< ירמיה 4 >

אִם־תָּשׁוּב יִשְׂרָאֵל ׀ נְאֻם־יְהוָה אֵלַי תָּשׁוּב וְאִם־תָּסִיר שִׁקּוּצֶיךָ מִפָּנַי וְלֹא תָנֽוּד׃ 1
ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
וְנִשְׁבַּעְתָּ חַי־יְהוָה בֶּאֱמֶת בְּמִשְׁפָּט וּבִצְדָקָה וְהִתְבָּרְכוּ בוֹ גּוֹיִם וּבוֹ יִתְהַלָּֽלוּ׃ 2
ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।
כִּי־כֹה ׀ אָמַר יְהֹוָה לְאִישׁ יְהוּדָה וְלִירוּשָׁלִַם נִירוּ לָכֶם נִיר וְאַֽל־תִּזְרְעוּ אֶל־קוֹצִֽים׃ 3
ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
הִמֹּלוּ לַיהֹוָה וְהָסִרוּ עָרְלוֹת לְבַבְכֶם אִישׁ יְהוּדָה וְיֹשְׁבֵי יְרוּשָׁלָ͏ִם פֶּן־תֵּצֵא כָאֵשׁ חֲמָתִי וּבָעֲרָה וְאֵין מְכַבֶּה מִפְּנֵי רֹעַ מַעַלְלֵיכֶֽם׃ 4
ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
הַגִּידוּ בִֽיהוּדָה וּבִירוּשָׁלִַם הַשְׁמִיעוּ וְאִמְרוּ ותקעו תִּקְעוּ שׁוֹפָר בָּאָרֶץ קִרְאוּ מַלְאוּ וְאִמְרוּ הֵאָסְפוּ וְנָבוֹאָה אֶל־עָרֵי הַמִּבְצָֽר׃ 5
ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
שְׂאוּ־נֵס צִיּוֹנָה הָעִיזוּ אַֽל־תַּעֲמֹדוּ כִּי רָעָה אָנֹכִי מֵבִיא מִצָּפוֹן וְשֶׁבֶר גָּדֽוֹל׃ 6
ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!
עָלָה אַרְיֵה מִֽסֻּבְּכוֹ וּמַשְׁחִית גּוֹיִם נָסַע יָצָא מִמְּקֹמוֹ לָשׂוּם אַרְצֵךְ לְשַׁמָּה עָרַיִךְ תִּצֶּינָה מֵאֵין יוֹשֵֽׁב׃ 7
ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
עַל־זֹאת חִגְרוּ שַׂקִּים סִפְדוּ וְהֵילִילוּ כִּי לֹא־שָׁב חֲרוֹן אַף־יְהֹוָה מִמֶּֽנּוּ׃ 8
ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
וְהָיָה בַיּוֹם־הַהוּא נְאֻם־יְהוָה יֹאבַד לֵב־הַמֶּלֶךְ וְלֵב הַשָּׂרִים וְנָשַׁמּוּ הַכֹּהֲנִים וְהַנְּבִיאִים יִתְמָֽהוּ׃ 9
ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
וָאֹמַר אֲהָהּ ׀ אֲדֹנָי יְהוִה אָכֵן הַשֵּׁא הִשֵּׁאתָ לָעָם הַזֶּה וְלִירוּשָׁלַ͏ִם לֵאמֹר שָׁלוֹם יִהְיֶה לָכֶם וְנָגְעָה חֶרֶב עַד־הַנָּֽפֶשׁ׃ 10
੧੦ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।
בָּעֵת הַהִיא יֵאָמֵר לָֽעָם־הַזֶּה וְלִירוּשָׁלִַם רוּחַ צַח שְׁפָיִים בַּמִּדְבָּר דֶּרֶךְ בַּת־עַמִּי לוֹא לִזְרוֹת וְלוֹא לְהָבַֽר׃ 11
੧੧ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
רוּחַ מָלֵא מֵאֵלֶּה יָבוֹא לִי עַתָּה גַּם־אֲנִי אֲדַבֵּר מִשְׁפָּטִים אוֹתָֽם׃ 12
੧੨ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।
הִנֵּה ׀ כַּעֲנָנִים יַעֲלֶה וְכַסּוּפָה מַרְכְּבוֹתָיו קַלּוּ מִנְּשָׁרִים סוּסָיו אוֹי לָנוּ כִּי שֻׁדָּֽדְנוּ׃ 13
੧੩ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
כַּבְּסִי מֵרָעָה לִבֵּךְ יְרוּשָׁלִַם לְמַעַן תִּוָּשֵׁעִי עַד־מָתַי תָּלִין בְּקִרְבֵּךְ מַחְשְׁבוֹת אוֹנֵֽךְ׃ 14
੧੪ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
כִּי קוֹל מַגִּיד מִדָּן וּמַשְׁמִיעַ אָוֶן מֵהַר אֶפְרָֽיִם׃ 15
੧੫ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,
הַזְכִּירוּ לַגּוֹיִם הִנֵּה הַשְׁמִיעוּ עַל־יְרוּשָׁלִַם נֹצְרִים בָּאִים מֵאֶרֶץ הַמֶּרְחָק וַֽיִּתְּנוּ עַל־עָרֵי יְהוּדָה קוֹלָֽם׃ 16
੧੬ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!
