< דניאל 5 >
בֵּלְשַׁאצַּר מַלְכָּא עֲבַד לְחֶם רַב לְרַבְרְבָנוֹהִי אֲלַף וְלָקֳבֵל אַלְפָּא חַמְרָא שָׁתֵֽה׃ | 1 |
੧ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।
בֵּלְשַׁאצַּר אֲמַר ׀ בִּטְעֵם חַמְרָא לְהַיְתָיָה לְמָאנֵי דַּהֲבָא וְכַסְפָּא דִּי הַנְפֵּק נְבוּכַדְנֶצַּר אֲבוּהִי מִן־הֵיכְלָא דִּי בִירוּשְׁלֶם וְיִשְׁתּוֹן בְּהוֹן מַלְכָּא וְרַבְרְבָנוֹהִי שֵׁגְלָתֵהּ וּלְחֵנָתֵֽהּ׃ | 2 |
੨ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
בֵּאדַיִן הַיְתִיו מָאנֵי דַהֲבָא דִּי הַנְפִּקוּ מִן־הֵֽיכְלָא דִּֽי־בֵית אֱלָהָא דִּי בִירֽוּשְׁלֶם וְאִשְׁתִּיו בְּהוֹן מַלְכָּא וְרַבְרְבָנוֹהִי שֵׁגְלָתֵהּ וּלְחֵנָתֵֽהּ׃ | 3 |
੩ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।
אִשְׁתִּיו חַמְרָא וְשַׁבַּחוּ לֵֽאלָהֵי דַּהֲבָא וְכַסְפָּא נְחָשָׁא פַרְזְלָא אָעָא וְאַבְנָֽא׃ | 4 |
੪ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
בַּהּ־שַׁעֲתָה נפקו נְפַקָה אֶצְבְּעָן דִּי יַד־אֱנָשׁ וְכָֽתְבָן לָקֳבֵל נֶבְרַשְׁתָּא עַל־גִּירָא דִּֽי־כְתַל הֵיכְלָא דִּי מַלְכָּא וּמַלְכָּא חָזֵה פַּס יְדָה דִּי כָתְבָֽה׃ | 5 |
੫ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
אֱדַיִן מַלְכָּא זִיוֺהִי שְׁנוֹהִי וְרַעיֹנֹהִי יְבַהֲלוּנֵּהּ וְקִטְרֵי חַרְצֵהּ מִשְׁתָּרַיִן וְאַרְכֻבָּתֵהּ דָּא לְדָא נָֽקְשָֽׁן׃ | 6 |
੬ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।
קָרֵא מַלְכָּא בְּחַיִל לְהֶֽעָלָה לְאָשְׁפַיָּא כשדיא כַּשְׂדָּאֵי וְגָזְרַיָּא עָנֵה מַלְכָּא וְאָמַר ׀ לְחַכִּימֵי בָבֶל דִּי כָל־אֱנָשׁ דִּֽי־יִקְרֵה כְּתָבָה דְנָה וּפִשְׁרֵהּ יְחַוִּנַּנִי אַרְגְּוָנָא יִלְבַּשׁ והמונכא וְהַֽמְנִיכָא דִֽי־דַהֲבָא עַֽל־צַוְּארֵהּ וְתַלְתִּי בְמַלְכוּתָא יִשְׁלַֽט׃ | 7 |
੭ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।
אֱדַיִן עללין עֽ͏ָלִּין כֹּל חַכִּימֵי מַלְכָּא וְלָֽא־כָהֲלִין כְּתָבָא לְמִקְרֵא ופשרא וּפִשְׁרֵהּ לְהוֹדָעָה לְמַלְכָּֽא׃ | 8 |
੮ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।
אֱדַיִן מַלְכָּא בֵלְשַׁאצַּר שַׂגִּיא מִתְבָּהַל וְזִיוֺהִי שָׁנַיִן עֲלוֹהִי וְרַבְרְבָנוֹהִי מִֽשְׁתַּבְּשִֽׁין׃ | 9 |
੯ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।
מַלְכְּתָא לָקֳבֵל מִלֵּי מַלְכָּא וְרַבְרְבָנוֹהִי לְבֵית מִשְׁתְּיָא עללת עַלַּת עֲנָת מַלְכְּתָא וַאֲמֶרֶת מַלְכָּא לְעָלְמִין חֱיִי אַֽל־יְבַהֲלוּךְ רַעְיוֹנָךְ וְזִיוָיךְ אַל־יִשְׁתַּנּֽוֹ׃ | 10 |
੧੦ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!
