< איוב 7 >
הֲלֹא־צָבָא לֶאֱנוֹשׁ על־עֲלֵי־אָרֶץ וְכִימֵי שָׂכִיר יָמָֽיו׃ | 1 |
੧“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
כְּעֶבֶד יִשְׁאַף־צֵל וּכְשָׂכִיר יְקַוֶּה פָעֳלֽוֹ׃ | 2 |
੨ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
כֵּן הָנְחַלְתִּי לִי יַרְחֵי־שָׁוְא וְלֵילוֹת עָמָל מִנּוּ־לִֽי׃ | 3 |
੩ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।
אִם־שָׁכַבְתִּי וְאָמַרְתִּי מָתַי אָקוּם וּמִדַּד־עָרֶב וְשָׂבַעְתִּי נְדֻדִים עֲדֵי־נָֽשֶׁף׃ | 4 |
੪ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
לָבַשׁ בְּשָׂרִי רִמָּה וגיש וְגוּשׁ עָפָר עוֹרִי רָגַע וַיִּמָּאֵֽס׃ | 5 |
੫ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
יָמַי קַלּוּ מִנִּי־אָרֶג וַיִּכְלוּ בְּאֶפֶס תִּקְוָֽה׃ | 6 |
੬“ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ।
זְכֹר כִּי־רוּחַ חַיָּי לֹא־תָשׁוּב עֵינִי לִרְאוֹת טֽוֹב׃ | 7 |
੭ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!
לֹֽא־תְשׁוּרֵנִי עֵין רֹאִי עֵינֶיךָ בִּי וְאֵינֶֽנִּי׃ | 8 |
੮ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
כָּלָה עָנָן וַיֵּלַךְ כֵּן יוֹרֵד שְׁאוֹל לֹא יַעֲלֽ͏ֶה׃ (Sheol ) | 9 |
੯ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol )
לֹא־יָשׁוּב עוֹד לְבֵיתוֹ וְלֹא־יַכִּירֶנּוּ עוֹד מְקֹמֽוֹ׃ | 10 |
੧੦ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
גַּם־אֲנִי לֹא אֶחֱשָׂךְ פִּי אֲֽדַבְּרָה בְּצַר רוּחִי אָשִׂיחָה בְּמַר נַפְשִֽׁי׃ | 11 |
੧੧“ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
הֲֽיָם־אָנִי אִם־תַּנִּין כִּֽי־תָשִׂים עָלַי מִשְׁמָֽר׃ | 12 |
੧੨ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?
כִּֽי־אָמַרְתִּי תְּנַחֲמֵנִי עַרְשִׂי יִשָּׂא בְשִׂיחִי מִשְׁכָּבִֽי׃ | 13 |
੧੩ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
וְחִתַּתַּנִי בַחֲלֹמוֹת וּֽמֵחֶזְיֹנוֹת תְּבַעֲתַֽנִּי׃ | 14 |
੧੪ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।
וַתִּבְחַר מַחֲנָק נַפְשִׁי מָוֶת מֵֽעַצְמוֹתָֽי׃ | 15 |
੧੫ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!
מָאַסְתִּי לֹא־לְעֹלָם אֶֽחְיֶה חֲדַל מִמֶּנִּי כִּי־הֶבֶל יָמָֽי׃ | 16 |
੧੬ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!
מָֽה־אֱנוֹשׁ כִּי תְגַדְּלֶנּוּ וְכִי־תָשִׁית אֵלָיו לִבֶּֽךָ׃ | 17 |
੧੭“ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
וַתִּפְקְדֶנּוּ לִבְקָרִים לִרְגָעִים תִּבְחָנֶֽנּוּ׃ | 18 |
੧੮ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?
כַּמָּה לֹא־תִשְׁעֶה מִמֶּנִּי לֹֽא־תַרְפֵּנִי עַד־בִּלְעִי רֻקִּֽי׃ | 19 |
੧੯ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?
חָטָאתִי מָה אֶפְעַל ׀ לָךְ נֹצֵר הָאָדָם לָמָה שַׂמְתַּנִי לְמִפְגָּע לָךְ וָאֶהְיֶה עָלַי לְמַשָּֽׂא׃ | 20 |
੨੦ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
וּמֶה ׀ לֹא־תִשָּׂא פִשְׁעִי וְתַעֲבִיר אֶת־עֲוֺנִי כִּֽי־עַתָּה לֶעָפָר אֶשְׁכָּב וְשִׁחֲרְתַּנִי וְאֵינֶֽנִּי׃ | 21 |
੨੧ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”