כְּשֹׁמְרֵי שָׂדַי הָיוּ עָלֶיהָ מִסָּבִיב כִּי־אֹתִי מָרָתָה נְאֻם־יְהוָֽה׃ 17
੧੭ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
דַּרְכֵּךְ וּמַעֲלָלַיִךְ עָשׂוֹ אֵלֶּה לָךְ זֹאת רָעָתֵךְ כִּי מָר כִּי נָגַע עַד־לִבֵּֽךְ׃ 18
੧੮ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!
מֵעַי ׀ מֵעַי ׀ אחולה אוֹחִילָה קִירוֹת לִבִּי הֹֽמֶה־לִּי לִבִּי לֹא אַחֲרִישׁ כִּי קוֹל שׁוֹפָר שמעתי שָׁמַעַתְּ נַפְשִׁי תְּרוּעַת מִלְחָמָֽה׃ 19
੧੯ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
שֶׁבֶר עַל־שֶׁבֶר נִקְרָא כִּי שֻׁדְּדָה כָּל־הָאָרֶץ פִּתְאֹם שֻׁדְּדוּ אֹהָלַי רֶגַע יְרִיעֹתָֽי׃ 20
੨੦ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
עַד־מָתַי אֶרְאֶה־נֵּס אֶשְׁמְעָה קוֹל שׁוֹפָֽר׃ 21
੨੧ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?
כִּי ׀ אֱוִיל עַמִּי אוֹתִי לֹא יָדָעוּ בָּנִים סְכָלִים הֵמָּה וְלֹא נְבוֹנִים הֵמָּה חֲכָמִים הֵמָּה לְהָרַע וּלְהֵיטִיב לֹא יָדָֽעוּ׃ 22
੨੨ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
רָאִיתִי אֶת־הָאָרֶץ וְהִנֵּה־תֹהוּ וָבֹהוּ וְאֶל־הַשָּׁמַיִם וְאֵין אוֹרָֽם׃ 23
੨੩ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।
רָאִיתִי הֶֽהָרִים וְהִנֵּה רֹעֲשִׁים וְכָל־הַגְּבָעוֹת הִתְקַלְקָֽלוּ׃ 24
੨੪ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
רָאִיתִי וְהִנֵּה אֵין הָאָדָם וְכָל־עוֹף הַשָּׁמַיִם נָדָֽדוּ׃ 25
੨੫ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
רָאִיתִי וְהִנֵּה הַכַּרְמֶל הַמִּדְבָּר וְכָל־עָרָיו נִתְּצוּ מִפְּנֵי יְהוָה מִפְּנֵי חֲרוֹן אַפּֽוֹ׃ 26
੨੬ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।
כִּי־כֹה אָמַר יְהוָה שְׁמָמָה תִהְיֶה כָּל־הָאָרֶץ וְכָלָה לֹא אֶעֱשֶֽׂה׃ 27
੨੭ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!
עַל־זֹאת תֶּאֱבַל הָאָרֶץ וְקָדְרוּ הַשָּׁמַיִם מִמָּעַל עַל כִּי־דִבַּרְתִּי זַמֹּתִי וְלֹא נִחַמְתִּי וְלֹא־אָשׁוּב מִמֶּֽנָּה׃ 28
੨੮ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।
מִקּוֹל פָּרָשׁ וְרֹמֵה קֶשֶׁת בֹּרַחַת כָּל־הָעִיר בָּאוּ בֶּעָבִים וּבַכֵּפִים עָלוּ כָּל־הָעִיר עֲזוּבָה וְאֵין־יוֹשֵׁב בָּהֵן אִֽישׁ׃ 29
੨੯ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।
ואתי וְאַתְּ שָׁדוּד מַֽה־תַּעֲשִׂי כִּֽי־תִלְבְּשִׁי שָׁנִי כִּי־תַעְדִּי עֲדִי־זָהָב כִּֽי־תִקְרְעִי בַפּוּךְ עֵינַיִךְ לַשָּׁוְא תִּתְיַפִּי מָאֲסוּ־בָךְ עֹגְבִים נַפְשֵׁךְ יְבַקֵּֽשׁוּ׃ 30
੩੦ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।
כִּי קוֹל כְּחוֹלָה שָׁמַעְתִּי צָרָה כְּמַבְכִּירָה קוֹל בַּת־צִיּוֹן תִּתְיַפֵּחַ תְּפָרֵשׂ כַּפֶּיהָ אֽוֹי־נָא לִי כִּֽי־עָיְפָה נַפְשִׁי לְהֹרְגִֽים׃ 31
੩੧ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।

< ירמיה 4 >