< בְּרֵאשִׁית 41 >

וַיְהִ֕י מִקֵּ֖ץ שְׁנָתַ֣יִם יָמִ֑ים וּפַרְעֹ֣ה חֹלֵ֔ם וְהִנֵּ֖ה עֹמֵ֥ד עַל־הַיְאֹֽר׃ 1
ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
וְהִנֵּ֣ה מִן־הַיְאֹ֗ר עֹלֹת֙ שֶׁ֣בַע פָּר֔וֹת יְפ֥וֹת מַרְאֶ֖ה וּבְרִיאֹ֣ת בָּשָׂ֑ר וַתִּרְעֶ֖ינָה בָּאָֽחוּ׃ 2
ਅਤੇ ਵੇਖੋ ਨਦੀ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।
וְהִנֵּ֞ה שֶׁ֧בַע פָּר֣וֹת אֲחֵר֗וֹת עֹל֤וֹת אַחֲרֵיהֶן֙ מִן־הַיְאֹ֔ר רָע֥וֹת מַרְאֶ֖ה וְדַקּ֣וֹת בָּשָׂ֑ר וַֽתַּעֲמֹ֛דְנָה אֵ֥צֶל הַפָּר֖וֹת עַל־שְׂפַ֥ת הַיְאֹֽר׃ 3
ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।
וַתֹּאכַ֣לְנָה הַפָּר֗וֹת רָע֤וֹת הַמַּרְאֶה֙ וְדַקֹּ֣ת הַבָּשָׂ֔ר אֵ֚ת שֶׁ֣בַע הַפָּר֔וֹת יְפֹ֥ת הַמַּרְאֶ֖ה וְהַבְּרִיאֹ֑ת וַיִּיקַ֖ץ פַּרְעֹֽה׃ 4
ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।
וַיִּישָׁ֕ן וַֽיַּחֲלֹ֖ם שֵׁנִ֑ית וְהִנֵּ֣ה ׀ שֶׁ֣בַע שִׁבֳּלִ֗ים עֹל֛וֹת בְּקָנֶ֥ה אֶחָ֖ד בְּרִיא֥וֹת וְטֹבֽוֹת׃ 5
ਉਹ ਫੇਰ ਸੌਂ ਗਿਆ ਅਤੇ ਦੂਜੀ ਵਾਰ ਸੁਫ਼ਨਾ ਵੇਖਿਆ ਅਤੇ ਵੇਖੋ, ਮੋਟੇ ਅਤੇ ਚੰਗੇ ਸੱਤ ਸਿੱਟੇ ਇੱਕ ਨੜ ਵਿੱਚੋਂ ਨਿੱਕਲੇ
וְהִנֵּה֙ שֶׁ֣בַע שִׁבֳּלִ֔ים דַּקּ֖וֹת וּשְׁדוּפֹ֣ת קָדִ֑ים צֹמְח֖וֹת אַחֲרֵיהֶֽן׃ 6
ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ।
וַתִּבְלַ֙עְנָה֙ הַשִּׁבֳּלִ֣ים הַדַּקּ֔וֹת אֵ֚ת שֶׁ֣בַע הַֽשִּׁבֳּלִ֔ים הַבְּרִיא֖וֹת וְהַמְּלֵא֑וֹת וַיִּיקַ֥ץ פַּרְעֹ֖ה וְהִנֵּ֥ה חֲלֽוֹם׃ 7
ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।
וַיְהִ֤י בַבֹּ֙קֶר֙ וַתִּפָּ֣עֶם רוּח֔וֹ וַיִּשְׁלַ֗ח וַיִּקְרָ֛א אֶת־כָּל־חַרְטֻמֵּ֥י מִצְרַ֖יִם וְאֶת־כָּל־חֲכָמֶ֑יהָ וַיְסַפֵּ֨ר פַּרְעֹ֤ה לָהֶם֙ אֶת־חֲלֹמ֔וֹ וְאֵין־פּוֹתֵ֥ר אוֹתָ֖ם לְפַרְעֹֽה׃ 8
ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
וַיְדַבֵּר֙ שַׂ֣ר הַמַּשְׁקִ֔ים אֶת־פַּרְעֹ֖ה לֵאמֹ֑ר אֶת־חֲטָאַ֕י אֲנִ֖י מַזְכִּ֥יר הַיּֽוֹם׃ 9
ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੀ ਗਲਤੀ ਨੂੰ ਯਾਦ ਕਰਦਾ ਹਾਂ।
פַּרְעֹ֖ה קָצַ֣ף עַל־עֲבָדָ֑יו וַיִּתֵּ֨ן אֹתִ֜י בְּמִשְׁמַ֗ר בֵּ֚ית שַׂ֣ר הַטַּבָּחִ֔ים אֹתִ֕י וְאֵ֖ת שַׂ֥ר הָאֹפִֽים׃ 10
੧੦ਜਦ ਫ਼ਿਰਊਨ ਆਪਣੇ ਦਾਸਾਂ ਉੱਤੇ ਗੁੱਸੇ ਹੋਇਆ ਤਾਂ ਮੈਨੂੰ ਅਤੇ ਰਸੋਈਆਂ ਦੇ ਮੁਖੀਏ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਕੈਦ ਕੀਤਾ।
וַנַּֽחַלְמָ֥ה חֲל֛וֹם בְּלַ֥יְלָה אֶחָ֖ד אֲנִ֣י וָה֑וּא אִ֛ישׁ כְּפִתְר֥וֹן חֲלֹמ֖וֹ חָלָֽמְנוּ׃ 11
੧੧ਤਦ ਅਸੀਂ ਦੋਨਾਂ ਨੇ ਇੱਕੋ ਹੀ ਰਾਤ ਵਿੱਚ ਆਪੋ ਆਪਣੇ ਅਰਥ ਅਨੁਸਾਰ ਸੁਫ਼ਨਾ ਵੇਖਿਆ।
וְשָׁ֨ם אִתָּ֜נוּ נַ֣עַר עִבְרִ֗י עֶ֚בֶד לְשַׂ֣ר הַטַּבָּחִ֔ים וַנְּ֨סַפֶּר־ל֔וֹ וַיִּפְתָּר־לָ֖נוּ אֶת־חֲלֹמֹתֵ֑ינוּ אִ֥ישׁ כַּחֲלֹמ֖וֹ פָּתָֽר׃ 12
੧੨ਅੰਗ-ਰੱਖਿਅਕਾਂ ਦੇ ਪ੍ਰਧਾਨ ਦਾ ਗ਼ੁਲਾਮ ਇੱਕ ਇਬਰੀ ਜੁਆਨ, ਉੱਥੇ ਸਾਡੇ ਨਾਲ ਸੀ ਅਤੇ ਜਦ ਅਸੀਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫ਼ਨਿਆਂ ਦਾ ਅਰਥ ਇੱਕ-ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ।
וַיְהִ֛י כַּאֲשֶׁ֥ר פָּֽתַר־לָ֖נוּ כֵּ֣ן הָיָ֑ה אֹתִ֛י הֵשִׁ֥יב עַל־כַּנִּ֖י וְאֹת֥וֹ תָלָֽה׃ 13
੧੩ਅਤੇ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਸੀ, ਉਸੇ ਤਰ੍ਹਾਂ ਹੀ ਹੋਇਆ। ਮੈਨੂੰ ਤਾਂ ਮੇਰੇ ਅਹੁਦੇ ਉੱਤੇ ਬਹਾਲ ਕੀਤਾ ਗਿਆ ਪਰ ਉਸ ਨੂੰ ਫਾਂਸੀ ਦਿੱਤੀ।
וַיִּשְׁלַ֤ח פַּרְעֹה֙ וַיִּקְרָ֣א אֶת־יוֹסֵ֔ף וַיְרִיצֻ֖הוּ מִן־הַבּ֑וֹר וַיְגַלַּח֙ וַיְחַלֵּ֣ף שִׂמְלֹתָ֔יו וַיָּבֹ֖א אֶל־פַּרְעֹֽה׃ 14
੧੪ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
וַיֹּ֤אמֶר פַּרְעֹה֙ אֶל־יוֹסֵ֔ף חֲל֣וֹם חָלַ֔מְתִּי וּפֹתֵ֖ר אֵ֣ין אֹת֑וֹ וַאֲנִ֗י שָׁמַ֤עְתִּי עָלֶ֙יךָ֙ לֵאמֹ֔ר תִּשְׁמַ֥ע חֲל֖וֹם לִפְתֹּ֥ר אֹתֽוֹ׃ 15
੧੫ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ।
וַיַּ֨עַן יוֹסֵ֧ף אֶת־פַּרְעֹ֛ה לֵאמֹ֖ר בִּלְעָדָ֑י אֱלֹהִ֕ים יַעֲנֶ֖ה אֶת־שְׁל֥וֹם פַּרְעֹֽה׃ 16
੧੬ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
וַיְדַבֵּ֥ר פַּרְעֹ֖ה אֶל־יוֹסֵ֑ף בַּחֲלֹמִ֕י הִנְנִ֥י עֹמֵ֖ד עַל־שְׂפַ֥ת הַיְאֹֽר׃ 17
੧੭ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ,
וְהִנֵּ֣ה מִן־הַיְאֹ֗ר עֹלֹת֙ שֶׁ֣בַע פָּר֔וֹת בְּרִיא֥וֹת בָּשָׂ֖ר וִיפֹ֣ת תֹּ֑אַר וַתִּרְעֶ֖ינָה בָּאָֽחוּ׃ 18
੧੮ਅਤੇ ਵੇਖੋ, ਦਰਿਆ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਮੋਟੀਆਂ ਅਤੇ ਸੋਹਣੀਆਂ ਸਨ, ਨਿੱਕਲੀਆਂ ਅਤੇ ਉਹ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।
וְהִנֵּ֞ה שֶֽׁבַע־פָּר֤וֹת אֲחֵרוֹת֙ עֹל֣וֹת אַחֲרֵיהֶ֔ן דַּלּ֨וֹת וְרָע֥וֹת תֹּ֛אַר מְאֹ֖ד וְרַקּ֣וֹת בָּשָׂ֑ר לֹֽא־רָאִ֧יתִי כָהֵ֛נָּה בְּכָל־אֶ֥רֶץ מִצְרַ֖יִם לָרֹֽעַ׃ 19
੧੯ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।
וַתֹּאכַ֙לְנָה֙ הַפָּר֔וֹת הָרַקּ֖וֹת וְהָרָע֑וֹת אֵ֣ת שֶׁ֧בַע הַפָּר֛וֹת הָרִאשֹׁנ֖וֹת הַבְּרִיאֹֽת׃ 20
੨੦ਤਦ ਉਹ ਲਿੱਸੀਆਂ ਅਤੇ ਕਰੂਪ ਗਾਂਈਆਂ ਪਹਿਲੀਆਂ ਸੱਤ ਤਕੜੀਆਂ ਗਾਂਈਆਂ ਨੂੰ ਖਾ ਗਈਆਂ।
וַתָּבֹ֣אנָה אֶל־קִרְבֶּ֗נָה וְלֹ֤א נוֹדַע֙ כִּי־בָ֣אוּ אֶל־קִרְבֶּ֔נָה וּמַרְאֵיהֶ֣ן רַ֔ע כַּאֲשֶׁ֖ר בַּתְּחִלָּ֑ה וָאִיקָֽץ׃ 21
੨੧ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਪਰ ਵੇਖਣ ਵਿੱਚ ਮਲੂਮ ਨਾ ਹੋਇਆ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਹੈ ਕਿਉਂ ਜੋ ਉਹ ਵੇਖਣ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਨ। ਤਦ ਮੈਂ ਜਾਗ ਉੱਠਿਆ।
וָאֵ֖רֶא בַּחֲלֹמִ֑י וְהִנֵּ֣ה ׀ שֶׁ֣בַע שִׁבֳּלִ֗ים עֹלֹ֛ת בְּקָנֶ֥ה אֶחָ֖ד מְלֵאֹ֥ת וְטֹבֽוֹת׃ 22
੨੨ਫੇਰ ਮੈਂ ਦੂਜਾ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਨੜ ਵਿੱਚੋਂ ਭਰੇ ਹੋਏ ਅਤੇ ਚੰਗੇ ਸੱਤ ਸਿੱਟੇ ਨਿੱਕਲੇ,
וְהִנֵּה֙ שֶׁ֣בַע שִׁבֳּלִ֔ים צְנֻמ֥וֹת דַּקּ֖וֹת שְׁדֻפ֣וֹת קָדִ֑ים צֹמְח֖וֹת אַחֲרֵיהֶֽם׃ 23
੨੩ਅਤੇ ਵੇਖੋ ਉਨ੍ਹਾਂ ਦੇ ਬਾਅਦ ਸੱਤ ਸਿੱਟੇ ਕੁਮਲਾਏ ਹੋਏ, ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਫੁੱਟ ਪਏ।
וַתִּבְלַ֙עְןָ֙ הָשִׁבֳּלִ֣ים הַדַּקֹּ֔ת אֵ֛ת שֶׁ֥בַע הַֽשִׁבֳּלִ֖ים הַטֹּב֑וֹת וָֽאֹמַר֙ אֶל־הַֽחַרְטֻמִּ֔ים וְאֵ֥ין מַגִּ֖יד לִֽי׃ 24
੨੪ਅਤੇ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਸੱਤ ਚੰਗੇ ਸਿੱਟਿਆਂ ਨੂੰ ਨਿਗਲ ਲਿਆ। ਮੈਂ ਇਹ ਸੁਫ਼ਨਾ ਜਾਦੂਗਰਾਂ ਨੂੰ ਦੱਸਿਆ ਪਰ ਕੋਈ ਮੈਨੂੰ ਇਸ ਦਾ ਅਰਥ ਨਾ ਦੱਸ ਸਕਿਆ।
וַיֹּ֤אמֶר יוֹסֵף֙ אֶל־פַּרְעֹ֔ה חֲל֥וֹם פַּרְעֹ֖ה אֶחָ֣ד ה֑וּא אֵ֣ת אֲשֶׁ֧ר הָאֱלֹהִ֛ים עֹשֶׂ֖ה הִגִּ֥יד לְפַרְעֹֽה׃ 25
੨੫ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
שֶׁ֧בַע פָּרֹ֣ת הַטֹּבֹ֗ת שֶׁ֤בַע שָׁנִים֙ הֵ֔נָּה וְשֶׁ֤בַע הַֽשִּׁבֳּלִים֙ הַטֹּבֹ֔ת שֶׁ֥בַע שָׁנִ֖ים הֵ֑נָּה חֲל֖וֹם אֶחָ֥ד הֽוּא׃ 26
੨੬ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ।
וְשֶׁ֣בַע הַ֠פָּרוֹת הָֽרַקּ֨וֹת וְהָרָעֹ֜ת הָעֹלֹ֣ת אַחֲרֵיהֶ֗ן שֶׁ֤בַע שָׁנִים֙ הֵ֔נָּה וְשֶׁ֤בַע הַֽשִׁבֳּלִים֙ הָרֵק֔וֹת שְׁדֻפ֖וֹת הַקָּדִ֑ים יִהְי֕וּ שֶׁ֖בַע שְׁנֵ֥י רָעָֽב׃ 27
੨੭ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।
ה֣וּא הַדָּבָ֔ר אֲשֶׁ֥ר דִּבַּ֖רְתִּי אֶל־פַּרְעֹ֑ה אֲשֶׁ֧ר הָאֱלֹהִ֛ים עֹשֶׂ֖ה הֶרְאָ֥ה אֶת־פַּרְעֹֽה׃ 28
