< בְּרֵאשִׁית 27 >
וַיְהִי֙ כִּֽי־זָקֵ֣ן יִצְחָ֔ק וַתִּכְהֶ֥יןָ עֵינָ֖יו מֵרְאֹ֑ת וַיִּקְרָ֞א אֶת־עֵשָׂ֣ו ׀ בְּנ֣וֹ הַגָּדֹ֗ל וַיֹּ֤אמֶר אֵלָיו֙ בְּנִ֔י וַיֹּ֥אמֶר אֵלָ֖יו הִנֵּֽנִי׃ | 1 |
੧ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
וַיֹּ֕אמֶר הִנֵּה־נָ֖א זָקַ֑נְתִּי לֹ֥א יָדַ֖עְתִּי י֥וֹם מוֹתִֽי׃ | 2 |
੨ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।
וְעַתָּה֙ שָׂא־נָ֣א כֵלֶ֔יךָ תֶּלְיְךָ֖ וְקַשְׁתֶּ֑ךָ וְצֵא֙ הַשָּׂדֶ֔ה וְצ֥וּדָה לִּ֖י צידה׃ | 3 |
੩ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ,
וַעֲשֵׂה־לִ֨י מַטְעַמִּ֜ים כַּאֲשֶׁ֥ר אָהַ֛בְתִּי וְהָבִ֥יאָה לִּ֖י וְאֹכֵ֑לָה בַּעֲב֛וּר תְּבָרֶכְךָ֥ נַפְשִׁ֖י בְּטֶ֥רֶם אָמֽוּת׃ | 4 |
੪ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
וְרִבְקָ֣ה שֹׁמַ֔עַת בְּדַבֵּ֣ר יִצְחָ֔ק אֶל־עֵשָׂ֖ו בְּנ֑וֹ וַיֵּ֤לֶךְ עֵשָׂו֙ הַשָּׂדֶ֔ה לָצ֥וּד צַ֖יִד לְהָבִֽיא׃ | 5 |
੫ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।
וְרִבְקָה֙ אָֽמְרָ֔ה אֶל־יַעֲקֹ֥ב בְּנָ֖הּ לֵאמֹ֑ר הִנֵּ֤ה שָׁמַ֙עְתִּי֙ אֶת־אָבִ֔יךָ מְדַבֵּ֛ר אֶל־עֵשָׂ֥ו אָחִ֖יךָ לֵאמֹֽר׃ | 6 |
੬ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ
הָבִ֨יאָה לִּ֥י צַ֛יִד וַעֲשֵׂה־לִ֥י מַטְעַמִּ֖ים וְאֹכֵ֑לָה וַאֲבָרֶכְכָ֛ה לִפְנֵ֥י יְהוָ֖ה לִפְנֵ֥י מוֹתִֽי׃ | 7 |
੭ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
וְעַתָּ֥ה בְנִ֖י שְׁמַ֣ע בְּקֹלִ֑י לַאֲשֶׁ֥ר אֲנִ֖י מְצַוָּ֥ה אֹתָֽךְ׃ | 8 |
੮ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ।
לֶךְ־נָא֙ אֶל־הַצֹּ֔אן וְקַֽח־לִ֣י מִשָּׁ֗ם שְׁנֵ֛י גְּדָיֵ֥י עִזִּ֖ים טֹבִ֑ים וְאֶֽעֱשֶׂ֨ה אֹתָ֧ם מַטְעַמִּ֛ים לְאָבִ֖יךָ כַּאֲשֶׁ֥ר אָהֵֽב׃ | 9 |
੯ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ।
וְהֵבֵאתָ֥ לְאָבִ֖יךָ וְאָכָ֑ל בַּעֲבֻ֛ר אֲשֶׁ֥ר יְבָרֶכְךָ֖ לִפְנֵ֥י מוֹתֽוֹ׃ | 10 |
