< יחזקאל 2 >
וַיֹּאמֶר אֵלָי בֶּן־אָדָם עֲמֹד עַל־רַגְלֶיךָ וַאֲדַבֵּר אֹתָֽךְ׃ | 1 |
੧ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
וַתָּבֹא בִי רוּחַ כַּֽאֲשֶׁר דִּבֶּר אֵלַי וַתַּעֲמִדֵנִי עַל־רַגְלָי וָאֶשְׁמַע אֵת מִדַּבֵּר אֵלָֽי׃ | 2 |
੨ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।
וַיֹּאמֶר אֵלַי בֶּן־אָדָם שׁוֹלֵחַ אֲנִי אֽוֹתְךָ אֶל־בְּנֵי יִשְׂרָאֵל אֶל־גּוֹיִם הַמּוֹרְדִים אֲשֶׁר מָרְדוּ־בִי הֵמָּה וַאֲבוֹתָם פָּשְׁעוּ בִי עַד־עֶצֶם הַיּוֹם הַזֶּֽה׃ | 3 |
੩ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।
וְהַבָּנִים קְשֵׁי פָנִים וְחִזְקֵי־לֵב אֲנִי שׁוֹלֵחַ אוֹתְךָ אֲלֵיהֶם וְאָמַרְתָּ אֲלֵיהֶם כֹּה אָמַר אֲדֹנָי יְהֹוִֽה׃ | 4 |
੪ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
וְהֵמָּה אִם־יִשְׁמְעוּ וְאִם־יֶחְדָּלוּ כִּי בֵּית מְרִי הֵמָּה וְיָדְעוּ כִּי נָבִיא הָיָה בְתוֹכָֽם׃ | 5 |
੫ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।
וְאַתָּה בֶן־אָדָם אַל־תִּירָא מֵהֶם וּמִדִּבְרֵיהֶם אַל־תִּירָא כִּי סָרָבִים וְסַלּוֹנִים אוֹתָךְ וְאֶל־עַקְרַבִּים אַתָּה יוֹשֵׁב מִדִּבְרֵיהֶם אַל־תִּירָא וּמִפְּנֵיהֶם אַל־תֵּחָת כִּי בֵּית מְרִי הֵֽמָּה׃ | 6 |
੬ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
וְדִבַּרְתָּ אֶת־דְּבָרַי אֲלֵיהֶם אִֽם־יִשְׁמְעוּ וְאִם־יֶחְדָּלוּ כִּי מְרִי הֵֽמָּה׃ | 7 |
੭ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।
וְאַתָּה בֶן־אָדָם שְׁמַע אֵת אֲשֶׁר־אֲנִי מְדַבֵּר אֵלֶיךָ אַל־תְּהִי־מֶרִי כְּבֵית הַמֶּרִי פְּצֵה פִיךָ וֶאֱכֹל אֵת אֲשֶׁר־אֲנִי נֹתֵן אֵלֶֽיךָ׃ | 8 |
੮ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!
וָאֶרְאֶה וְהִנֵּה־יָד שְׁלוּחָה אֵלָי וְהִנֵּה־בוֹ מְגִלַּת־סֵֽפֶר׃ | 9 |
੯ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ।
וַיִּפְרֹשׂ אוֹתָהּ לְפָנַי וְהִיא כְתוּבָה פָּנִים וְאָחוֹר וְכָתוּב אֵלֶיהָ קִנִים וָהֶגֶה וָהִֽי׃ | 10 |
੧੦ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ।