֓יחָה ׀ וְתִתְעַטֵּ֖ף רוּחִ֣י סֶֽלָה׃ | 3 |
੩ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
אָ֭חַזְתָּ שְׁמֻר֣וֹת עֵינָ֑י נִ֝פְעַ֗מְתִּי וְלֹ֣א אֲדַבֵּֽר׃ | 4 |
੪ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
חִשַּׁ֣בְתִּי יָמִ֣ים מִקֶּ֑דֶם שְׁ֝נ֗וֹת עוֹלָמִֽים׃ | 5 |
੫ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
אֶֽזְכְּרָ֥ה נְגִינָתִ֗י בַּ֫לָּ֥יְלָה עִם־לְבָבִ֥י אָשִׂ֑יחָה וַיְחַפֵּ֥שׂ רוּחִֽי׃ | 6 |
੬ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
הַֽ֭לְעוֹלָמִים יִזְנַ֥ח ׀ אֲדֹנָ֑י וְלֹֽא־יֹסִ֖יף לִרְצ֣וֹת עֽוֹד׃ | 7 |
੭ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
הֶאָפֵ֣ס לָנֶ֣צַח חַסְדּ֑וֹ גָּ֥מַר אֹ֝֗מֶר לְדֹ֣ר וָדֹֽר׃ | 8 |
੮ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
הֲשָׁכַ֣ח חַנּ֣וֹת אֵ֑ל אִם־קָפַ֥ץ בְּ֝אַ֗ף רַחֲמָ֥יו סֶֽלָה׃ | 9 |
੯ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
וָ֭אֹמַר חַלּ֣וֹתִי הִ֑יא שְׁ֝נ֗וֹת יְמִ֣ין עֶלְיֽוֹן׃ | 10 |
੧੦ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
אֶזְכּ֥וֹר מַֽעַלְלֵי־יָ֑הּ כִּֽי־אֶזְכְּרָ֖ה מִקֶּ֣דֶם פִּלְאֶֽךָ׃ | 11 |
੧੧ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
וְהָגִ֥יתִי בְכָל־פָּעֳלֶ֑ךָ וּֽבַעֲלִ֖ילוֹתֶ֣יךָ אָשִֽׂיחָה׃ | 12 |
੧੨ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
אֱ֭לֹהִים בַּקֹּ֣דֶשׁ דַּרְכֶּ֑ךָ מִי־אֵ֥ל גָּ֝ד֗וֹל כֵּֽאלֹהִֽים׃ | 13 |
੧੩ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
אַתָּ֣ה הָ֭אֵל עֹ֣שֵׂה פֶ֑לֶא הוֹדַ֖עְתָּ בָעַמִּ֣ים עֻזֶּֽךָ׃ | 14 |
੧੪ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
גָּאַ֣לְתָּ בִּזְר֣וֹעַ עַמֶּ֑ךָ בְּנֵי־יַעֲקֹ֖ב וְיוֹסֵ֣ף סֶֽלָה׃ | 15 |
੧੫ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
רָ֘א֤וּךָ מַּ֨יִם ׀ אֱֽלֹהִ֗ים רָא֣וּךָ מַּ֣יִם יָחִ֑ילוּ אַ֝֗ף יִרְגְּז֥וּ תְהֹמֽוֹת׃ | 16 |
੧੬ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
זֹ֤רְמוּ מַ֨יִם ׀ עָב֗וֹת ק֭וֹל נָתְנ֣וּ שְׁחָקִ֑ים אַף־חֲ֝צָצֶ֗יךָ יִתְהַלָּֽכוּ׃ | 17 |
੧੭ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
ק֤וֹל רַעַמְךָ֨ ׀ בַּגַּלְגַּ֗ל הֵאִ֣ירוּ בְרָקִ֣ים תֵּבֵ֑ל רָגְזָ֖ה וַתִּרְעַ֣שׁ הָאָֽרֶץ׃ | 18 |
੧੮ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
בַּיָּ֤ם דַּרְכֶּ֗ךָ וּֽ֭שְׁבִֽילְךָ בְּמַ֣יִם רַבִּ֑ים וְ֝עִקְּבוֹתֶ֗יךָ לֹ֣א נֹדָֽעוּ׃ | 19 |
੧੯ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
נָחִ֣יתָ כַצֹּ֣אן עַמֶּ֑ךָ בְּֽיַד־מֹשֶׁ֥ה וְאַהֲרֹֽן׃ | 20 |
੨੦ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।