੧੦ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ।
וַיֹּ֣אמֶר יַעֲקֹ֔ב אֶל־רִבְקָ֖ה אִמּ֑וֹ הֵ֣ן עֵשָׂ֤ו אָחִי֙ אִ֣ישׁ שָׂעִ֔ר וְאָנֹכִ֖י אִ֥ישׁ חָלָֽק׃ | 11 |
੧੧ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ।
אוּלַ֤י יְמֻשֵּׁ֙נִי֙ אָבִ֔י וְהָיִ֥יתִי בְעֵינָ֖יו כִּמְתַעְתֵּ֑עַ וְהֵבֵאתִ֥י עָלַ֛י קְלָלָ֖ה וְלֹ֥א בְרָכָֽה׃ | 12 |
੧੨ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ।
וַתֹּ֤אמֶר לוֹ֙ אִמּ֔וֹ עָלַ֥י קִלְלָתְךָ֖ בְּנִ֑י אַ֛ךְ שְׁמַ֥ע בְּקֹלִ֖י וְלֵ֥ךְ קַֽח־לִֽי׃ | 13 |
੧੩ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ।
וַיֵּ֙לֶךְ֙ וַיִּקַּ֔ח וַיָּבֵ֖א לְאִמּ֑וֹ וַתַּ֤עַשׂ אִמּוֹ֙ מַטְעַמִּ֔ים כַּאֲשֶׁ֖ר אָהֵ֥ב אָבִֽיו׃ | 14 |
੧੪ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।
וַתִּקַּ֣ח רִ֠בְקָה אֶת־בִּגְדֵ֨י עֵשָׂ֜ו בְּנָ֤הּ הַגָּדֹל֙ הַחֲמֻדֹ֔ת אֲשֶׁ֥ר אִתָּ֖הּ בַּבָּ֑יִת וַתַּלְבֵּ֥שׁ אֶֽת־יַעֲקֹ֖ב בְּנָ֥הּ הַקָּטָֽן׃ | 15 |
੧੫ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ
וְאֵ֗ת עֹרֹת֙ גְּדָיֵ֣י הָֽעִזִּ֔ים הִלְבִּ֖ישָׁה עַל־יָדָ֑יו וְעַ֖ל חֶלְקַ֥ת צַוָּארָֽיו׃ | 16 |
੧੬ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ।
וַתִּתֵּ֧ן אֶת־הַמַּטְעַמִּ֛ים וְאֶת־הַלֶּ֖חֶם אֲשֶׁ֣ר עָשָׂ֑תָה בְּיַ֖ד יַעֲקֹ֥ב בְּנָֽהּ׃ | 17 |
੧੭ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ।
וַיָּבֹ֥א אֶל־אָבִ֖יו וַיֹּ֣אמֶר אָבִ֑י וַיֹּ֣אמֶר הִנֶּ֔נִּי מִ֥י אַתָּ֖ה בְּנִֽי׃ | 18 |
੧੮ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ?
וַיֹּ֨אמֶר יַעֲקֹ֜ב אֶל־אָבִ֗יו אָנֹכִי֙ עֵשָׂ֣ו בְּכֹרֶ֔ךָ עָשִׂ֕יתִי כַּאֲשֶׁ֥ר דִּבַּ֖רְתָּ אֵלָ֑י קֽוּם־נָ֣א שְׁבָ֗ה וְאָכְלָה֙ מִצֵּידִ֔י בַּעֲב֖וּר תְּבָרֲכַ֥נִּי נַפְשֶֽׁךָ׃ | 19 |
੧੯ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
וַיֹּ֤אמֶר יִצְחָק֙ אֶל־בְּנ֔וֹ מַה־זֶּ֛ה מִהַ֥רְתָּ לִמְצֹ֖א בְּנִ֑י וַיֹּ֕אמֶר כִּ֥י הִקְרָ֛ה יְהוָ֥ה אֱלֹהֶ֖יךָ לְפָנָֽי׃ | 20 |
