< איוב 34 >
וַיַּעַן אֱלִיהוּא וַיֹּאמַֽר׃ | 1 |
੧ਤਦ ਅਲੀਹੂ ਨੇ ਇਹ ਉੱਤਰ ਦਿੱਤਾ,
שִׁמְעוּ חֲכָמִים מִלָּי וְיֹדְעִים הַאֲזִינוּ לִֽי׃ | 2 |
੨“ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।
כִּי־אֹזֶן מִלִּין תִּבְחָן וְחֵךְ יִטְעַם לֶאֱכֹֽל׃ | 3 |
੩ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।
מִשְׁפָּט נִבְחֲרָה־לָּנוּ נֵדְעָה בֵינֵינוּ מַה־טּֽוֹב׃ | 4 |
੪ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।
כִּֽי־אָמַר אִיּוֹב צָדַקְתִּי וְאֵל הֵסִיר מִשְׁפָּטִֽי׃ | 5 |
੫“ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।
עַל־מִשְׁפָּטִי אֲכַזֵּב אָנוּשׁ חִצִּי בְלִי־פָֽשַׁע׃ | 6 |
੬ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।
מִי־גֶבֶר כְּאִיּוֹב יִֽשְׁתֶּה־לַּעַג כַּמָּֽיִם׃ | 7 |
੭ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,
וְאָרַח לְחֶבְרָה עִם־פֹּעֲלֵי אָוֶן וְלָלֶכֶת עִם־אַנְשֵׁי־רֶֽשַׁע׃ | 8 |
੮ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?
כִּֽי־אָמַר לֹא יִסְכָּן־גָּבֶר בִּרְצֹתוֹ עִם־אֱלֹהִֽים׃ | 9 |
੯ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
לָכֵן ׀ אַנֲשֵׁי לֵבָב שִׁמְעוּ לִי חָלִלָה לָאֵל מֵרֶשַׁע וְשַׁדַּי מֵעָֽוֶל׃ | 10 |
੧੦“ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!
כִּי פֹעַל אָדָם יְשַׁלֶּם־לוֹ וּֽכְאֹרַח אִישׁ יַמְצִאֶֽנּוּ׃ | 11 |
੧੧ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।
אַף־אָמְנָם אֵל לֹֽא־יַרְשִׁיעַ וְשַׁדַּי לֹֽא־יְעַוֵּת מִשְׁפָּֽט׃ | 12 |
੧੨ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।
מִֽי־פָקַד עָלָיו אָרְצָה וּמִי שָׂם תֵּבֵל כֻּלָּֽהּ׃ | 13 |
੧੩ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?
אִם־יָשִׂים אֵלָיו לִבּוֹ רוּחוֹ וְנִשְׁמָתוֹ אֵלָיו יֶאֱסֹֽף׃ | 14 |
੧੪ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
יִגְוַע כָּל־בָּשָׂר יָחַד וְאָדָם עַל־עָפָר יָשֽׁוּב׃ | 15 |
੧੫ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।
וְאִם־בִּינָה שִׁמְעָה־זֹּאת הַאֲזִינָה לְקוֹל מִלָּֽי׃ | 16 |
੧੬“ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!
הַאַף שׂוֹנֵא מִשְׁפָּט יַחֲבוֹשׁ וְאִם־צַדִּיק כַּבִּיר תַּרְשִֽׁיעַ׃ | 17 |
੧੭ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?
הַאֲמֹר לְמֶלֶךְ בְּלִיָּעַל רָשָׁע אֶל־נְדִיבִֽים׃ | 18 |
੧੮ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?
אֲשֶׁר לֹֽא־נָשָׂא ׀ פְּנֵי שָׂרִים וְלֹא נִכַּר־שׁוֹעַ לִפְנֵי־דָל כִּֽי־מַעֲשֵׂה יָדָיו כֻּלָּֽם׃ | 19 |
੧੯ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!
