< רוּת 1 >
וַיְהִ֗י בִּימֵי֙ שְׁפֹ֣ט הַשֹּׁפְטִ֔ים וַיְהִ֥י רָעָ֖ב בָּאָ֑רֶץ וַיֵּ֨לֶךְ אִ֜ישׁ מִבֵּ֧ית לֶ֣חֶם יְהוּדָ֗ה לָגוּר֙ בִּשְׂדֵ֣י מוֹאָ֔ב ה֥וּא וְאִשְׁתּ֖וֹ וּשְׁנֵ֥י בָנָֽיו׃ | 1 |
੧ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
וְשֵׁ֣ם הָאִ֣ישׁ אֱֽלִימֶ֡לֶךְ וְשֵׁם֩ אִשְׁתּ֨וֹ נָעֳמִ֜י וְשֵׁ֥ם שְׁנֵֽי־בָנָ֣יו ׀ מַחְל֤וֹן וְכִלְיוֹן֙ אֶפְרָתִ֔ים מִבֵּ֥ית לֶ֖חֶם יְהוּדָ֑ה וַיָּבֹ֥אוּ שְׂדֵי־מוֹאָ֖ב וַיִּֽהְיוּ־שָֽׁם׃ | 2 |
੨ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।
וַיָּ֥מָת אֱלִימֶ֖לֶךְ אִ֣ישׁ נָעֳמִ֑י וַתִּשָּׁאֵ֥ר הִ֖יא וּשְׁנֵ֥י בָנֶֽיהָ׃ | 3 |
੩ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ ।
וַיִּשְׂא֣וּ לָהֶ֗ם נָשִׁים֙ מֹֽאֲבִיּ֔וֹת שֵׁ֤ם הָֽאַחַת֙ עָרְפָּ֔ה וְשֵׁ֥ם הַשֵּׁנִ֖ית ר֑וּת וַיֵּ֥שְׁבוּ שָׁ֖ם כְּעֶ֥שֶׂר שָׁנִֽים׃ | 4 |
੪ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।
וַיָּמ֥וּתוּ גַם־שְׁנֵיהֶ֖ם מַחְל֣וֹן וְכִלְי֑וֹן וַתִּשָּׁאֵר֙ הָֽאִשָּׁ֔ה מִשְּׁנֵ֥י יְלָדֶ֖יהָ וּמֵאִישָֽׁהּ׃ | 5 |
੫ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
וַתָּ֤קָם הִיא֙ וְכַלֹּתֶ֔יהָ וַתָּ֖שָׁב מִשְּׂדֵ֣י מוֹאָ֑ב כִּ֤י שָֽׁמְעָה֙ בִּשְׂדֵ֣ה מוֹאָ֔ב כִּֽי־פָקַ֤ד יְהוָה֙ אֶת־עַמּ֔וֹ לָתֵ֥ת לָהֶ֖ם לָֽחֶם׃ | 6 |
੬ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
וַתֵּצֵ֗א מִן־הַמָּקוֹם֙ אֲשֶׁ֣ר הָיְתָה־שָׁ֔מָּה וּשְׁתֵּ֥י כַלֹּתֶ֖יהָ עִמָּ֑הּ וַתֵּלַ֣כְנָה בַדֶּ֔רֶךְ לָשׁ֖וּב אֶל־אֶ֥רֶץ יְהוּדָֽה׃ | 7 |
੭ਇਸ ਲਈ ਉਹ ਉਸ ਸਥਾਨ ਤੋਂ ਜਿੱਥੇ ਉਹ ਰਹਿੰਦੀ ਸੀ, ਆਪਣੀ ਦੋਵੇਂ ਨੂੰਹਾਂ ਦੇ ਨਾਲ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਸਫ਼ਰ ਸ਼ੁਰੂ ਕੀਤਾ।
וַתֹּ֤אמֶר נָעֳמִי֙ לִשְׁתֵּ֣י כַלֹּתֶ֔יהָ לֵ֣כְנָה שֹּׁ֔בְנָה אִשָּׁ֖ה לְבֵ֣ית אִמָּ֑הּ יַ֣עַשׂ יְהוָ֤ה עִמָּכֶם֙ חֶ֔סֶד כַּאֲשֶׁ֧ר עֲשִׂיתֶ֛ם עִם־הַמֵּתִ֖ים וְעִמָּדִֽי׃ | 8 |
੮ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।
יִתֵּ֤ן יְהוָה֙ לָכֶ֔ם וּמְצֶ֣אןָ מְנוּחָ֔ה אִשָּׁ֖ה בֵּ֣ית אִישָׁ֑הּ וַתִּשַּׁ֣ק לָהֶ֔ן וַתִּשֶּׂ֥אנָה קוֹלָ֖ן וַתִּבְכֶּֽינָה׃ | 9 |
੯ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
וַתֹּאמַ֖רְנָה־לָּ֑הּ כִּי־אִתָּ֥ךְ נָשׁ֖וּב לְעַמֵּֽךְ׃ | 10 |
੧੦ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।”
וַתֹּ֤אמֶר נָעֳמִי֙ שֹׁ֣בְנָה בְנֹתַ֔י לָ֥מָּה תֵלַ֖כְנָה עִמִּ֑י הַֽעֽוֹד־לִ֤י בָנִים֙ בְּֽמֵעַ֔י וְהָי֥וּ לָכֶ֖ם לַאֲנָשִֽׁים׃ | 11 |
੧੧ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
