< מִשְׁלֵי 21 >
פַּלְגֵי־מַיִם לֶב־מֶלֶךְ בְּיַד־יְהוָה עַֽל־כָּל־אֲשֶׁר יַחְפֹּץ יַטֶּֽנּוּ׃ | 1 |
੧ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
כָּֽל־דֶּרֶךְ־אִישׁ יָשָׁר בְּעֵינָיו וְתֹכֵן לִבּוֹת יְהוָֽה׃ | 2 |
੨ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
עֲשֹׂה צְדָקָה וּמִשְׁפָּט נִבְחָר לַיהוָה מִזָּֽבַח׃ | 3 |
੩ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
רוּם־עֵינַיִם וּרְחַב־לֵב נִר רְשָׁעִים חַטָּֽאת׃ | 4 |
੪ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
מַחְשְׁבוֹת חָרוּץ אַךְ־לְמוֹתָר וְכָל־אָץ אַךְ־לְמַחְסֽוֹר׃ | 5 |
੫ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
פֹּעַל אוֹצָרוֹת בִּלְשׁוֹן שָׁקֶר הֶבֶל נִדָּף מְבַקְשֵׁי־מָֽוֶת׃ | 6 |
੬ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
שֹׁד־רְשָׁעִים יְגוֹרֵם כִּי מֵאֲנוּ לַעֲשׂוֹת מִשְׁפָּֽט׃ | 7 |
੭ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
הֲפַכְפַּךְ דֶּרֶךְ אִישׁ וָזָר וְזַךְ יָשָׁר פָּעֳלֽוֹ׃ | 8 |
੮ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
טוֹב לָשֶׁבֶת עַל־פִּנַּת־גָּג מֵאֵשֶׁת מִדְיָנִים וּבֵית חָֽבֶר׃ | 9 |
੯ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
נֶפֶשׁ רָשָׁע אִוְּתָה־רָע לֹא־יֻחַן בְּעֵינָיו רֵעֵֽהוּ׃ | 10 |
੧੦ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
בַּעְנָשׁ־לֵץ יֶחְכַּם־פֶּתִי וּבְהַשְׂכִּיל לְחָכָם יִקַּח־דָּֽעַת׃ | 11 |
੧੧ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
מַשְׂכִּיל צַדִּיק לְבֵית רָשָׁע מְסַלֵּף רְשָׁעִים לָרָֽע׃ | 12 |
੧੨ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
אֹטֵם אָזְנוֹ מִזַּעֲקַת־דָּל גַּֽם־הוּא יִקְרָא וְלֹא יֵעָנֶֽה׃ | 13 |
੧੩ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
מַתָּן בַּסֵּתֶר יִכְפֶּה־אָף וְשֹׁחַד בַּחֵק חֵמָה עַזָּֽה׃ | 14 |
੧੪ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
שִׂמְחָה לַצַּדִּיק עֲשׂוֹת מִשְׁפָּט וּמְחִתָּה לְפֹעֲלֵי אָֽוֶן׃ | 15 |
੧੫ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
אָדָם תּוֹעֶה מִדֶּרֶךְ הַשְׂכֵּל בִּקְהַל רְפָאִים יָנֽוּחַ׃ | 16 |
੧੬ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
אִישׁ מַחְסוֹר אֹהֵב שִׂמְחָה אֹהֵב יַֽיִן־וָשֶׁמֶן לֹא יַעֲשִֽׁיר׃ | 17 |
੧੭ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
כֹּפֶר לַצַּדִּיק רָשָׁע וְתַחַת יְשָׁרִים בּוֹגֵֽד׃ | 18 |
੧੮ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
טוֹב שֶׁבֶת בְּאֶֽרֶץ־מִדְבָּר מֵאֵשֶׁת מדונים מִדְיָנִים וָכָֽעַס׃ | 19 |
੧੯ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
אוֹצָר ׀ נֶחְמָד וָשֶׁמֶן בִּנְוֵה חָכָם וּכְסִיל אָדָם יְבַלְּעֶֽנּוּ׃ | 20 |
੨੦ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
רֹדֵף צְדָקָה וָחָסֶד יִמְצָא חַיִּים צְדָקָה וְכָבֽוֹד׃ | 21 |
੨੧ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
עִיר גִּבֹּרִים עָלָה חָכָם וַיֹּרֶד עֹז מִבְטֶחָֽה׃ | 22 |
੨੨ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
שֹׁמֵר פִּיו וּלְשׁוֹנוֹ שֹׁמֵר מִצָּרוֹת נַפְשֽׁוֹ׃ | 23 |
੨੩ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
זֵד יָהִיר לֵץ שְׁמוֹ עוֹשֶׂה בְּעֶבְרַת זָדֽוֹן׃ | 24 |
੨੪ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
תַּאֲוַת עָצֵל תְּמִיתֶנּוּ כִּֽי־מֵאֲנוּ יָדָיו לַעֲשֽׂוֹת׃ | 25 |
੨੫ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
כָּל־הַיּוֹם הִתְאַוָּה תַאֲוָה וְצַדִּיק יִתֵּן וְלֹא יַחְשֹֽׂךְ׃ | 26 |
੨੬ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
זֶבַח רְשָׁעִים תּוֹעֵבָה אַף כִּֽי־בְזִמָּה יְבִיאֶֽנּוּ׃ | 27 |
੨੭ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
עֵד־כְּזָבִים יֹאבֵד וְאִישׁ שׁוֹמֵעַ לָנֶצַח יְדַבֵּֽר׃ | 28 |
੨੮ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
הֵעֵז אִישׁ רָשָׁע בְּפָנָיו וְיָשָׁר הוּא ׀ יכין יָבִין דרכיו דַּרְכּֽוֹ׃ | 29 |
੨੯ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
אֵין חָכְמָה וְאֵין תְּבוּנָה וְאֵין עֵצָה לְנֶגֶד יְהוָֽה׃ | 30 |
੩੦ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
סוּס מוּכָן לְיוֹם מִלְחָמָה וְלַֽיהוָה הַתְּשׁוּעָֽה׃ | 31 |
੩੧ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।