੨੦ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।
וַיֹּ֤אמֶר יִצְחָק֙ אֶֽל־יַעֲקֹ֔ב גְּשָׁה־נָּ֥א וַאֲמֻֽשְׁךָ֖ בְּנִ֑י הַֽאַתָּ֥ה זֶ֛ה בְּנִ֥י עֵשָׂ֖ו אִם־לֹֽא׃ | 21 |
੨੧ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ।
וַיִּגַּ֧שׁ יַעֲקֹ֛ב אֶל־יִצְחָ֥ק אָבִ֖יו וַיְמֻשֵּׁ֑הוּ וַיֹּ֗אמֶר הַקֹּל֙ ק֣וֹל יַעֲקֹ֔ב וְהַיָּדַ֖יִם יְדֵ֥י עֵשָֽׂו׃ | 22 |
੨੨ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ।
וְלֹ֣א הִכִּיר֔וֹ כִּֽי־הָי֣וּ יָדָ֗יו כִּידֵ֛י עֵשָׂ֥ו אָחִ֖יו שְׂעִרֹ֑ת וַֽיְבָרְכֵֽהוּ׃ | 23 |
੨੩ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ।
וַיֹּ֕אמֶר אַתָּ֥ה זֶ֖ה בְּנִ֣י עֵשָׂ֑ו וַיֹּ֖אמֶר אָֽנִי׃ | 24 |
੨੪ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ।
וַיֹּ֗אמֶר הַגִּ֤שָׁה לִּי֙ וְאֹֽכְלָה֙ מִצֵּ֣יד בְּנִ֔י לְמַ֥עַן תְּבָֽרֶכְךָ֖ נַפְשִׁ֑י וַיַּגֶּשׁ־לוֹ֙ וַיֹּאכַ֔ל וַיָּ֧בֵא ל֦וֹ יַ֖יִן וַיֵּֽשְׁתְּ׃ | 25 |
੨੫ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।
וַיֹּ֥אמֶר אֵלָ֖יו יִצְחָ֣ק אָבִ֑יו גְּשָׁה־נָּ֥א וּשְׁקָה־לִּ֖י בְּנִֽי׃ | 26 |
੨੬ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ।
וַיִּגַּשׁ֙ וַיִּשַּׁק־ל֔וֹ וַיָּ֛רַח אֶת־רֵ֥יחַ בְּגָדָ֖יו וַֽיְבָרֲכֵ֑הוּ וַיֹּ֗אמֶר רְאֵה֙ רֵ֣יחַ בְּנִ֔י כְּרֵ֣יחַ שָׂדֶ֔ה אֲשֶׁ֥ר בֵּרֲכ֖וֹ יְהוָֽה׃ | 27 |
੨੭ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।
וְיִֽתֶּן־לְךָ֙ הָאֱלֹהִ֔ים מִטַּל֙ הַשָּׁמַ֔יִם וּמִשְׁמַנֵּ֖י הָאָ֑רֶץ וְרֹ֥ב דָּגָ֖ן וְתִירֹֽשׁ׃ | 28 |
੨੮ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
יַֽעַבְד֣וּךָ עַמִּ֗ים וישתחו לְךָ֙ לְאֻמִּ֔ים הֱוֵ֤ה גְבִיר֙ לְאַחֶ֔יךָ וְיִשְׁתַּחֲוּ֥וּ לְךָ֖ בְּנֵ֣י אִמֶּ֑ךָ אֹרְרֶ֣יךָ אָר֔וּר וּֽמְבָרֲכֶ֖יךָ בָּרֽוּךְ׃ | 29 |
੨੯ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
