< בְּרֵאשִׁית 42 >

וַיַּ֣רְא יַעֲקֹ֔ב כִּ֥י יֶשׁ־שֶׁ֖בֶר בְּמִצְרָ֑יִם וַיֹּ֤אמֶר יַעֲקֹב֙ לְבָנָ֔יו לָ֖מָּה תִּתְרָאֽוּ׃ 1
ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
וַיֹּ֕אמֶר הִנֵּ֣ה שָׁמַ֔עְתִּי כִּ֥י יֶשׁ־שֶׁ֖בֶר בְּמִצְרָ֑יִם רְדוּ־שָׁ֙מָּה֙ וְשִׁבְרוּ־לָ֣נוּ מִשָּׁ֔ם וְנִחְיֶ֖ה וְלֹ֥א נָמֽוּת׃ 2
ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
וַיֵּרְד֥וּ אֲחֵֽי־יוֹסֵ֖ף עֲשָׂרָ֑ה לִשְׁבֹּ֥ר בָּ֖ר מִמִּצְרָֽיִם׃ 3
ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
וְאֶת־בִּנְיָמִין֙ אֲחִ֣י יוֹסֵ֔ף לֹא־שָׁלַ֥ח יַעֲקֹ֖ב אֶת־אֶחָ֑יו כִּ֣י אָמַ֔ר פֶּן־יִקְרָאֶ֖נּוּ אָסֽוֹן׃ 4
ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
וַיָּבֹ֙אוּ֙ בְּנֵ֣י יִשְׂרָאֵ֔ל לִשְׁבֹּ֖ר בְּת֣וֹךְ הַבָּאִ֑ים כִּֽי־הָיָ֥ה הָרָעָ֖ב בְּאֶ֥רֶץ כְּנָֽעַן׃ 5
ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
וְיוֹסֵ֗ף ה֚וּא הַשַּׁלִּ֣יט עַל־הָאָ֔רֶץ ה֥וּא הַמַּשְׁבִּ֖יר לְכָל־עַ֣ם הָאָ֑רֶץ וַיָּבֹ֙אוּ֙ אֲחֵ֣י יוֹסֵ֔ף וַיִּשְׁתַּֽחֲווּ־ל֥וֹ אַפַּ֖יִם אָֽרְצָה׃ 6
ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
וַיַּ֥רְא יוֹסֵ֛ף אֶת־אֶחָ֖יו וַיַּכִּרֵ֑ם וַיִּתְנַכֵּ֨ר אֲלֵיהֶ֜ם וַיְדַבֵּ֧ר אִתָּ֣ם קָשׁ֗וֹת וַיֹּ֤אמֶר אֲלֵהֶם֙ מֵאַ֣יִן בָּאתֶ֔ם וַיֹּ֣אמְר֔וּ מֵאֶ֥רֶץ כְּנַ֖עַן לִשְׁבָּר־אֹֽכֶל׃ 7
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
וַיַּכֵּ֥ר יוֹסֵ֖ף אֶת־אֶחָ֑יו וְהֵ֖ם לֹ֥א הִכִּרֻֽהוּ׃ 8
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
וַיִּזְכֹּ֣ר יוֹסֵ֔ף אֵ֚ת הַחֲלֹמ֔וֹת אֲשֶׁ֥ר חָלַ֖ם לָהֶ֑ם וַיֹּ֤אמֶר אֲלֵהֶם֙ מְרַגְּלִ֣ים אַתֶּ֔ם לִרְא֛וֹת אֶת־עֶרְוַ֥ת הָאָ֖רֶץ בָּאתֶֽם׃ 9
ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
וַיֹּאמְר֥וּ אֵלָ֖יו לֹ֣א אֲדֹנִ֑י וַעֲבָדֶ֥יךָ בָּ֖אוּ לִשְׁבָּר־אֹֽכֶל׃ 10
੧੦ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
כֻּלָּ֕נוּ בְּנֵ֥י אִישׁ־אֶחָ֖ד נָ֑חְנוּ כֵּנִ֣ים אֲנַ֔חְנוּ לֹא־הָי֥וּ עֲבָדֶ֖יךָ מְרַגְּלִֽים׃ 11
੧੧ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
וַיֹּ֖אמֶר אֲלֵהֶ֑ם לֹ֕א כִּֽי־עֶרְוַ֥ת הָאָ֖רֶץ בָּאתֶ֥ם לִרְאֽוֹת׃ 12
੧੨ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