੨੮ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
הִנֵּ֛ה שֶׁ֥בַע שָׁנִ֖ים בָּא֑וֹת שָׂבָ֥ע גָּד֖וֹל בְּכָל־אֶ֥רֶץ מִצְרָֽיִם׃ 29
੨੯ਵੇਖੋ, ਸਾਰੇ ਮਿਸਰ ਦੇਸ਼ ਵਿੱਚ ਸੱਤ ਸਾਲ ਭਰਪੂਰੀ ਦੇ ਆਉਣ ਵਾਲੇ ਹਨ।
וְ֠קָמוּ שֶׁ֨בַע שְׁנֵ֤י רָעָב֙ אַחֲרֵיהֶ֔ן וְנִשְׁכַּ֥ח כָּל־הַשָּׂבָ֖ע בְּאֶ֣רֶץ מִצְרָ֑יִם וְכִלָּ֥ה הָרָעָ֖ב אֶת־הָאָֽרֶץ׃ 30
੩੦ਪਰ ਉਨ੍ਹਾਂ ਦੇ ਬਾਅਦ ਸੱਤ ਸਾਲ ਕਾਲ ਦੇ ਹੋਣਗੇ ਅਤੇ ਮਿਸਰ ਦੇਸ਼ ਦੀ ਸਾਰੀ ਭਰਪੂਰੀ ਮੁੱਕ ਜਾਵੇਗੀ ਅਤੇ ਕਾਲ ਇਸ ਦੇਸ਼ ਨੂੰ ਮੁਕਾ ਦੇਵੇਗਾ।
וְלֹֽא־יִוָּדַ֤ע הַשָּׂבָע֙ בָּאָ֔רֶץ מִפְּנֵ֛י הָרָעָ֥ב הַה֖וּא אַחֲרֵי־כֵ֑ן כִּֽי־כָבֵ֥ד ה֖וּא מְאֹֽד׃ 31
੩੧ਉਸ ਕਾਲ ਦੇ ਕਾਰਨ ਦੇਸ਼ ਵਿੱਚ ਭਰਪੂਰੀ ਨੂੰ ਯਾਦ ਨਾ ਰੱਖਿਆ ਜਾਵੇਗਾ ਕਿਉਂ ਜੋ ਕਾਲ ਬਹੁਤ ਹੀ ਭਾਰਾ ਹੋਵੇਗਾ।
וְעַ֨ל הִשָּׁנ֧וֹת הַחֲל֛וֹם אֶל־פַּרְעֹ֖ה פַּעֲמָ֑יִם כִּֽי־נָכ֤וֹן הַדָּבָר֙ מֵעִ֣ם הָאֱלֹהִ֔ים וּמְמַהֵ֥ר הָאֱלֹהִ֖ים לַעֲשֹׂתֽוֹ׃ 32
੩੨ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।
וְעַתָּה֙ יֵרֶ֣א פַרְעֹ֔ה אִ֖ישׁ נָב֣וֹן וְחָכָ֑ם וִישִׁיתֵ֖הוּ עַל־אֶ֥רֶץ מִצְרָֽיִם׃ 33
੩੩ਇਸ ਲਈ ਹੁਣ ਫ਼ਿਰਊਨ ਇੱਕ ਸਿਆਣੇ ਅਤੇ ਬੁੱਧਵਾਨ ਮਨੁੱਖ ਨੂੰ ਲੱਭੇ ਅਤੇ ਉਸ ਨੂੰ ਮਿਸਰ ਦੇਸ਼ ਉੱਤੇ ਠਹਿਰਾਵੇ।
יַעֲשֶׂ֣ה פַרְעֹ֔ה וְיַפְקֵ֥ד פְּקִדִ֖ים עַל־הָאָ֑רֶץ וְחִמֵּשׁ֙ אֶת־אֶ֣רֶץ מִצְרַ֔יִם בְּשֶׁ֖בַע שְׁנֵ֥י הַשָּׂבָֽע׃ 34
੩੪ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ।
וְיִקְבְּצ֗וּ אֶת־כָּל־ אֹ֙כֶל֙ הַשָּׁנִ֣ים הַטֹּבֹ֔ת הַבָּאֹ֖ת הָאֵ֑לֶּה וְיִצְבְּרוּ־בָ֞ר תַּ֧חַת יַד־פַּרְעֹ֛ה אֹ֥כֶל בֶּעָרִ֖ים וְשָׁמָֽרוּ׃ 35
੩੫ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ।