וַיְהִ֗י כַּאֲשֶׁ֨ר כִּלָּ֣ה יִצְחָק֮ לְבָרֵ֣ךְ אֶֽת־יַעֲקֹב֒ וַיְהִ֗י אַ֣ךְ יָצֹ֤א יָצָא֙ יַעֲקֹ֔ב מֵאֵ֥ת פְּנֵ֖י יִצְחָ֣ק אָבִ֑יו וְעֵשָׂ֣ו אָחִ֔יו בָּ֖א מִצֵּידֽוֹ׃ | 30 |
੩੦ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ।
וַיַּ֤עַשׂ גַּם־הוּא֙ מַטְעַמִּ֔ים וַיָּבֵ֖א לְאָבִ֑יו וַיֹּ֣אמֶר לְאָבִ֗יו יָקֻ֤ם אָבִי֙ וְיֹאכַל֙ מִצֵּ֣יד בְּנ֔וֹ בַּעֲב֖וּר תְּבָרֲכַ֥נִּי נַפְשֶֽׁךָ׃ | 31 |
੩੧ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
וַיֹּ֥אמֶר ל֛וֹ יִצְחָ֥ק אָבִ֖יו מִי־אָ֑תָּה וַיֹּ֕אמֶר אֲנִ֛י בִּנְךָ֥ בְכֹֽרְךָ֖ עֵשָֽׂו׃ | 32 |
੩੨ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ।
וַיֶּחֱרַ֨ד יִצְחָ֣ק חֲרָדָה֮ גְּדֹלָ֣ה עַד־מְאֹד֒ וַיֹּ֡אמֶר מִֽי־אֵפ֡וֹא ה֣וּא הַצָּֽד־צַיִד֩ וַיָּ֨בֵא לִ֜י וָאֹכַ֥ל מִכֹּ֛ל בְּטֶ֥רֶם תָּב֖וֹא וָאֲבָרֲכֵ֑הוּ גַּם־בָּר֖וּךְ יִהְיֶֽה׃ | 33 |
੩੩ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।
כִּשְׁמֹ֤עַ עֵשָׂו֙ אֶת־דִּבְרֵ֣י אָבִ֔יו וַיִּצְעַ֣ק צְעָקָ֔ה גְּדֹלָ֥ה וּמָרָ֖ה עַד־מְאֹ֑ד וַיֹּ֣אמֶר לְאָבִ֔יו בָּרֲכֵ֥נִי גַם־אָ֖נִי אָבִֽי׃ | 34 |
੩੪ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ।
וַיֹּ֕אמֶר בָּ֥א אָחִ֖יךָ בְּמִרְמָ֑ה וַיִּקַּ֖ח בִּרְכָתֶֽךָ׃ | 35 |
੩੫ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ।
וַיֹּ֡אמֶר הֲכִי֩ קָרָ֨א שְׁמ֜וֹ יַעֲקֹ֗ב וַֽיַּעְקְבֵ֙נִי֙ זֶ֣ה פַעֲמַ֔יִם אֶת־בְּכֹרָתִ֣י לָקָ֔ח וְהִנֵּ֥ה עַתָּ֖ה לָקַ֣ח בִּרְכָתִ֑י וַיֹּאמַ֕ר הֲלֹא־אָצַ֥לְתָּ לִּ֖י בְּרָכָֽה׃ | 36 |
੩੬ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
וַיַּ֨עַן יִצְחָ֜ק וַיֹּ֣אמֶר לְעֵשָׂ֗ו הֵ֣ן גְּבִ֞יר שַׂמְתִּ֥יו לָךְ֙ וְאֶת־כָּל ־אֶחָ֗יו נָתַ֤תִּי לוֹ֙ לַעֲבָדִ֔ים וְדָגָ֥ן וְתִירֹ֖שׁ סְמַכְתִּ֑יו וּלְכָ֣ה אֵפ֔וֹא מָ֥ה אֶֽעֱשֶׂ֖ה בְּנִֽי׃ | 37 |
੩੭ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?