אִיתַי גְּבַר בְּמַלְכוּתָךְ דִּי רוּחַ אֱלָהִין קַדִּישִׁין בֵּהּ וּבְיוֹמֵי אֲבוּךְ נַהִירוּ וְשָׂכְלְתָנוּ וְחָכְמָה כְּחָכְמַת־אֱלָהִין הִשְׁתְּכַחַת בֵּהּ וּמַלְכָּא נְבֻֽכַדְנֶצַּר אֲבוּךְ רַב חַרְטֻמִּין אָֽשְׁפִין כַּשְׂדָּאִין גָּזְרִין הֲקִימֵהּ אֲבוּךְ מַלְכָּֽא׃ | 11 |
੧੧ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।
כָּל־קֳבֵל דִּי רוּחַ ׀ יַתִּירָה וּמַנְדַּע וְשָׂכְלְתָנוּ מְפַשַּׁר חֶלְמִין וַֽאַֽחֲוָיַת אֲחִידָן וּמְשָׁרֵא קִטְרִין הִשְׁתְּכַחַת בֵּהּ בְּדָנִיֵּאל דִּֽי־מַלְכָּא שָׂם־שְׁמֵהּ בֵּלְטְשַׁאצַּר כְּעַן דָּנִיֵּאל יִתְקְרֵי וּפִשְׁרָה יְהַֽחֲוֵֽה׃ | 12 |
੧੨ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
בֵּאדַיִן דָּֽנִיֵּאל הֻעַל קֳדָם מַלְכָּא עָנֵה מַלְכָּא וְאָמַר לְדָנִיֵּאל אנתה־אַנְתְּ־הוּא דָנִיֵּאל דִּֽי־מִן־בְּנֵי גָלוּתָא דִּי יְהוּד דִּי הַיְתִי מַלְכָּא אַבִי מִן־יְהֽוּד׃ | 13 |
੧੩ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?
וְשִׁמְעֵת עליך עֲלָךְ דִּי רוּחַ אֱלָהִין בָּךְ וְנַהִירוּ וְשָׂכְלְתָנוּ וְחָכְמָה יַתִּירָה הִשְׁתְּכַחַת בָּֽךְ׃ | 14 |
੧੪ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।
וּכְעַן הֻעַלּוּ קָֽדָמַי חַכִּֽימַיָּא אָֽשְׁפַיָּא דִּֽי־כְתָבָה דְנָה יִקְרוֹן וּפִשְׁרֵהּ לְהוֹדָעֻתַנִי וְלָֽא־כָהֲלִין פְּשַֽׁר־מִלְּתָא לְהַחֲוָיָֽה׃ | 15 |
੧੫ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।
וַאֲנָה שִׁמְעֵת עליך עֲלָךְ דִּֽי־תוכל תִיכּוּל פִּשְׁרִין לְמִפְשַׁר וְקִטְרִין לְמִשְׁרֵא כְּעַן הֵן תוכל תִּכוּל כְּתָבָא לְמִקְרֵא וּפִשְׁרֵהּ לְהוֹדָעֻתַנִי אַרְגְּוָנָא תִלְבַּשׁ והמונכא וְהַֽמְנִיכָא דִֽי־דַהֲבָא עַֽל־צַוְּארָךְ וְתַלְתָּא בְמַלְכוּתָא תִּשְׁלַֽט׃ | 16 |
੧੬ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
בֵּאדַיִן עָנֵה דָנִיֵּאל וְאָמַר קֳדָם מַלְכָּא מַתְּנָתָךְ לָךְ לֶֽהֶוְיָן וּנְבָזְבְּיָתָךְ לְאָחֳרָן הַב בְּרַם כְּתָבָא אֶקְרֵא לְמַלְכָּא וּפִשְׁרָא אֲהוֹדְעִנֵּֽהּ׃ | 17 |
੧੭ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।
אנתה אַנְתְּ מַלְכָּא אֱלָהָא עליא עִלָּאָה מַלְכוּתָא וּרְבוּתָא וִיקָרָא וְהַדְרָה יְהַב לִנְבֻכַדְנֶצַּר אֲבֽוּךְ׃ | 18 |
੧੮ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
וּמִן־רְבוּתָא דִּי יְהַב־לֵהּ כֹּל עַֽמְמַיָּא אֻמַיָּא וְלִשָּׁנַיָּא הֲווֹ זאעין זָיְעִין וְדָחֲלִין מִן־קֳדָמוֹהִי דִּֽי־הֲוָה צָבֵא הֲוָא קָטֵל וְדִֽי־הֲוָה צָבֵא הֲוָה מַחֵא וְדִֽי־הֲוָה צָבֵא הֲוָה מָרִים וְדִֽי־הֲוָה צָבֵא הֲוָה מַשְׁפִּֽיל׃ | 19 |
੧੯ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