רֶגַע ׀ יָמֻתוּ וַחֲצוֹת לָיְלָה יְגֹעֲשׁוּ עָם וְיַעֲבֹרוּ וְיָסִירוּ אַבִּיר לֹא בְיָֽד׃ | 20 |
੨੦ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ।
כִּי־עֵינָיו עַל־דַּרְכֵי־אִישׁ וְֽכָל־צְעָדָיו יִרְאֶֽה׃ | 21 |
੨੧“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
אֵֽין־חֹשֶׁךְ וְאֵין צַלְמָוֶת לְהִסָּתֶר שָׁם פֹּעֲלֵי אָֽוֶן׃ | 22 |
੨੨ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,
כִּי לֹא עַל־אִישׁ יָשִׂים עוֹד לַהֲלֹךְ אֶל־אֵל בַּמִּשְׁפָּֽט׃ | 23 |
੨੩ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।
יָרֹעַ כַּבִּירִים לֹא־חֵקֶר וַיַּעֲמֵד אֲחֵרִים תַּחְתָּֽם׃ | 24 |
੨੪ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।
לָכֵן יַכִּיר מַעְבָּֽדֵיהֶם וְהָפַךְ לַיְלָה וְיִדַּכָּֽאוּ׃ | 25 |
੨੫ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।
תַּֽחַת־רְשָׁעִים סְפָקָם בִּמְקוֹם רֹאִֽים׃ | 26 |
੨੬ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,
אֲשֶׁר עַל־כֵּן סָרוּ מֵֽאַחֲרָיו וְכָל־דְּרָכָיו לֹא הִשְׂכִּֽילוּ׃ | 27 |
੨੭ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
לְהָבִיא עָלָיו צַֽעֲקַת־דָּל וְצַעֲקַת עֲנִיִּים יִשְׁמָֽע׃ | 28 |
੨੮ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।
וְהוּא יַשְׁקִט ׀ וּמִי יַרְשִׁעַ וְיַסְתֵּר פָּנִים וּמִי יְשׁוּרֶנּוּ וְעַל־גּוֹי וְעַל־אָדָם יָֽחַד׃ | 29 |
੨੯ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
מִמְּלֹךְ אָדָם חָנֵף מִמֹּקְשֵׁי עָֽם׃ | 30 |
੩੦ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।
כִּֽי־אֶל־אֵל הֶאָמַר נָשָׂאתִי לֹא אֶחְבֹּֽל׃ | 31 |
੩੧“ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?
בִּלְעֲדֵי אֶחֱזֶה אַתָּה הֹרֵנִי אִֽם־עָוֶל פָּעַלְתִּי לֹא אֹסִֽיף׃ | 32 |
੩੨ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ?
הַֽמֵעִמְּךָ יְשַׁלְמֶנָּה כִּֽי־מָאַסְתָּ כִּי־אַתָּה תִבְחַר וְלֹא־אָנִי וּֽמַה־יָדַעְתָּ דַבֵּֽר׃ | 33 |
੩੩ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!
אַנְשֵׁי לֵבָב יֹאמְרוּ לִי וְגֶבֶר חָכָם שֹׁמֵעַֽ לִֽי׃ | 34 |
੩੪“ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ,
אִיּוֹב לֹא־בְדַעַת יְדַבֵּר וּדְבָרָיו לֹא בְהַשְׂכֵּֽיל׃ | 35 |
੩੫ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!
אָבִי יִבָּחֵן אִיּוֹב עַד־נֶצַח עַל־תְּשֻׁבֹת בְּאַנְשֵׁי־אָֽוֶן׃ | 36 |
੩੬ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ!
כִּי יֹסִיף עַֽל־חַטָּאתוֹ פֶשַׁע בֵּינֵינוּ יִסְפּוֹק וְיֶרֶב אֲמָרָיו לָאֵֽל׃ | 37 |
੩੭ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”