וַיֹּאמְר֗וּ שְׁנֵ֣ים עָשָׂר֩ עֲבָדֶ֨יךָ אַחִ֧ים ׀ אֲנַ֛חְנוּ בְּנֵ֥י אִישׁ־אֶחָ֖ד בְּאֶ֣רֶץ כְּנָ֑עַן וְהִנֵּ֨ה הַקָּטֹ֤ן אֶת־אָבִ֙ינוּ֙ הַיּ֔וֹם וְהָאֶחָ֖ד אֵינֶֽנּוּ׃ 13
੧੩ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
וַיֹּ֥אמֶר אֲלֵהֶ֖ם יוֹסֵ֑ף ה֗וּא אֲשֶׁ֨ר דִּבַּ֧רְתִּי אֲלֵכֶ֛ם לֵאמֹ֖ר מְרַגְּלִ֥ים אַתֶּֽם׃ 14
੧੪ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
בְּזֹ֖את תִּבָּחֵ֑נוּ חֵ֤י פַרְעֹה֙ אִם־תֵּצְא֣וּ מִזֶּ֔ה כִּ֧י אִם־בְּב֛וֹא אֲחִיכֶ֥ם הַקָּטֹ֖ן הֵֽנָּה׃ 15
੧੫ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
שִׁלְח֨וּ מִכֶּ֣ם אֶחָד֮ וְיִקַּ֣ח אֶת־אֲחִיכֶם֒ וְאַתֶּם֙ הֵאָ֣סְר֔וּ וְיִבָּֽחֲנוּ֙ דִּבְרֵיכֶ֔ם הַֽאֱמֶ֖ת אִתְּכֶ֑ם וְאִם־לֹ֕א חֵ֣י פַרְעֹ֔ה כִּ֥י מְרַגְּלִ֖ים אַתֶּֽם׃ 16
੧੬ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
וַיֶּאֱסֹ֥ף אֹתָ֛ם אֶל־מִשְׁמָ֖ר שְׁלֹ֥שֶׁת יָמִֽים׃ 17
੧੭ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
וַיֹּ֨אמֶר אֲלֵהֶ֤ם יוֹסֵף֙ בַּיּ֣וֹם הַשְּׁלִישִׁ֔י זֹ֥את עֲשׂ֖וּ וִֽחְי֑וּ אֶת־הָאֱלֹהִ֖ים אֲנִ֥י יָרֵֽא׃ 18
੧੮ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
אִם־כֵּנִ֣ים אַתֶּ֔ם אֲחִיכֶ֣ם אֶחָ֔ד יֵאָסֵ֖ר בְּבֵ֣ית מִשְׁמַרְכֶ֑ם וְאַתֶּם֙ לְכ֣וּ הָבִ֔יאוּ שֶׁ֖בֶר רַעֲב֥וֹן בָּתֵּיכֶֽם׃ 19
੧੯ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
וְאֶת־אֲחִיכֶ֤ם הַקָּטֹן֙ תָּבִ֣יאוּ אֵלַ֔י וְיֵאָמְנ֥וּ דִבְרֵיכֶ֖ם וְלֹ֣א תָמ֑וּתוּ וַיַּעֲשׂוּ־כֵֽן׃ 20
੨੦ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
וַיֹּאמְר֞וּ אִ֣ישׁ אֶל־אָחִ֗יו אֲבָל֮ אֲשֵׁמִ֣ים ׀ אֲנַחְנוּ֮ עַל־אָחִינוּ֒ אֲשֶׁ֨ר רָאִ֜ינוּ צָרַ֥ת נַפְשׁ֛וֹ בְּהִתְחַֽנְנ֥וֹ אֵלֵ֖ינוּ וְלֹ֣א שָׁמָ֑עְנוּ עַל־כֵּן֙ בָּ֣אָה אֵלֵ֔ינוּ הַצָּרָ֖ה הַזֹּֽאת׃ 21
੨੧ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
וַיַּעַן֩ רְאוּבֵ֨ן אֹתָ֜ם לֵאמֹ֗ר הֲלוֹא֩ אָמַ֨רְתִּי אֲלֵיכֶ֧ם ׀ לֵאמֹ֛ר אַל־תֶּחֶטְא֥וּ בַיֶּ֖לֶד וְלֹ֣א שְׁמַעְתֶּ֑ם וְגַם־דָּמ֖וֹ הִנֵּ֥ה נִדְרָֽשׁ׃ 22
੨੨ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
וְהֵם֙ לֹ֣א יָֽדְע֔וּ כִּ֥י שֹׁמֵ֖עַ יוֹסֵ֑ף כִּ֥י הַמֵּלִ֖יץ בֵּינֹתָֽם׃ 23
੨੩ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
וַיִּסֹּ֥ב מֵֽעֲלֵיהֶ֖ם וַיֵּ֑בְךְּ וַיָּ֤שָׁב אֲלֵהֶם֙ וַיְדַבֵּ֣ר אֲלֵהֶ֔ם וַיִּקַּ֤ח מֵֽאִתָּם֙ אֶת־שִׁמְע֔וֹן וַיֶּאֱסֹ֥ר אֹת֖וֹ לְעֵינֵיהֶֽם׃ 24
