< תהילים 143 >
מִזְמוֹר לְדָוִד יְהוָה ׀ שְׁמַע תְּפִלָּתִי הַאֲזִינָה אֶל־תַּחֲנוּנַי בֶּאֱמֻנָתְךָ עֲנֵנִי בְּצִדְקָתֶֽךָ׃ | 1 |
੧ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!
וְאַל־תָּבוֹא בְמִשְׁפָּט אֶת־עַבְדֶּךָ כִּי לֹֽא־יִצְדַּק לְפָנֶיךָ כָל־חָֽי׃ | 2 |
੨ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।
כִּי רָדַף אוֹיֵב ׀ נַפְשִׁי דִּכָּא לָאָרֶץ חַיָּתִי הוֹשִׁיבַנִי בְמַחֲשַׁכִּים כְּמֵתֵי עוֹלָֽם׃ | 3 |
੩ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!
וַתִּתְעַטֵּף עָלַי רוּחִי בְּתוֹכִי יִשְׁתּוֹמֵם לִבִּֽי׃ | 4 |
੪ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
זָכַרְתִּי יָמִים ׀ מִקֶּדֶם הָגִיתִי בְכָל־פָּעֳלֶךָ בְּֽמַעֲשֵׂה יָדֶיךָ אֲשׂוֹחֵֽחַ׃ | 5 |
੫ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
פֵּרַשְׂתִּי יָדַי אֵלֶיךָ נַפְשִׁי ׀ כְּאֶֽרֶץ־עֲיֵפָה לְךָ סֶֽלָה׃ | 6 |
੬ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
מַהֵר עֲנֵנִי ׀ יְהוָה כָּלְתָה רוּחִי אַל־תַּסְתֵּר פָּנֶיךָ מִמֶּנִּי וְנִמְשַׁלְתִּי עִם־יֹרְדֵי בֽוֹר׃ | 7 |
੭ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
הַשְׁמִיעֵנִי בַבֹּקֶר ׀ חַסְדֶּךָ כִּֽי־בְךָ בָטָחְתִּי הוֹדִיעֵנִי דֶּֽרֶךְ־זוּ אֵלֵךְ כִּֽי־אֵלֶיךָ נָשָׂאתִי נַפְשִֽׁי׃ | 8 |
੮ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
הַצִּילֵנִי מֵאֹיְבַי ׀ יְהוָה אֵלֶיךָ כִסִּֽתִי׃ | 9 |
੯ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
לַמְּדֵנִי ׀ לַֽעֲשׂוֹת רְצוֹנֶךָ כִּֽי־אַתָּה אֱלוֹהָי רוּחֲךָ טוֹבָה תַּנְחֵנִי בְּאֶרֶץ מִישֽׁוֹר׃ | 10 |
੧੦ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
לְמַֽעַן־שִׁמְךָ יְהוָה תְּחַיֵּנִי בְּצִדְקָתְךָ ׀ תּוֹצִיא מִצָּרָה נַפְשִֽׁי׃ | 11 |
੧੧ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
וּֽבְחַסְדְּךָ תַּצְמִית אֹיְבָי וְֽהַאֲבַדְתָּ כָּל־צֹרֲרֵי נַפְשִׁי כִּי אֲנִי עַבְדֶּֽךָ׃ | 12 |
੧੨ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।