< שופטים 18 >
בַּיָּמִים הָהֵם אֵין מֶלֶךְ בְּיִשְׂרָאֵל וּבַיָּמִים הָהֵם שֵׁבֶט הַדָּנִי מְבַקֶּשׁ־לוֹ נַֽחֲלָה לָשֶׁבֶת כִּי לֹֽא־נָפְלָה לּוֹ עַד־הַיּוֹם הַהוּא בְּתוֹךְ־שִׁבְטֵי יִשְׂרָאֵל בְּנַחֲלָֽה׃ | 1 |
੧ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।
וַיִּשְׁלְחוּ בְנֵי־דָן ׀ מִֽמִּשְׁפַּחְתָּם חֲמִשָּׁה אֲנָשִׁים מִקְצוֹתָם אֲנָשִׁים בְּנֵי־חַיִל מִצָּרְעָה וּמֵֽאֶשְׁתָּאֹל לְרַגֵּל אֶת־הָאָרֶץ וּלְחָקְרָהּ וַיֹּאמְרוּ אֲלֵהֶם לְכוּ חִקְרוּ אֶת־הָאָרֶץ וַיָּבֹאוּ הַר־אֶפְרַיִם עַד־בֵּית מִיכָה וַיָּלִינוּ שָֽׁם׃ | 2 |
੨ਇਸ ਲਈ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਬੀਰਾਂ ਨੂੰ ਸਾਰਾਹ ਅਤੇ ਅਸ਼ਤਾਓਲ ਵਿੱਚ ਦੇਸ਼ ਦਾ ਭੇਤ ਲੈਣ ਅਤੇ ਉਸ ਦੀ ਛਾਣਬੀਣ ਕਰਨ ਲਈ ਇਹ ਕਹਿ ਕੇ ਭੇਜਿਆ, “ਜਾਓ ਅਤੇ ਦੇਸ਼ ਦੀ ਛਾਣਬੀਣ ਕਰੋ।” ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਤੱਕ ਆਏ ਤਾਂ ਉੱਥੇ ਰੁੱਕ ਗਏ।
הֵמָּה עִם־בֵּית מִיכָה וְהֵמָּה הִכִּירוּ אֶת־קוֹל הַנַּעַר הַלֵּוִי וַיָּסוּרוּ שָׁם וַיֹּאמְרוּ לוֹ מִֽי־הֱבִיאֲךָ הֲלֹם וּמָֽה־אַתָּה עֹשֶׂה בָּזֶה וּמַה־לְּךָ פֹֽה׃ | 3 |
੩ਜਦ ਉਹ ਮੀਕਾਹ ਦੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਹਿਚਾਣ ਲਈ ਅਤੇ ਉੱਥੇ ਜਾ ਕੇ ਉਸ ਨੂੰ ਪੁੱਛਿਆ, “ਤੈਨੂੰ ਇੱਥੇ ਕੌਣ ਲਿਆਇਆ? ਤੂੰ ਇੱਥੇ ਕੀ ਕਰਦਾ ਹੈਂ ਅਤੇ ਤੂੰ ਇੱਥੇ ਕਿਉਂ ਆਇਆ ਹੈਂ?”
