< תהילים 91 >
יֹשֵׁב בְּסֵתֶר עֶלְיוֹן בְּצֵל שַׁדַּי יִתְלוֹנָֽן׃ | 1 |
੧ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
אֹמַר לַֽיהוָה מַחְסִי וּמְצוּדָתִי אֱלֹהַי אֶבְטַח־בּֽוֹ׃ | 2 |
੨ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
כִּי הוּא יַצִּֽילְךָ מִפַּח יָקוּשׁ מִדֶּבֶר הַוּֽוֹת׃ | 3 |
੩ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
בְּאֶבְרָתוֹ ׀ יָסֶךְ לָךְ וְתַֽחַת־כְּנָפָיו תֶּחְסֶה צִנָּה וְֽסֹחֵרָה אֲמִתּֽוֹ׃ | 4 |
੪ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
לֹא־תִירָא מִפַּחַד לָיְלָה מֵחֵץ יָעוּף יוֹמָֽם׃ | 5 |
੫ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
מִדֶּבֶר בָּאֹפֶל יַהֲלֹךְ מִקֶּטֶב יָשׁוּד צָהֳרָֽיִם׃ | 6 |
੬ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
יִפֹּל מִצִּדְּךָ ׀ אֶלֶף וּרְבָבָה מִימִינֶךָ אֵלֶיךָ לֹא יִגָּֽשׁ׃ | 7 |
੭ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
רַק בְּעֵינֶיךָ תַבִּיט וְשִׁלֻּמַת רְשָׁעִים תִּרְאֶֽה׃ | 8 |
੮ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
כִּֽי־אַתָּה יְהוָה מַחְסִי עֶלְיוֹן שַׂמְתָּ מְעוֹנֶֽךָ׃ | 9 |
੯ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
לֹֽא־תְאֻנֶּה אֵלֶיךָ רָעָה וְנֶגַע לֹא־יִקְרַב בְּאָהֳלֶֽךָ׃ | 10 |
੧੦ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
כִּי מַלְאָכָיו יְצַוֶּה־לָּךְ לִשְׁמָרְךָ בְּכָל־דְּרָכֶֽיךָ׃ | 11 |
੧੧ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
עַל־כַּפַּיִם יִשָּׂאוּנְךָ פֶּן־תִּגֹּף בָּאֶבֶן רַגְלֶֽךָ׃ | 12 |
੧੨ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
עַל־שַׁחַל וָפֶתֶן תִּדְרֹךְ תִּרְמֹס כְּפִיר וְתַנִּֽין׃ | 13 |
੧੩ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।
כִּי בִי חָשַׁק וַאֲפַלְּטֵהוּ אֲשַׂגְּבֵהוּ כִּֽי־יָדַע שְׁמִֽי׃ | 14 |
੧੪ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
יִקְרָאֵנִי ׀ וְֽאֶעֱנֵהוּ עִמּֽוֹ־אָנֹכִי בְצָרָה אֲחַלְּצֵהוּ וַֽאֲכַבְּדֵֽהוּ׃ | 15 |
੧੫ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
אֹרֶךְ יָמִים אַשְׂבִּיעֵהוּ וְאַרְאֵהוּ בִּֽישׁוּעָתִֽי׃ | 16 |
੧੬ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।