וּכְדִי רִם לִבְבֵהּ וְרוּחֵהּ תִּֽקְפַת לַהֲזָדָה הָנְחַת מִן־כָּרְסֵא מַלְכוּתֵהּ וִֽיקָרָה הֶעְדִּיו מִנֵּֽהּ׃ | 20 |
੨੦ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
וּמִן־בְּנֵי אֲנָשָׁא טְרִיד וְלִבְבֵהּ ׀ עִם־חֵיוְתָא שוי שַׁוִּיְו וְעִם־עֲרָֽדַיָּא מְדוֹרֵהּ עִשְׂבָּא כְתוֹרִין יְטַעֲמוּנֵּהּ וּמִטַּל שְׁמַיָּא גִּשְׁמֵהּ יִצְטַבַּע עַד דִּֽי־יְדַע דִּֽי־שַׁלִּיט אֱלָהָא עליא עִלָּאָה בְּמַלְכוּת אֲנָשָׁא וּלְמַן־דִּי יִצְבֵּה יְהָקֵים עליה עֲלַֽהּ׃ | 21 |
੨੧ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
ואנתה וְאַנְתְּ בְּרֵהּ בֵּלְשַׁאצַּר לָא הַשְׁפֵּלְתְּ לִבְבָךְ כָּל־קֳבֵל דִּי כָל־דְּנָה יְדַֽעְתָּ׃ | 22 |
੨੨ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।
וְעַל מָרֵֽא־שְׁמַיָּא ׀ הִתְרוֹמַמְתָּ וּלְמָֽאנַיָּא דִֽי־בַיְתֵהּ הַיְתִיו קדמיך קָֽדָמָךְ ואנתה וְאַנְתְּ ורברבניך וְרַבְרְבָנָךְ שֵֽׁגְלָתָךְ וּלְחֵנָתָךְ חַמְרָא שָׁתַיִן בְּהוֹן וְלֵֽאלָהֵי כַסְפָּֽא־וְדַהֲבָא נְחָשָׁא פַרְזְלָא אָעָא וְאַבְנָא דִּי לָֽא־חָזַיִן וְלָא־שָׁמְעִין וְלָא יָדְעִין שַׁבַּחְתָּ וְלֵֽאלָהָא דִּֽי־נִשְׁמְתָךְ בִּידֵהּ וְכָל־אֹרְחָתָךְ לֵהּ לָא הַדַּֽרְתָּ׃ | 23 |
੨੩ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।
בֵּאדַיִן מִן־קֳדָמוֹהִי שְׁלִיַחַ פַּסָּא דִֽי־יְדָא וּכְתָבָא דְנָה רְשִֽׁים׃ | 24 |
੨੪ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।
וּדְנָה כְתָבָא דִּי רְשִׁים מְנֵא מְנֵא תְּקֵל וּפַרְסִֽין׃ | 25 |
੨੫ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”
דְּנָה פְּשַֽׁר־מִלְּתָא מְנֵא מְנָֽה־אֱלָהָא מַלְכוּתָךְ וְהַשְׁלְמַֽהּ׃ | 26 |
੨੬ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।
תְּקֵל תְּקִילְתָּה בְמֹֽאזַנְיָא וְהִשְׁתְּכַחַתְּ חַסִּֽיר׃ | 27 |
੨੭“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
פְּרֵס פְּרִיסַת מַלְכוּתָךְ וִיהִיבַת לְמָדַי וּפָרָֽס׃ | 28 |
੨੮“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
בֵּאדַיִן ׀ אֲמַר בֵּלְשַׁאצַּר וְהַלְבִּישׁוּ לְדָֽנִיֵּאל אַרְגְּוָנָא והמונכא וְהַֽמְנִיכָא דִֽי־דַהֲבָא עַֽל־צַוְּארֵהּ וְהַכְרִזֽוּ עֲלוֹהִי דִּֽי־לֶהֱוֵא שַׁלִּיט תַּלְתָּא בְּמַלְכוּתָֽא׃ | 29 |
੨੯ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।
בֵּהּ בְּלֵילְיָא קְטִיל בֵּלְאשַׁצַּר מַלְכָּא כשדיא כַשְׂדָּאָֽה׃ | 30 |
੩੦ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
וְדָרְיָוֶשׁ מָֽדָיָא קַבֵּל מַלְכוּתָא כְּבַר שְׁנִין שִׁתִּין וְתַרְתֵּֽין׃ | 31 |
੩੧ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।