וַיֹּאמֶר אֲלֵהֶם כָּזֹה וְכָזֶה עָשָׂה לִי מִיכָה וַיִּשְׂכְּרֵנִי וָאֱהִי־לוֹ לְכֹהֵֽן׃ | 4 |
੪ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਮੀਕਾਹ ਨੇ ਉਸ ਲਈ ਕੀ-ਕੀ ਕੀਤਾ ਹੈ ਅਤੇ ਕਿਹਾ, “ਉਸਨੇ ਮੈਨੂੰ ਤਨਖਾਹ ਉੱਤੇ ਰੱਖਿਆ ਅਤੇ ਮੈਂ ਉਸ ਦਾ ਪੁਰੋਹਿਤ ਬਣ ਗਿਆ ਹਾਂ।”
וַיֹּאמְרוּ לוֹ שְׁאַל־נָא בֵאלֹהִים וְנֵדְעָה הֲתַצְלִיחַ דַּרְכֵּנוּ אֲשֶׁר אֲנַחְנוּ הֹלְכִים עָלֶֽיהָ׃ | 5 |
੫ਉਨ੍ਹਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਕੋਲੋਂ ਸਲਾਹ ਲੈ, ਤਾਂ ਜੋ ਅਸੀਂ ਜਾਣੀਏ ਕਿ ਜੋ ਯਾਤਰਾ ਅਸੀਂ ਕਰਦੇ ਹਾਂ ਉਹ ਸਾਡੇ ਲਈ ਸਫ਼ਲ ਹੋਵੇਗੀ ਜਾਂ ਨਹੀਂ।”
וַיֹּאמֶר לָהֶם הַכֹּהֵן לְכוּ לְשָׁלוֹם נֹכַח יְהוָה דַּרְכְּכֶם אֲשֶׁר תֵּֽלְכוּ־בָֽהּ׃ | 6 |
੬ਉਸ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਸੁੱਖ-ਸਾਂਦ ਨਾਲ ਜਾਓ ਕਿਉਂਕਿ ਜੋ ਯਾਤਰਾ ਤੁਸੀਂ ਕਰ ਰਹੇ ਹੋ, ਉਸ ਉੱਤੇ ਯਹੋਵਾਹ ਦੀ ਕਿਰਪਾ ਹੈ।”
וַיֵּלְכוּ חֲמֵשֶׁת הָאֲנָשִׁים וַיָּבֹאוּ לָיְשָׁה וַיִּרְאוּ אֶת־הָעָם אֲשֶׁר־בְּקִרְבָּהּ יוֹשֶֽׁבֶת־לָבֶטַח כְּמִשְׁפַּט צִדֹנִים שֹׁקֵט ׀ וּבֹטֵחַ וְאֵין־מַכְלִים דָּבָר בָּאָרֶץ יוֹרֵשׁ עֶצֶר וּרְחֹקִים הֵמָּה מִצִּדֹנִים וְדָבָר אֵין־לָהֶם עִם־אָדָֽם׃ | 7 |
੭ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
וַיָּבֹאוּ אֶל־אֲחֵיהֶם צָרְעָה וְאֶשְׁתָּאֹל וַיֹּאמְרוּ לָהֶם אֲחֵיהֶם מָה אַתֶּֽם׃ | 8 |
੮ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”
וַיֹּאמְרוּ קוּמָה וְנַעֲלֶה עֲלֵיהֶם כִּי רָאִינוּ אֶת־הָאָרֶץ וְהִנֵּה טוֹבָה מְאֹד וְאַתֶּם מַחְשִׁים אַל־תֵּעָצְלוּ לָלֶכֶת לָבֹא לָרֶשֶׁת אֶת־הָאָֽרֶץ׃ | 9 |
੯ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।
כְּבֹאֲכֶם תָּבֹאוּ ׀ אֶל־עַם בֹּטֵחַ וְהָאָרֶץ רַחֲבַת יָדַיִם כִּֽי־נְתָנָהּ אֱלֹהִים בְּיֶדְכֶם מָקוֹם אֲשֶׁר אֵֽין־שָׁם מַחְסוֹר כָּל־דָּבָר אֲשֶׁר בָּאָֽרֶץ׃ | 10 |