שֹׁ֤בְנָה בְנֹתַי֙ לֵ֔כְןָ כִּ֥י זָקַ֖נְתִּי מִהְי֣וֹת לְאִ֑ישׁ כִּ֤י אָמַ֙רְתִּי֙ יֶשׁ־לִ֣י תִקְוָ֔ה גַּ֣ם הָיִ֤יתִי הַלַּ֙יְלָה֙ לְאִ֔ישׁ וְגַ֖ם יָלַ֥דְתִּי בָנִֽים׃ | 12 |
੧੨ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ
הֲלָהֵ֣ן ׀ תְּשַׂבֵּ֗רְנָה עַ֚ד אֲשֶׁ֣ר יִגְדָּ֔לוּ הֲלָהֵן֙ תֵּֽעָגֵ֔נָה לְבִלְתִּ֖י הֱי֣וֹת לְאִ֑ישׁ אַ֣ל בְּנֹתַ֗י כִּֽי־מַר־לִ֤י מְאֹד֙ מִכֶּ֔ם כִּֽי־יָצְאָ֥ה בִ֖י יַד־יְהוָֽה׃ | 13 |
੧੩ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”
וַתִּשֶּׂ֣נָה קוֹלָ֔ן וַתִּבְכֶּ֖ינָה ע֑וֹד וַתִּשַּׁ֤ק עָרְפָּה֙ לַחֲמוֹתָ֔הּ וְר֖וּת דָּ֥בְקָה בָּֽהּ׃ | 14 |
੧੪ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
וַתֹּ֗אמֶר הִנֵּה֙ שָׁ֣בָה יְבִמְתֵּ֔ךְ אֶל־עַמָּ֖הּ וְאֶל־אֱלֹהֶ֑יהָ שׁ֖וּבִי אַחֲרֵ֥י יְבִמְתֵּֽךְ׃ | 15 |
੧੫ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
וַתֹּ֤אמֶר רוּת֙ אַל־תִּפְגְּעִי־בִ֔י לְעָזְבֵ֖ךְ לָשׁ֣וּב מֵאַחֲרָ֑יִךְ כִּ֠י אֶל־אֲשֶׁ֨ר תֵּלְכִ֜י אֵלֵ֗ךְ וּבַאֲשֶׁ֤ר תָּלִ֙ינִי֙ אָלִ֔ין עַמֵּ֣ךְ עַמִּ֔י וֵאלֹהַ֖יִךְ אֱלֹהָֽי׃ | 16 |
੧੬ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
בַּאֲשֶׁ֤ר תָּמ֙וּתִי֙ אָמ֔וּת וְשָׁ֖ם אֶקָּבֵ֑ר כֹּה֩ יַעֲשֶׂ֨ה יְהוָ֥ה לִי֙ וְכֹ֣ה יֹסִ֔יף כִּ֣י הַמָּ֔וֶת יַפְרִ֖יד בֵּינִ֥י וּבֵינֵֽךְ׃ | 17 |
੧੭ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ । ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
וַתֵּ֕רֶא כִּֽי־מִתְאַמֶּ֥צֶת הִ֖יא לָלֶ֣כֶת אִתָּ֑הּ וַתֶּחְדַּ֖ל לְדַבֵּ֥ר אֵלֶֽיהָ׃ | 18 |
੧੮ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।
וַתֵּלַ֣כְנָה שְׁתֵּיהֶ֔ם עַד־בֹּאָ֖נָה בֵּ֣ית לָ֑חֶם וַיְהִ֗י כְּבֹאָ֙נָה֙ בֵּ֣ית לֶ֔חֶם וַתֵּהֹ֤ם כָּל־הָעִיר֙ עֲלֵיהֶ֔ן וַתֹּאמַ֖רְנָה הֲזֹ֥את נָעֳמִֽי׃ | 19 |
੧੯ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
וַתֹּ֣אמֶר אֲלֵיהֶ֔ן אַל־תִּקְרֶ֥אנָה לִ֖י נָעֳמִ֑י קְרֶ֤אןָ לִי֙ מָרָ֔א כִּי־הֵמַ֥ר שַׁדַּ֛י לִ֖י מְאֹֽד׃ | 20 |
੨੦ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
אֲנִי֙ מְלֵאָ֣ה הָלַ֔כְתִּי וְרֵיקָ֖ם הֱשִׁיבַ֣נִי יְהוָ֑ה לָ֣מָּה תִקְרֶ֤אנָה לִי֙ נָעֳמִ֔י וַֽיהוָה֙ עָ֣נָה בִ֔י וְשַׁדַּ֖י הֵ֥רַֽע לִֽי׃ | 21 |
੨੧ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”
וַתָּ֣שָׁב נָעֳמִ֗י וְר֨וּת הַמּוֹאֲבִיָּ֤ה כַלָּתָהּ֙ עִמָּ֔הּ הַשָּׁ֖בָה מִשְּׂדֵ֣י מוֹאָ֑ב וְהֵ֗מָּה בָּ֚אוּ בֵּ֣ית לֶ֔חֶם בִּתְחִלַּ֖ת קְצִ֥יר שְׂעֹרִֽים׃ | 22 |
੨੨ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।