< דברי הימים ב 10 >

וַיֵּלֶךְ רְחַבְעָם שְׁכֶמָה כִּי שְׁכֶם בָּאוּ כָל־יִשְׂרָאֵל לְהַמְלִיךְ אֹתֽוֹ׃ 1
ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
וַיְהִי כִּשְׁמֹעַ יָרָבְעָם בֶּן־נְבָט וְהוּא בְמִצְרַיִם אֲשֶׁר בָּרַח מִפְּנֵי שְׁלֹמֹה הַמֶּלֶךְ וַיָּשָׁב יָרָבְעָם מִמִּצְרָֽיִם׃ 2
ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
וַֽיִּשְׁלְחוּ וַיִּקְרְאוּ־לוֹ וַיָּבֹא יָרָבְעָם וְכָל־יִשְׂרָאֵל וַֽיְדַבְּרוּ אֶל־רְחַבְעָם לֵאמֹֽר׃ 3
ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
אָבִיךָ הִקְשָׁה אֶת־עֻלֵּנוּ וְעַתָּה הָקֵל מֵעֲבֹדַת אָבִיךָ הַקָּשָׁה וּמֵעֻלּוֹ הַכָּבֵד אֲשֶׁר־נָתַן עָלֵינוּ וְנַֽעַבְדֶֽךָּ׃ 4
ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕਰ ਰੱਖਿਆ ਸੀ ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਅਤੇ ਉਸ ਭਾਰੀ ਜੂਲੇ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ
וַיֹּאמֶר אֲלֵהֶם עוֹד שְׁלֹשֶׁת יָמִים וְשׁוּבוּ אֵלָי וַיֵּלֶךְ הָעָֽם׃ 5
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ
וַיִּוָּעַץ הַמֶּלֶךְ רְחַבְעָם אֶת־הַזְּקֵנִים אֲשֶׁר־הָיוּ עֹֽמְדִים לִפְנֵי שְׁלֹמֹה אָבִיו בִּֽהְיֹתוֹ חַי לֵאמֹר אֵיךְ אַתֶּם נֽוֹעָצִים לְהָשִׁיב לָֽעָם־הַזֶּה דָּבָֽר׃ 6
ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?
וַיְדַבְּרוּ אֵלָיו לֵאמֹר אִם־תִּֽהְיֶה לְטוֹב לְהָעָם הַזֶּה וּרְצִיתָם וְדִבַּרְתָּ אֲלֵהֶם דְּבָרִים טוֹבִים וְהָיוּ לְךָ עֲבָדִים כָּל־הַיָּמִֽים׃ 7
ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
וַֽיַּעֲזֹב אֶת־עֲצַת הַזְּקֵנִים אֲשֶׁר יְעָצֻהוּ וַיִּוָּעַץ אֶת־הַיְלָדִים אֲשֶׁר גָּדְלוּ אִתּוֹ הָעֹמְדִים לְפָנָֽיו׃ 8
ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
וַיֹּאמֶר אֲלֵהֶם מָה אַתֶּם נֽוֹעָצִים וְנָשִׁיב דָּבָר אֶת־הָעָם הַזֶּה אֲשֶׁר דִּבְּרוּ אֵלַי לֵאמֹר הָקֵל מִן־הָעֹל אֲשֶׁר־נָתַן אָבִיךָ עָלֵֽינוּ׃ 9
ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
וַיְדַבְּרוּ אִתּוֹ הַיְלָדִים אֲשֶׁר גָּדְלוּ אִתּוֹ לֵאמֹר כֹּֽה־תֹאמַר לָעָם אֲשֶׁר־דִּבְּרוּ אֵלֶיךָ לֵאמֹר אָבִיךָ הִכְבִּיד אֶת־עֻלֵּנוּ וְאַתָּה הָקֵל מֵעָלֵינוּ כֹּה תֹּאמַר אֲלֵהֶם קָֽטָנִּי עָבָה מִמָּתְנֵי אָבִֽי׃ 10
੧੦ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!
וְעַתָּה אָבִי הֶעְמִיס עֲלֵיכֶם עֹל כָּבֵד וַאֲנִי אֹסִיף עַֽל־עֻלְּכֶם אָבִי יִסַּר אֶתְכֶם בַּשּׁוֹטִים וַאֲנִי בָּֽעֲקְרַבִּֽים׃ 11
੧੧ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!
וַיָּבֹא יָרָבְעָם וְכָל־הָעָם אֶל־רְחַבְעָם בַּיּוֹם הַשְּׁלִשִׁי כַּאֲשֶׁר דִּבֶּר הַמֶּלֶךְ לֵאמֹר שׁוּבוּ אֵלַי בַּיּוֹם הַשְּׁלִשִֽׁי׃ 12
੧੨ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
וַיַּעֲנֵם הַמֶּלֶךְ קָשָׁה וַֽיַּעֲזֹב הַמֶּלֶךְ רְחַבְעָם אֵת עֲצַת הַזְּקֵנִֽים׃ 13
੧੩ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
וַיְדַבֵּר אֲלֵהֶם כַּעֲצַת הַיְלָדִים לֵאמֹר אַכְבִּיד אֶֽת־עֻלְּכֶם וַאֲנִי אֹסִיף עָלָיו אָבִי יִסַּר אֶתְכֶם בַּשּׁוֹטִים וַאֲנִי בָּעֲקְרַבִּֽים׃ 14
੧੪ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ
וְלֹֽא־שָׁמַע הַמֶּלֶךְ אֶל־הָעָם כִּֽי־הָיְתָה נְסִבָּה מֵעִם הֽ͏ָאֱלֹהִים לְמַעַן הָקִים יְהוָה אֶת־דְּבָרוֹ אֲשֶׁר דִּבֶּר בְּיַד אֲחִיָּהוּ הַשִּֽׁלוֹנִי אֶל־יָרָבְעָם בֶּן־נְבָֽט׃ 15
੧੫ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
וְכָל־יִשְׂרָאֵל כִּי לֹא־שָׁמַע הַמֶּלֶךְ לָהֶם וַיָּשִׁיבוּ הָעָם אֶת־הַמֶּלֶךְ ׀ לֵאמֹר מַה־לָּנוּ חֵלֶק בְּדָוִיד וְלֹֽא־נַחֲלָה בְּבֶן־יִשַׁי אִישׁ לְאֹהָלֶיךָ יִשְׂרָאֵל עַתָּה רְאֵה בֵיתְךָ דָּוִיד וַיֵּלֶךְ כָּל־יִשְׂרָאֵל לְאֹהָלָֽיו׃ 16
੧੬ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ
וּבְנֵי יִשְׂרָאֵל הַיֹּֽשְׁבִים בְּעָרֵי יְהוּדָה וַיִּמְלֹךְ עֲלֵיהֶם רְחַבְעָֽם׃ 17
੧੭ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
וַיִּשְׁלַח הַמֶּלֶךְ רְחַבְעָם אֶת־הֲדֹרָם אֲשֶׁר עַל־הַמַּס וַיִּרְגְּמוּ־בוֹ בְנֵֽי־יִשְׂרָאֵל אֶבֶן וַיָּמֹת וְהַמֶּלֶךְ רְחַבְעָם הִתְאַמֵּץ לַֽעֲלוֹת בַּמֶּרְכָּבָה לָנוּס יְרוּשָׁלָֽ͏ִם׃ 18
੧੮ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
וַיִּפְשְׁעוּ יִשְׂרָאֵל בְּבֵית דָּוִיד עַד הַיּוֹם הַזֶּֽה׃ 19
੧੯ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।

< דברי הימים ב 10 >