੧੦ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।”
וַיִּסְעוּ מִשָּׁם מִמִּשְׁפַּחַת הַדָּנִי מִצָּרְעָה וּמֵאֶשְׁתָּאֹל שֵֽׁשׁ־מֵאוֹת אִישׁ חָגוּר כְּלֵי מִלְחָמָֽה׃ | 11 |
੧੧ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਪੁਰਖ ਹਥਿਆਰ ਬੰਨ੍ਹ ਕੇ ਉੱਥੋਂ ਚੱਲ ਪਏ।
וַֽיַּעֲלוּ וַֽיַּחֲנוּ בְּקִרְיַת יְעָרִים בִּֽיהוּדָה עַל־כֵּן קָרְאוּ לַמָּקוֹם הַהוּא מַחֲנֵה־דָן עַד הַיּוֹם הַזֶּה הִנֵּה אַחֲרֵי קִרְיַת יְעָרִֽים׃ | 12 |
੧੨ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।
וַיַּעַבְרוּ מִשָּׁם הַר־אֶפְרָיִם וַיָּבֹאוּ עַד־בֵּית מִיכָֽה׃ | 13 |
੧੩ਉੱਥੋਂ ਲੰਘ ਕੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਦੇ ਕੋਲ ਆਏ।
וַֽיַּעֲנוּ חֲמֵשֶׁת הָאֲנָשִׁים הַהֹלְכִים לְרַגֵּל אֶת־הָאָרֶץ לַיִשׁ וַיֹּֽאמְרוּ אֶל־אֲחֵיהֶם הַיְדַעְתֶּם כִּי יֵשׁ בַּבָּתִּים הָאֵלֶּה אֵפוֹד וּתְרָפִים וּפֶסֶל וּמַסֵּכָה וְעַתָּה דְּעוּ מַֽה־תַּעֲשֽׂוּ׃ | 14 |
੧੪ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
וַיָּסוּרוּ שָׁמָּה וַיָּבֹאוּ אֶל־בֵּֽית־הַנַּעַר הַלֵּוִי בֵּית מִיכָה וַיִּשְׁאֲלוּ־לוֹ לְשָׁלֽוֹם׃ | 15 |
੧੫ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,
וְשֵׁשׁ־מֵאוֹת אִישׁ חֲגוּרִים כְּלֵי מִלְחַמְתָּם נִצָּבִים פֶּתַח הַשָּׁעַר אֲשֶׁר מִבְּנֵי־דָֽן׃ | 16 |
੧੬ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ
וֽ͏ַיַּעֲלוּ חֲמֵשֶׁת הָאֲנָשִׁים הַהֹלְכִים לְרַגֵּל אֶת־הָאָרֶץ בָּאוּ שָׁמָּה לָקְחוּ אֶת־הַפֶּסֶל וְאֶת־הָאֵפוֹד וְאֶת־הַתְּרָפִים וְאֶת־הַמַּסֵּכָה וְהַכֹּהֵן נִצָּב פֶּתַח הַשַּׁעַר וְשֵׁשׁ־מֵאוֹת הָאִישׁ הֶחָגוּר כְּלֵי הַמִּלְחָמָֽה׃ | 17 |
੧੭ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।