וְהָיָ֨ה הָאֹ֤כֶל לְפִקָּדוֹן֙ לָאָ֔רֶץ לְשֶׁ֙בַע֙ שְׁנֵ֣י הָרָעָ֔ב אֲשֶׁ֥ר תִּהְיֶ֖יןָ בְּאֶ֣רֶץ מִצְרָ֑יִם וְלֹֽא־תִכָּרֵ֥ת הָאָ֖רֶץ בָּרָעָֽב׃ 36
੩੬ਤਦ ਉਹੀ ਅੰਨ ਸੱਤਾਂ ਸਾਲਾਂ ਦੇ ਕਾਲ ਲਈ ਜਿਹੜਾ ਮਿਸਰ ਦੇਸ਼ ਵਿੱਚ ਪਵੇਗਾ ਭੰਡਾਰ ਹੋਵੇਗਾ, ਤਾਂ ਜੋ ਇਹ ਦੇਸ਼ ਕਾਲ ਦੇ ਕਾਰਨ ਨਾਸ ਨਾ ਹੋ ਜਾਵੇ।
וַיִּיטַ֥ב הַדָּבָ֖ר בְּעֵינֵ֣י פַרְעֹ֑ה וּבְעֵינֵ֖י כָּל־עֲבָדָֽיו׃ 37
੩੭ਇਹ ਗੱਲ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਚੰਗੀ ਲੱਗੀ।
וַיֹּ֥אמֶר פַּרְעֹ֖ה אֶל־עֲבָדָ֑יו הֲנִמְצָ֣א כָזֶ֔ה אִ֕ישׁ אֲשֶׁ֛ר ר֥וּחַ אֱלֹהִ֖ים בּֽוֹ׃ 38
੩੮ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
וַיֹּ֤אמֶר פַּרְעֹה֙ אֶל־יוֹסֵ֔ף אַחֲרֵ֨י הוֹדִ֧יעַ אֱלֹהִ֛ים אוֹתְךָ֖ אֶת־כָּל־זֹ֑את אֵין־נָב֥וֹן וְחָכָ֖ם כָּמֽוֹךָ׃ 39
੩੯ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
אַתָּה֙ תִּהְיֶ֣ה עַל־בֵּיתִ֔י וְעַל־פִּ֖יךָ יִשַּׁ֣ק כָּל־עַמִּ֑י רַ֥ק הַכִּסֵּ֖א אֶגְדַּ֥ל מִמֶּֽךָּ׃ 40
੪੦ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।
וַיֹּ֥אמֶר פַּרְעֹ֖ה אֶל־יוֹסֵ֑ף רְאֵה֙ נָתַ֣תִּי אֹֽתְךָ֔ עַ֖ל כָּל־אֶ֥רֶץ מִצְרָֽיִם׃ 41
੪੧ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ।
וַיָּ֨סַר פַּרְעֹ֤ה אֶת־טַבַּעְתּוֹ֙ מֵעַ֣ל יָד֔וֹ וַיִּתֵּ֥ן אֹתָ֖הּ עַל־יַ֣ד יוֹסֵ֑ף וַיַּלְבֵּ֤שׁ אֹתוֹ֙ בִּגְדֵי־שֵׁ֔שׁ וַיָּ֛שֶׂם רְבִ֥ד הַזָּהָ֖ב עַל־צַוָּארֽוֹ׃ 42
੪੨ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।
וַיַּרְכֵּ֣ב אֹת֗וֹ בְּמִרְכֶּ֤בֶת הַמִּשְׁנֶה֙ אֲשֶׁר־ל֔וֹ וַיִּקְרְא֥וּ לְפָנָ֖יו אַבְרֵ֑ךְ וְנָת֣וֹן אֹת֔וֹ עַ֖ל כָּל־אֶ֥רֶץ מִצְרָֽיִם׃ 43
੪੩ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।
