< איוב 9 >

וַיַּעַן אִיּוֹב וַיֹּאמַֽר׃ 1
ਅੱਯੂਬ ਨੇ ਉੱਤਰ ਦੇ ਕੇ ਆਖਿਆ,
אָמְנָם יָדַעְתִּי כִי־כֵן וּמַה־יִּצְדַּק אֱנוֹשׁ עִם־אֵֽל׃ 2
“ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?
אִם־יַחְפֹּץ לָרִיב עִמּוֹ לֹֽא־יַעֲנֶנּוּ אַחַת מִנִּי־אָֽלֶף׃ 3
ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।
חֲכַם לֵבָב וְאַמִּיץ כֹּחַ מִֽי־הִקְשָׁה אֵלָיו וַיִּשְׁלָֽם׃ 4
ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
הַמַּעְתִּיק הָרִים וְלֹא יָדָעוּ אֲשֶׁר הֲפָכָם בְּאַפּֽוֹ׃ 5
ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
הַמַּרְגִּיז אֶרֶץ מִמְּקוֹמָהּ וְעַמּוּדֶיהָ יִתְפַלָּצֽוּן׃ 6
ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ।
הָאֹמֵר לַחֶרֶס וְלֹא יִזְרָח וּבְעַד כּוֹכָבִים יַחְתֹּֽם׃ 7
ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।
נֹטֶה שָׁמַיִם לְבַדּוֹ וְדוֹרֵךְ עַל־בָּמֳתֵי יָֽם׃ 8
ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।
עֹֽשֶׂה־עָשׁ כְּסִיל וְכִימָה וְחַדְרֵי תֵמָֽן׃ 9
ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ।
עֹשֶׂה גְדֹלוֹת עַד־אֵין חֵקֶר וְנִפְלָאוֹת עַד־אֵין מִסְפָּֽר׃ 10
੧੦ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ।
הֵן יַעֲבֹר עָלַי וְלֹא אֶרְאֶה וְיַחֲלֹף וְֽלֹא־אָבִין לֽוֹ׃ 11
੧੧ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ।
הֵן יַחְתֹּף מִי יְשִׁיבֶנּוּ מִֽי־יֹאמַר אֵלָיו מַֽה־תַּעֲשֶֽׂה׃ 12
੧੨ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?
אֱלוֹהַּ לֹא־יָשִׁיב אַפּוֹ תחתו תַּחְתָּיו שָׁחֲחוּ עֹזְרֵי רָֽהַב׃ 13
੧੩ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ।
אַף כִּֽי־אָנֹכִי אֶֽעֱנֶנּוּ אֶבְחֲרָה דְבָרַי עִמּֽוֹ׃ 14
੧੪“ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ?
אֲשֶׁר אִם־צָדַקְתִּי לֹא אֶעֱנֶה לִמְשֹׁפְטִי אֶתְחַנָּֽן׃ 15
੧੫ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ।
אִם־קָרָאתִי וַֽיַּעֲנֵנִי לֹֽא־אַאֲמִין כִּֽי־יַאֲזִין קוֹלִֽי׃ 16
੧੬ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,
אֲשֶׁר־בִּשְׂעָרָה יְשׁוּפֵנִי וְהִרְבָּה פְצָעַי חִנָּֽם׃ 17
੧੭ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ!
לֹֽא־יִתְּנֵנִי הָשֵׁב רוּחִי כִּי יַשְׂבִּעַנִי מַמְּרֹרִֽים׃ 18
੧੮ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!
אִם־לְכֹחַ אַמִּיץ הִנֵּה וְאִם־לְמִשְׁפָּט מִי יוֹעִידֵֽנִי׃ 19
੧੯ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ?
אִם־אֶצְדָּק פִּי יַרְשִׁיעֵנִי תָּֽם־אָנִי וַֽיַּעְקְשֵֽׁנִי׃ 20
੨੦ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ।
תָּֽם־אָנִי לֹֽא־אֵדַע נַפְשִׁי אֶמְאַס חַיָּֽי׃ 21
੨੧“ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।
אַחַת הִיא עַל־כֵּן אָמַרְתִּי תָּם וְרָשָׁע הוּא מְכַלֶּֽה׃ 22
੨੨ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ!
אִם־שׁוֹט יָמִית פִּתְאֹם לְמַסַּת נְקִיִּם יִלְעָֽג׃ 23
੨੩ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ।
אֶרֶץ ׀ נִתְּנָה בְֽיַד־רָשָׁע פְּנֵֽי־שֹׁפְטֶיהָ יְכַסֶּה אִם־לֹא אֵפוֹא מִי־הֽוּא׃ 24
੨੪ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ?
וְיָמַי קַלּוּ מִנִּי־רָץ בָּֽרְחוּ לֹא־רָאוּ טוֹבָֽה׃ 25
੨੫“ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ।
חָלְפוּ עִם־אֳנִיּוֹת אֵבֶה כְּנֶשֶׁר יָטוּשׂ עֲלֵי־אֹֽכֶל׃ 26
੨੬ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ।
אִם־אָמְרִי אֶשְׁכְּחָה שִׂיחִי אֶעֶזְבָה פָנַי וְאַבְלִֽיגָה׃ 27
੨੭ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ।
יָגֹרְתִּי כָל־עַצְּבֹתָי יָדַעְתִּי כִּי־לֹא תְנַקֵּֽנִי׃ 28
੨੮ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ।
אָנֹכִי אֶרְשָׁע לָמָּה־זֶּה הֶבֶל אִיגָֽע׃ 29
੨੯ਮੈਂ ਤਾਂ ਦੋਸ਼ੀ ਠਹਿਰਾਂਗਾ, ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ?
אִם־הִתְרָחַצְתִּי במו־בְמֵי־שָׁלֶג וַהֲזִכּוֹתִי בְּבֹר כַּפָּֽי׃ 30
੩੦ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ,
אָז בַּשַּׁחַת תִּטְבְּלֵנִי וְתִֽעֲבוּנִי שַׂלְמוֹתָֽי׃ 31
੩੧ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।
כִּי־לֹא־אִישׁ כָּמֹנִי אֶֽעֱנֶנּוּ נָבוֹא יַחְדָּו בַּמִּשְׁפָּֽט׃ 32
੩੨“ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ।
לֹא יֵשׁ־בֵּינֵינוּ מוֹכִיחַ יָשֵׁת יָדוֹ עַל־שְׁנֵֽינוּ׃ 33
੩੩ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ,
יָסֵר מֵעָלַי שִׁבְטוֹ וְאֵמָתוֹ אַֽל־תְּבַעֲתַֽנִּי׃ 34
੩੪ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।
אַֽדַבְּרָה וְלֹא אִירָאֶנּוּ כִּי לֹא־כֵן אָנֹכִי עִמָּדִֽי׃ 35
੩੫ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।”

< איוב 9 >