וְאֵלֶּה בָּאוּ בֵּית מִיכָה וַיִּקְחוּ אֶת־פֶּסֶל הָאֵפוֹד וְאֶת־הַתְּרָפִים וְאֶת־הַמַּסֵּכָה וַיֹּאמֶר אֲלֵיהֶם הַכֹּהֵן מָה אַתֶּם עֹשִֽׂים׃ | 18 |
੧੮ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
וַיֹּאמְרוּ לוֹ הַחֲרֵשׁ שִֽׂים־יָדְךָ עַל־פִּיךָ וְלֵךְ עִמָּנוּ וֶֽהְיֵה־לָנוּ לְאָב וּלְכֹהֵן הֲטוֹב ׀ הֱיוֹתְךָ כֹהֵן לְבֵית אִישׁ אֶחָד אוֹ הֱיוֹתְךָ כֹהֵן לְשֵׁבֶט וּלְמִשְׁפָּחָה בְּיִשְׂרָאֵֽל׃ | 19 |
੧੯ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
וַיִּיטַב לֵב הַכֹּהֵן וַיִּקַּח אֶת־הָאֵפוֹד וְאֶת־הַתְּרָפִים וְאֶת־הַפָּסֶל וַיָּבֹא בְּקֶרֶב הָעָֽם׃ | 20 |
੨੦ਤਦ ਪੁਰੋਹਿਤ ਦਾ ਮਨ ਅਨੰਦ ਹੋ ਗਿਆ ਅਤੇ ਉਹ ਏਫ਼ੋਦ, ਤਰਾਫ਼ੀਮ ਅਤੇ ਘੜ੍ਹੀ ਹੋਈ ਮੂਰਤ ਨੂੰ ਲੈ ਕੇ ਉਨ੍ਹਾਂ ਲੋਕਾਂ ਦੇ ਨਾਲ ਚੱਲ ਪਿਆ।
וַיִּפְנוּ וַיֵּלֵכוּ וַיָּשִׂימוּ אֶת־הַטַּף וְאֶת־הַמִּקְנֶה וְאֶת־הַכְּבוּדָּה לִפְנֵיהֶֽם׃ | 21 |
੨੧ਤਦ ਉਹ ਮੁੜੇ ਅਤੇ ਬਾਲਕਾਂ, ਪਸ਼ੂਆਂ ਅਤੇ ਆਪਣੇ ਸਾਰੇ ਸਮਾਨ ਨੂੰ ਆਪਣੇ ਅੱਗੇ ਕਰਕੇ ਚੱਲ ਪਏ।
הֵמָּה הִרְחִיקוּ מִבֵּית מִיכָה וְהָאֲנָשִׁים אֲשֶׁר בַּבָּתִּים אֲשֶׁר עִם־בֵּית מִיכָה נִֽזְעֲקוּ וַיַּדְבִּיקוּ אֶת־בְּנֵי־דָֽן׃ | 22 |
੨੨ਜਦ ਉਹ ਮੀਕਾਹ ਦੇ ਘਰ ਤੋਂ ਥੋੜੀ ਹੀ ਦੂਰ ਗਏ ਸਨ ਤਾਂ ਮੀਕਾਹ ਦੇ ਘਰ ਦੇ ਆਲੇ-ਦੁਆਲੇ ਦੇ ਵਾਸੀ ਇਕੱਠੇ ਹੋ ਕੇ ਦਾਨੀਆਂ ਕੋਲ ਜਾ ਪਹੁੰਚੇ।
וַֽיִּקְרְאוּ אֶל־בְּנֵי־דָן וַיַּסֵּבּוּ פְּנֵיהֶם וַיֹּאמְרוּ לְמִיכָה מַה־לְּךָ כִּי נִזְעָֽקְתָּ׃ | 23 |
੨੩ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
וַיֹּאמֶר אֶת־אֱלֹהַי אֲשֶׁר־עָשִׂיתִי לְקַחְתֶּם וְֽאֶת־הַכֹּהֵן וַתֵּלְכוּ וּמַה־לִּי עוֹד וּמַה־זֶּה תֹּאמְרוּ אֵלַי מַה־לָּֽךְ׃ | 24 |
੨੪ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
וַיֹּאמְרוּ אֵלָיו בְּנֵי־דָן אַל־תַּשְׁמַע קוֹלְךָ עִמָּנוּ פֶּֽן־יִפְגְּעוּ בָכֶם אֲנָשִׁים מָרֵי נֶפֶשׁ וְאָסַפְתָּה נַפְשְׁךָ וְנֶפֶשׁ בֵּיתֶֽךָ׃ | 25 |
