< מִשְׁלֵי 17 >
טוֹב פַּת חֲרֵבָה וְשַׁלְוָה־בָהּ מִבַּיִת מָלֵא זִבְחֵי־רִֽיב׃ | 1 |
੧ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
עֶֽבֶד־מַשְׂכִּיל יִמְשֹׁל בְּבֵן מֵבִישׁ וּבְתוֹךְ אַחִים יַחֲלֹק נַחֲלָֽה׃ | 2 |
੨ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
מַצְרֵף לַכֶּסֶף וְכוּר לַזָּהָב וּבֹחֵן לִבּוֹת יְהוָֽה׃ | 3 |
੩ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
מֵרַע מַקְשִׁיב עַל־שְׂפַת־אָוֶן שֶׁקֶר מֵזִין עַל־לְשׁוֹן הַוֺּֽת׃ | 4 |
੪ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
לֹעֵג לָרָשׁ חֵרֵף עֹשֵׂהוּ שָׂמֵחַ לְאֵיד לֹא יִנָּקֶֽה׃ | 5 |
੫ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
עֲטֶרֶת זְקֵנִים בְּנֵי בָנִים וְתִפְאֶרֶת בָּנִים אֲבוֹתָֽם׃ | 6 |
੬ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
לֹא־נָאוָה לְנָבָל שְׂפַת־יֶתֶר אַף כִּֽי־לְנָדִיב שְׂפַת־שָֽׁקֶר׃ | 7 |
੭ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
אֶֽבֶן־חֵן הַשֹּׁחַד בְּעֵינֵי בְעָלָיו אֶֽל־כָּל־אֲשֶׁר יִפְנֶה יַשְׂכִּֽיל׃ | 8 |
੮ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
מְֽכַסֶּה־פֶּשַׁע מְבַקֵּשׁ אַהֲבָה וְשֹׁנֶה בְדָבָר מַפְרִיד אַלּֽוּף׃ | 9 |
੯ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
תֵּחַת גְּעָרָה בְמֵבִין מֵהַכּוֹת כְּסִיל מֵאָֽה׃ | 10 |
੧੦ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
אַךְ־מְרִי יְבַקֶּשׁ־רָע וּמַלְאָךְ אַכְזָרִי יְשֻׁלַּח־בּֽוֹ׃ | 11 |
੧੧ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
פָּגוֹשׁ דֹּב שַׁכּוּל בְּאִישׁ וְאַל־כְּסִיל בְּאִוַּלְתּֽוֹ׃ | 12 |
੧੨ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
מֵשִׁיב רָעָה תַּחַת טוֹבָה לֹא־תמיש תָמוּשׁ רָעָה מִבֵּיתֽוֹ׃ | 13 |
੧੩ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
פּוֹטֵֽר מַיִם רֵאשִׁית מָדוֹן וְלִפְנֵי הִתְגַּלַּע הָרִיב נְטֽוֹשׁ׃ | 14 |
੧੪ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
מַצְדִּיק רָשָׁע וּמַרְשִׁיעַ צַדִּיק תּוֹעֲבַת יְהוָה גַּם־שְׁנֵיהֶֽם׃ | 15 |
੧੫ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
לָמָּה־זֶּה מְחִיר בְּיַד־כְּסִיל לִקְנוֹת חָכְמָה וְלֶב־אָֽיִן׃ | 16 |
੧੬ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
בְּכָל־עֵת אֹהֵב הָרֵעַ וְאָח לְצָרָה יִוָּלֵֽד׃ | 17 |
੧੭ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
אָדָם חֲסַר־לֵב תּוֹקֵעַ כָּף עֹרֵב עֲרֻבָּה לִפְנֵי רֵעֵֽהוּ׃ | 18 |
੧੮ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
אֹהֵֽב פֶּשַׁע אֹהֵב מַצָּה מַגְבִּיהַּ פִּתְחוֹ מְבַקֶּשׁ־שָֽׁבֶר׃ | 19 |
੧੯ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
עִקֶּשׁ־לֵב לֹא יִמְצָא־טוֹב וְנֶהְפָּךְ בִּלְשׁוֹנוֹ יִפּוֹל בְּרָעָֽה׃ | 20 |
੨੦ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
יֹלֵד כְּסִיל לְתוּגָה לוֹ וְלֹֽא־יִשְׂמַח אֲבִי נָבָֽל׃ | 21 |
੨੧ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
לֵב שָׂמֵחַ יֵיטִב גֵּהָה וְרוּחַ נְכֵאָה תְּיַבֶּשׁ־גָּֽרֶם׃ | 22 |
੨੨ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
שֹׁחַד מֵחֵיק רָשָׁע יִקָּח לְהַטּוֹת אָרְחוֹת מִשְׁפָּֽט׃ | 23 |
੨੩ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
אֶת־פְּנֵי מֵבִין חָכְמָה וְעֵינֵי כְסִיל בִּקְצֵה־אָֽרֶץ׃ | 24 |
੨੪ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
כַּעַס לְאָבִיו בֵּן כְּסִיל וּמֶמֶר לְיוֹלַדְתּֽוֹ׃ | 25 |
੨੫ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
גַּם עֲנוֹשׁ לַצַּדִּיק לֹא־טוֹב לְהַכּוֹת נְדִיבִים עַל־יֹֽשֶׁר׃ | 26 |
੨੬ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
חוֹשֵׂךְ אֲמָרָיו יוֹדֵעַ דָּעַת וקר־יְקַר־רוּחַ אִישׁ תְּבוּנָֽה׃ | 27 |
੨੭ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
גַּם אֱוִיל מַחֲרִישׁ חָכָם יֵחָשֵׁב אֹטֵם שְׂפָתָיו נָבֽוֹן׃ | 28 |
੨੮ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।