וַיֹּ֨אמֶר עֵשָׂ֜ו אֶל־אָבִ֗יו הַֽבְרָכָ֨ה אַחַ֤ת הִֽוא־לְךָ֙ אָבִ֔י בָּרֲכֵ֥נִי גַם־אָ֖נִי אָבִ֑י וַיִּשָּׂ֥א עֵשָׂ֛ו קֹל֖וֹ וַיֵּֽבְךְּ׃ | 38 |
੩੮ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।
וַיַּ֛עַן יִצְחָ֥ק אָבִ֖יו וַיֹּ֣אמֶר אֵלָ֑יו הִנֵּ֞ה מִשְׁמַנֵּ֤י הָאָ֙רֶץ֙ יִהְיֶ֣ה מֽוֹשָׁבֶ֔ךָ וּמִטַּ֥ל הַשָּׁמַ֖יִם מֵעָֽל׃ | 39 |
੩੯ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।
וְעַל־חַרְבְּךָ֣ תִֽחְיֶ֔ה וְאֶת־אָחִ֖יךָ תַּעֲבֹ֑ד וְהָיָה֙ כַּאֲשֶׁ֣ר תָּרִ֔יד וּפָרַקְתָּ֥ עֻלּ֖וֹ מֵעַ֥ל צַוָּארֶֽךָ׃ | 40 |
੪੦ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।
וַיִּשְׂטֹ֤ם עֵשָׂו֙ אֶֽת־יַעֲקֹ֔ב עַל־הַ֨בְּרָכָ֔ה אֲשֶׁ֥ר בֵּרֲכ֖וֹ אָבִ֑יו וַיֹּ֨אמֶר עֵשָׂ֜ו בְּלִבּ֗וֹ יִקְרְבוּ֙ יְמֵי֙ אֵ֣בֶל אָבִ֔י וְאַֽהַרְגָ֖ה אֶת־יַעֲקֹ֥ב אָחִֽי׃ | 41 |
੪੧ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
וַיֻּגַּ֣ד לְרִבְקָ֔ה אֶת־דִּבְרֵ֥י עֵשָׂ֖ו בְּנָ֣הּ הַגָּדֹ֑ל וַתִּשְׁלַ֞ח וַתִּקְרָ֤א לְיַעֲקֹב֙ בְּנָ֣הּ הַקָּטָ֔ן וַתֹּ֣אמֶר אֵלָ֔יו הִנֵּה֙ עֵשָׂ֣ו אָחִ֔יךָ מִתְנַחֵ֥ם לְךָ֖ לְהָרְגֶֽךָ׃ | 42 |
੪੨ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ।
וְעַתָּ֥ה בְנִ֖י שְׁמַ֣ע בְּקֹלִ֑י וְק֧וּם בְּרַח־לְךָ֛ אֶל־לָבָ֥ן אָחִ֖י חָרָֽנָה׃ | 43 |
੪੩ਸੋ ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ। ਉੱਠ ਅਤੇ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾ।
וְיָשַׁבְתָּ֥ עִמּ֖וֹ יָמִ֣ים אֲחָדִ֑ים עַ֥ד אֲשֶׁר־תָּשׁ֖וּב חֲמַ֥ת אָחִֽיךָ׃ | 44 |
੪੪ਅਤੇ ਥੋੜ੍ਹੇ ਦਿਨ ਉਸ ਦੇ ਕੋਲ ਰਹਿ ਜਦ ਤੱਕ ਤੇਰੇ ਭਰਾ ਦਾ ਕ੍ਰੋਧ ਨਾ ਉਤਰ ਜਾਵੇ।
עַד־שׁ֨וּב אַף־אָחִ֜יךָ מִמְּךָ֗ וְשָׁכַח֙ אֵ֣ת אֲשֶׁר־עָשִׂ֣יתָ לּ֔וֹ וְשָׁלַחְתִּ֖י וּלְקַחְתִּ֣יךָ מִשָּׁ֑ם לָמָ֥ה אֶשְׁכַּ֛ל גַּם־שְׁנֵיכֶ֖ם י֥וֹם אֶחָֽד׃ | 45 |
੪੫ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ?
וַתֹּ֤אמֶר רִבְקָה֙ אֶל־יִצְחָ֔ק קַ֣צְתִּי בְחַיַּ֔י מִפְּנֵ֖י בְּנ֣וֹת חֵ֑ת אִם־לֹקֵ֣חַ יַ֠עֲקֹב אִשָּׁ֨ה מִבְּנֽוֹת־חֵ֤ת כָּאֵ֙לֶּה֙ מִבְּנ֣וֹת הָאָ֔רֶץ לָ֥מָּה לִּ֖י חַיִּֽים׃ | 46 |
੪੬ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?