וַיֹּ֧אמֶר פַּרְעֹ֛ה אֶל־יוֹסֵ֖ף אֲנִ֣י פַרְעֹ֑ה וּבִלְעָדֶ֗יךָ לֹֽא־יָרִ֨ים אִ֧ישׁ אֶת־יָד֛וֹ וְאֶת־רַגְל֖וֹ בְּכָל־אֶ֥רֶץ מִצְרָֽיִם׃ 44
੪੪ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।
וַיִּקְרָ֨א פַרְעֹ֣ה שֵׁם־יוֹסֵף֮ צָֽפְנַ֣ת פַּעְנֵחַ֒ וַיִּתֶּן־ל֣וֹ אֶת־אָֽסְנַ֗ת בַּת־פּ֥וֹטִי פֶ֛רַע כֹּהֵ֥ן אֹ֖ן לְאִשָּׁ֑ה וַיֵּצֵ֥א יוֹסֵ֖ף עַל־אֶ֥רֶץ מִצְרָֽיִם׃ 45
੪੫ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।
וְיוֹסֵף֙ בֶּן־שְׁלֹשִׁ֣ים שָׁנָ֔ה בְּעָמְד֕וֹ לִפְנֵ֖י פַּרְעֹ֣ה מֶֽלֶךְ־מִצְרָ֑יִם וַיֵּצֵ֤א יוֹסֵף֙ מִלִּפְנֵ֣י פַרְעֹ֔ה וַֽיַּעְבֹ֖ר בְּכָל־אֶ֥רֶץ מִצְרָֽיִם׃ 46
੪੬ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜ੍ਹਾ ਹੋਇਆ ਤਾਂ ਉਹ ਤੀਹ ਸਾਲ ਦਾ ਸੀ ਅਤੇ ਯੂਸੁਫ਼ ਨੇ ਫ਼ਿਰਊਨ ਦੇ ਸਾਹਮਣਿਓਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ਼ ਵਿੱਚ ਦੌਰਾ ਕੀਤਾ।
וַתַּ֣עַשׂ הָאָ֔רֶץ בְּשֶׁ֖בַע שְׁנֵ֣י הַשָּׂבָ֑ע לִקְמָצִֽים׃ 47
੪੭ਭਰਪੂਰੀ ਦੇ ਸੱਤ ਸਾਲਾਂ ਵਿੱਚ ਧਰਤੀ ਉੱਤੇ ਭਰਪੂਰ ਫ਼ਸਲ ਹੋਈ।
וַיִּקְבֹּ֞ץ אֶת־כָּל־ אֹ֣כֶל ׀ שֶׁ֣בַע שָׁנִ֗ים אֲשֶׁ֤ר הָיוּ֙ בְּאֶ֣רֶץ מִצְרַ֔יִם וַיִּתֶּן־אֹ֖כֶל בֶּעָרִ֑ים אֹ֧כֶל שְׂדֵה־הָעִ֛יר אֲשֶׁ֥ר סְבִיבֹתֶ֖יהָ נָתַ֥ן בְּתוֹכָֽהּ׃ 48
੪੮ਤਦ ਉਸ ਨੇ ਉਨ੍ਹਾਂ ਸੱਤ ਸਾਲਾਂ ਵਿੱਚ ਜੋ ਮਿਸਰ ਦੇਸ਼ ਉੱਤੇ ਆਏ, ਸਾਰਾ ਅੰਨ ਇਕੱਠਾ ਕੀਤਾ ਅਤੇ ਨਗਰਾਂ ਵਿੱਚ ਰੱਖਿਆ ਅਤੇ ਹਰ ਇੱਕ ਨਗਰ ਦੇ ਨੇੜੇ-ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ।
וַיִּצְבֹּ֨ר יוֹסֵ֥ף בָּ֛ר כְּח֥וֹל הַיָּ֖ם הַרְבֵּ֣ה מְאֹ֑ד עַ֛ד כִּי־חָדַ֥ל לִסְפֹּ֖ר כִּי־אֵ֥ין מִסְפָּֽר׃ 49
੪੯ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ।
וּלְיוֹסֵ֤ף יֻלַּד֙ שְׁנֵ֣י בָנִ֔ים בְּטֶ֥רֶם תָּב֖וֹא שְׁנַ֣ת הָרָעָ֑ב אֲשֶׁ֤ר יָֽלְדָה־לּוֹ֙ אָֽסְנַ֔ת בַּת־פּ֥וֹטִי פֶ֖רַע כֹּהֵ֥ן אֽוֹן׃ 50
