< תהילים 28 >

לְדָוִד אֵלֶיךָ יְהוָה ׀ אֶקְרָא צוּרִי אַֽל־תֶּחֱרַשׁ מִמֶּנִּי פֶּן־תֶּֽחֱשֶׁה מִמֶּנִּי וְנִמְשַׁלְתִּי עִם־יוֹרְדֵי בֽוֹר׃ 1
ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।
שְׁמַע קוֹל תַּחֲנוּנַי בְּשַׁוְּעִי אֵלֶיךָ בְּנָשְׂאִי יָדַי אֶל־דְּבִיר קָדְשֶֽׁךָ׃ 2
ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
אַל־תִּמְשְׁכֵנִי עִם־רְשָׁעִים וְעִם־פֹּעֲלֵי אָוֶן דֹּבְרֵי שָׁלוֹם עִם־רֵֽעֵיהֶם וְרָעָה בִּלְבָבָֽם׃ 3
ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
תֶּן־לָהֶם כְּפָעֳלָם וּכְרֹעַ מַֽעַלְלֵיהֶם כְּמַעֲשֵׂה יְדֵיהֶם תֵּן לָהֶם הָשֵׁב גְּמוּלָם לָהֶֽם׃ 4
ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
כִּי לֹא יָבִינוּ אֶל־פְּעֻלֹּת יְהוָה וְאֶל־מַעֲשֵׂה יָדָיו יֶהֶרְסֵם וְלֹא יִבְנֵֽם׃ 5
ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
בָּרוּךְ יְהוָה כִּי־שָׁמַע קוֹל תַּחֲנוּנָֽי׃ 6
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
יְהוָה ׀ עֻזִּי וּמָגִנִּי בּוֹ בָטַח לִבִּי וְֽנֶעֱזָרְתִּי וַיַּעֲלֹז לִבִּי וּֽמִשִּׁירִי אֲהוֹדֶֽנּוּ׃ 7
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
יְהוָה עֹֽז־לָמוֹ וּמָעוֹז יְשׁוּעוֹת מְשִׁיחוֹ הֽוּא׃ 8
ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
הוֹשִׁיעָה ׀ אֶת־עַמֶּךָ וּבָרֵךְ אֶת־נַחֲלָתֶךָ וּֽרְעֵם וְנַשְּׂאֵם עַד־הָעוֹלָֽם׃ 9
ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।

< תהילים 28 >