੨੫ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”
וַיֵּלְכוּ בְנֵי־דָן לְדַרְכָּם וַיַּרְא מִיכָה כִּי־חֲזָקִים הֵמָּה מִמֶּנּוּ וַיִּפֶן וַיָּשָׁב אֶל־בֵּיתֽוֹ׃ | 26 |
੨੬ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।
וְהֵמָּה לָקְחוּ אֵת אֲשֶׁר־עָשָׂה מִיכָה וְֽאֶת־הַכֹּהֵן אֲשֶׁר הָיָה־לוֹ וַיָּבֹאוּ עַל־לַיִשׁ עַל־עַם שֹׁקֵט וּבֹטֵחַ וַיַּכּוּ אוֹתָם לְפִי־חָרֶב וְאֶת־הָעִיר שָׂרְפוּ בָאֵֽשׁ׃ | 27 |
੨੭ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
וְאֵין מַצִיל כִּי רְֽחוֹקָה־הִיא מִצִּידוֹן וְדָבָר אֵין־לָהֶם עִם־אָדָם וְהִיא בָּעֵמֶק אֲשֶׁר לְבֵית־רְחוֹב וַיִּבְנוּ אֶת־הָעִיר וַיֵּשְׁבוּ בָֽהּ׃ | 28 |
੨੮ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।
וַיִּקְרְאוּ שֵׁם־הָעִיר דָּן בְּשֵׁם דָּן אֲבִיהֶם אֲשֶׁר יוּלַּד לְיִשְׂרָאֵל וְאוּלָם לַיִשׁ שֵׁם־הָעִיר לָרִאשֹׁנָֽה׃ | 29 |
੨੯ਅਤੇ ਉਨ੍ਹਾਂ ਨੇ ਇਸਰਾਏਲ ਦੇ ਇੱਕ ਪੁੱਤਰ ਅਤੇ ਆਪਣੇ ਪਿਤਾ ਦਾਨ ਦੇ ਨਾਮ ਤੇ ਉਸ ਸ਼ਹਿਰ ਦਾ ਨਾਮ ਦਾਨ ਰੱਖਿਆ, ਪਰ ਪਹਿਲਾਂ ਉਸ ਸ਼ਹਿਰ ਦਾ ਨਾਮ ਲਾਇਸ਼ ਸੀ।
וַיָּקִימוּ לָהֶם בְּנֵי־דָן אֶת־הַפָּסֶל וִיהוֹנָתָן בֶּן־גֵּרְשֹׁם בֶּן־מְנַשֶּׁה הוּא וּבָנָיו הָיוּ כֹהֲנִים לְשֵׁבֶט הַדָּנִי עַד־יוֹם גְּלוֹת הָאָֽרֶץ׃ | 30 |
੩੦ਦਾਨੀਆਂ ਨੇ ਉਸ ਘੜ੍ਹੀ ਹੋਈ ਮੂਰਤ ਨੂੰ ਟਿਕਾ ਲਿਆ ਅਤੇ ਯੋਨਾਥਾਨ ਜੋ ਗੇਰਸ਼ੋਮ ਦਾ ਪੁੱਤਰ ਅਤੇ ਮਨੱਸ਼ਹ ਦਾ ਪੋਤਰਾ ਸੀ, ਉਹ ਅਤੇ ਉਸ ਦੇ ਪੁੱਤਰ, ਉਸ ਦੇਸ਼ ਦੇ ਗ਼ੁਲਾਮੀ ਵਿੱਚ ਜਾਣ ਦੇ ਦਿਨ ਤੱਕ ਦਾਨੀਆਂ ਦੇ ਪੁਰੋਹਿਤ ਬਣੇ ਰਹੇ।
וַיָּשִׂימוּ לָהֶם אֶת־פֶּסֶל מִיכָה אֲשֶׁר עָשָׂה כָּל־יְמֵי הֱיוֹת בֵּית־הָאֱלֹהִים בְּשִׁלֹֽה׃ | 31 |
੩੧ਅਤੇ ਜਦ ਤੱਕ ਪਰਮੇਸ਼ੁਰ ਦਾ ਭਵਨ ਸ਼ੀਲੋਹ ਵਿੱਚ ਰਿਹਾ, ਤਦ ਤੱਕ ਉਨ੍ਹਾਂ ਨੇ ਮੀਕਾਹ ਦੀ ਘੜ੍ਹੀ ਹੋਈ ਮੂਰਤ ਆਪਣੇ ਲਈ ਖੜੀ ਕਰਕੇ ਰੱਖੀ।