੫੦ਯੂਸੁਫ਼ ਦੇ ਦੋ ਪੁੱਤਰ ਕਾਲ ਦੇ ਸਮੇਂ ਤੋਂ ਪਹਿਲਾਂ ਪੈਦਾ ਹੋਏ, ਜਿਨ੍ਹਾਂ ਨੂੰ ਊਨ ਸ਼ਹਿਰ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਜਨਮ ਦਿੱਤਾ।
וַיִּקְרָ֥א יוֹסֵ֛ף אֶת־שֵׁ֥ם הַבְּכ֖וֹר מְנַשֶּׁ֑ה כִּֽי־נַשַּׁ֤נִי אֱלֹהִים֙ אֶת־כָּל־עֲמָלִ֔י וְאֵ֖ת כָּל־בֵּ֥ית אָבִֽי׃ 51
੫੧ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ।
וְאֵ֛ת שֵׁ֥ם הַשֵּׁנִ֖י קָרָ֣א אֶפְרָ֑יִם כִּֽי־הִפְרַ֥נִי אֱלֹהִ֖ים בְּאֶ֥רֶץ עָנְיִֽי׃ 52
੫੨ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ।
וַתִּכְלֶ֕ינָה שֶׁ֖בַע שְׁנֵ֣י הַשָּׂבָ֑ע אֲשֶׁ֥ר הָיָ֖ה בְּאֶ֥רֶץ מִצְרָֽיִם׃ 53
੫੩ਭਰਪੂਰੀ ਦੇ ਸੱਤ ਸਾਲ ਜਿਹੜੇ ਮਿਸਰ ਦੇਸ਼ ਉੱਤੇ ਆਏ ਸਨ, ਮੁੱਕ ਗਏ।
וַתְּחִלֶּ֜ינָה שֶׁ֣בַע שְׁנֵ֤י הָרָעָב֙ לָב֔וֹא כַּאֲשֶׁ֖ר אָמַ֣ר יוֹסֵ֑ף וַיְהִ֤י רָעָב֙ בְּכָל־הָ֣אֲרָצ֔וֹת וּבְכָל־אֶ֥רֶץ מִצְרַ֖יִם הָ֥יָה לָֽחֶם׃ 54
੫੪ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।
וַתִּרְעַב֙ כָּל־אֶ֣רֶץ מִצְרַ֔יִם וַיִּצְעַ֥ק הָעָ֛ם אֶל־פַּרְעֹ֖ה לַלָּ֑חֶם וַיֹּ֨אמֶר פַּרְעֹ֤ה לְכָל־מִצְרַ֙יִם֙ לְכ֣וּ אֶל־יוֹסֵ֔ף אֲשֶׁר־יֹאמַ֥ר לָכֶ֖ם תַּעֲשֽׂוּ׃ 55
੫੫ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।
וְהָרָעָ֣ב הָיָ֔ה עַ֖ל כָּל־פְּנֵ֣י הָאָ֑רֶץ וַיִּפְתַּ֨ח יוֹסֵ֜ף אֶֽת־כָּל־אֲשֶׁ֤ר בָּהֶם֙ וַיִּשְׁבֹּ֣ר לְמִצְרַ֔יִם וַיֶּחֱזַ֥ק הָֽרָעָ֖ב בְּאֶ֥רֶץ מִצְרָֽיִם׃ 56
੫੬ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ।
וְכָל־הָאָ֙רֶץ֙ בָּ֣אוּ מִצְרַ֔יְמָה לִשְׁבֹּ֖ר אֶל־יוֹסֵ֑ף כִּֽי־חָזַ֥ק הָרָעָ֖ב בְּכָל־הָאָֽרֶץ׃ 57
੫੭ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ।

< בְּרֵאשִׁית 41 >