< איוב 24 >
מַדּוּעַ מִשַׁדַּי לֹא־נִצְפְּנוּ עִתִּים וידעו וְיֹדְעָיו לֹא־חָזוּ יָמָֽיו׃ | 1 |
੧“ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ, ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?
גְּבֻלוֹת יַשִּׂיגוּ עֵדֶר גָּזְלוּ וַיִּרְעֽוּ׃ | 2 |
੨ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਉਹ ਇੱਜੜ ਨੂੰ ਖੋਹ ਲੈਂਦੇ ਹਨ ਅਤੇ ਉਹਨਾਂ ਨੂੰ ਚਾਰਦੇ ਹਨ।
חֲמוֹר יְתוֹמִים יִנְהָגוּ יַחְבְּלוּ שׁוֹר אַלְמָנָֽה׃ | 3 |
੩ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ।
יַטּוּ אֶבְיוֹנִים מִדָּרֶךְ יַחַד חֻבְּאוּ עֲנִיֵּי־אָֽרֶץ׃ | 4 |
੪ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਅਤੇ ਦੇਸ ਦੇ ਮਸਕੀਨ ਇਕੱਠੇ ਲੁੱਕ ਜਾਂਦੇ ਹਨ।
הֵן פְּרָאִים ׀ בַּֽמִּדְבָּר יָצְאוּ בְּפָעֳלָם מְשַׁחֲרֵי לַטָּרֶף עֲרָבָה לוֹ לֶחֶם לַנְּעָרִֽים׃ | 5 |
੫ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।
בַּשָּׂדֶה בְּלִילוֹ יקצירו יִקְצוֹרוּ וְכֶרֶם רָשָׁע יְלַקֵּֽשׁוּ׃ | 6 |
੬ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ਾਂ ਦੀ ਰਹਿੰਦ-ਖੁਹੰਦ ਚੁਗਦੇ ਹਨ।
עָרוֹם יָלִינוּ מִבְּלִי לְבוּשׁ וְאֵין כְּסוּת בַּקָּרָֽה׃ | 7 |
੭ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ, ਅਤੇ ਉਹਨਾਂ ਕੋਲ ਠੰਡ ਵਿੱਚ ਉੱਤੇ ਲੈਣ ਨੂੰ ਕੁਝ ਨਹੀਂ।
מִזֶּרֶם הָרִים יִרְטָבוּ וּֽמִבְּלִי מַחְסֶה חִבְּקוּ־צֽוּר׃ | 8 |
੮ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਓਟ ਨਾ ਹੋਣ ਦੇ ਕਾਰਨ ਚੱਟਾਨ ਨਾਲ ਚਿੰਬੜ ਜਾਂਦੇ ਹਨ।
יִגְזְלוּ מִשֹּׁד יָתוֹם וְֽעַל־עָנִי יַחְבֹּֽלוּ׃ | 9 |
੯ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,
עָרוֹם הִלְּכוּ בְּלִי לְבוּשׁ וּרְעֵבִים נָשְׂאוּ עֹֽמֶר׃ | 10 |
੧੦ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ, ਅਤੇ ਭੁੱਖ ਦੇ ਮਾਰੇ ਭਰੀਆਂ ਚੁੱਗਦੇ ਹਨ।
בֵּין־שׁוּרֹתָם יַצְהִירוּ יְקָבִים דָּרְכוּ וַיִּצְמָֽאוּ׃ | 11 |
੧੧ਉਹ ਉਹਨਾਂ ਦੀਆਂ ਕੰਧਾਂ ਦੇ ਅੰਦਰ ਤੇਲ ਕੱਢਦੇ ਹਨ, ਉਹ ਉਹਨਾਂ ਦੀਆਂ ਹੌਦਾਂ ਵਿੱਚ ਅੰਗੂਰ ਪੀੜਦੇ ਹਨ, ਪਰ ਆਪ ਪਿਆਸੇ ਰਹਿੰਦੇ ਹਨ।
מֵעִיר מְתִים ׀ יִנְאָקוּ וְנֶֽפֶשׁ־חֲלָלִים תְּשַׁוֵּעַ וֶאֱלוֹהַּ לֹא־יָשִׂים תִּפְלָֽה׃ | 12 |
੧੨ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਉਹਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਨਹੀਂ ਕਰਦਾ!
הֵמָּה ׀ הָיוּ בְּֽמֹרְדֵי־אוֹר לֹֽא־הִכִּירוּ דְרָכָיו וְלֹא יָשְׁבוּ בִּנְתִיבֹתָֽיו׃ | 13 |
੧੩“ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ, ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ।
לָאוֹר יָקוּם רוֹצֵחַ יִֽקְטָל־עָנִי וְאֶבְיוֹן וּבַלַּיְלָה יְהִי כַגַּנָּֽב׃ | 14 |
੧੪ਖ਼ੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ।
וְעֵין נֹאֵף ׀ שָׁמְרָֽה נֶשֶׁף לֵאמֹר לֹא־תְשׁוּרֵנִי עָיִן וְסֵתֶר פָּנִים יָשִֽׂים׃ | 15 |
੧੫ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ।
חָתַר בַּחֹשֶׁךְ בָּתִּים יוֹמָם חִתְּמוּ־לָמוֹ לֹא־יָדְעוּ אֽוֹר׃ | 16 |
੧੬ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਉਹ ਚਾਨਣ ਨੂੰ ਨਹੀਂ ਜਾਣਦੇ,
כִּי יַחְדָּו ׀ בֹּקֶר לָמוֹ צַלְמָוֶת כִּֽי־יַכִּיר בַּלְהוֹת צַלְמָֽוֶת׃ | 17 |
੧੭ਕਿਉਂ ਜੋ ਸਵੇਰ ਉਹਨਾਂ ਸਾਰਿਆਂ ਲਈ ਮੌਤ ਦੇ ਸਾਯੇ ਵਰਗੀ ਹੈ, ਉਹ ਤਾਂ ਮੌਤ ਦੇ ਸਾਯੇ ਦੇ ਭੈਅ ਨਾਲ ਮਿੱਤਰਤਾ ਰੱਖਦੇ ਹਨ।
קַֽל־הוּא ׀ עַל־פְּנֵי־מַיִם תְּקֻלַּל חֶלְקָתָם בָּאָרֶץ לֹֽא־יִפְנֶה דֶּרֶךְ כְּרָמִֽים׃ | 18 |
੧੮“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ।
צִיָּה גַם־חֹם יִגְזְלוּ מֵֽימֵי־שֶׁלֶג שְׁאוֹל חָטָֽאוּ׃ (Sheol ) | 19 |
੧੯ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ। (Sheol )
יִשְׁכָּחֵהוּ רֶחֶם ׀ מְתָקוֹ רִמָּה עוֹד לֹֽא־יִזָּכֵר וַתִּשָּׁבֵר כָּעֵץ עַוְלָֽה׃ | 20 |
੨੦ਕੁੱਖ ਉਹ ਨੂੰ ਭੁੱਲ ਜਾਵੇਗੀ, ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, ਉਹ ਫੇਰ ਯਾਦ ਨਾ ਕੀਤਾ ਜਾਵੇਗਾ, ਇਸ ਤਰ੍ਹਾਂ ਬਦੀ ਰੁੱਖ ਵਾਂਗੂੰ ਤੋੜੀ ਜਾਵੇਗੀ।
רֹעֶה עֲקָרָה לֹא תֵלֵד וְאַלְמָנָה לֹא יְיֵטִֽיב׃ | 21 |
੨੧ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ।
וּמָשַׁךְ אַבִּירִים בְּכֹחוֹ יָקוּם וְֽלֹא־יַאֲמִין בַּֽחַיִּֽין׃ | 22 |
੨੨ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ, ਭਾਵੇਂ ਉਹ ਸਥਿਰ ਹੋ ਜਾਵੇ ਤਾਂ ਵੀ ਉਸ ਨੂੰ ਜੀਵਨ ਦੀ ਆਸ ਨਹੀਂ ਰਹਿੰਦੀ।
יִתֶּן־לוֹ לָבֶטַח וְיִשָּׁעֵן וְעֵינֵיהוּ עַל־דַּרְכֵיהֶֽם׃ | 23 |
੨੩ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ, ਪਰ ਉਸ ਦੀਆਂ ਅੱਖਾਂ ਉਹਨਾਂ ਦੇ ਰਾਹਾਂ ਉੱਤੇ ਹਨ।
רוֹמּוּ מְּעַט ׀ וְֽאֵינֶנּוּ וְֽהֻמְּכוּ כַּכֹּל יִקָּפְצוּן וּכְרֹאשׁ שִׁבֹּלֶת יִמָּֽלוּ׃ | 24 |
੨੪ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ!
וְאִם־לֹא אֵפוֹ מִי יַכְזִיבֵנִי וְיָשֵׂם לְאַל מִלָּתִֽי׃ | 25 |
੨੫“ਜੇ ਇਹ ਇਸੇ ਤਰ੍ਹਾਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?”