੨੪ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
וַיְצַ֣ו יוֹסֵ֗ף וַיְמַלְא֣וּ אֶת־כְּלֵיהֶם֮ בָּר֒ וּלְהָשִׁ֤יב כַּסְפֵּיהֶם֙ אִ֣ישׁ אֶל־שַׂקּ֔וֹ וְלָתֵ֥ת לָהֶ֛ם צֵדָ֖ה לַדָּ֑רֶךְ וַיַּ֥עַשׂ לָהֶ֖ם כֵּֽן׃ 25
੨੫ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
וַיִּשְׂא֥וּ אֶת־שִׁבְרָ֖ם עַל־חֲמֹרֵיהֶ֑ם וַיֵּלְכ֖וּ מִשָּֽׁם׃ 26
੨੬ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
וַיִּפְתַּ֨ח הָאֶחָ֜ד אֶת־שַׂקּ֗וֹ לָתֵ֥ת מִסְפּ֛וֹא לַחֲמֹר֖וֹ בַּמָּל֑וֹן וַיַּרְא֙ אֶת־כַּסְפּ֔וֹ וְהִנֵּה־ה֖וּא בְּפִ֥י אַמְתַּחְתּֽוֹ׃ 27
੨੭ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
וַיֹּ֤אמֶר אֶל־אֶחָיו֙ הוּשַׁ֣ב כַּסְפִּ֔י וְגַ֖ם הִנֵּ֣ה בְאַמְתַּחְתִּ֑י וַיֵּצֵ֣א לִבָּ֗ם וַיֶּֽחֶרְד֞וּ אִ֤ישׁ אֶל־אָחִיו֙ לֵאמֹ֔ר מַה־זֹּ֛את עָשָׂ֥ה אֱלֹהִ֖ים לָֽנוּ׃ 28
੨੮ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
וַיָּבֹ֛אוּ אֶל־יַעֲקֹ֥ב אֲבִיהֶ֖ם אַ֣רְצָה כְּנָ֑עַן וַיַּגִּ֣ידוּ ל֔וֹ אֵ֛ת כָּל־הַקֹּרֹ֥ת אֹתָ֖ם לֵאמֹֽר׃ 29
੨੯ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
דִּ֠בֶּר הָאִ֨ישׁ אֲדֹנֵ֥י הָאָ֛רֶץ אִתָּ֖נוּ קָשׁ֑וֹת וַיִּתֵּ֣ן אֹתָ֔נוּ כִּֽמְרַגְּלִ֖ים אֶת־הָאָֽרֶץ׃ 30
੩੦ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
וַנֹּ֥אמֶר אֵלָ֖יו כֵּנִ֣ים אֲנָ֑חְנוּ לֹ֥א הָיִ֖ינוּ מְרַגְּלִֽים׃ 31
੩੧ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
שְׁנֵים־עָשָׂ֥ר אֲנַ֛חְנוּ אַחִ֖ים בְּנֵ֣י אָבִ֑ינוּ הָאֶחָ֣ד אֵינֶ֔נּוּ וְהַקָּטֹ֥ן הַיּ֛וֹם אֶת־אָבִ֖ינוּ בְּאֶ֥רֶץ כְּנָֽעַן׃ 32
੩੨ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
וַיֹּ֣אמֶר אֵלֵ֗ינוּ הָאִישׁ֙ אֲדֹנֵ֣י הָאָ֔רֶץ בְּזֹ֣את אֵדַ֔ע כִּ֥י כֵנִ֖ים אַתֶּ֑ם אֲחִיכֶ֤ם הָֽאֶחָד֙ הַנִּ֣יחוּ אִתִּ֔י וְאֶת־רַעֲב֥וֹן בָּתֵּיכֶ֖ם קְח֥וּ וָלֵֽכוּ׃ 33
੩੩ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
וְ֠הָבִיאוּ אֶת־אֲחִיכֶ֣ם הַקָּטֹן֮ אֵלַי֒ וְאֵֽדְעָ֗ה כִּ֣י לֹ֤א מְרַגְּלִים֙ אַתֶּ֔ם כִּ֥י כֵנִ֖ים אַתֶּ֑ם אֶת־אֲחִיכֶם֙ אֶתֵּ֣ן לָכֶ֔ם וְאֶת־הָאָ֖רֶץ תִּסְחָֽרוּ׃ 34
੩੪ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
וַיְהִ֗י הֵ֚ם מְרִיקִ֣ים שַׂקֵּיהֶ֔ם וְהִנֵּה־אִ֥ישׁ צְרוֹר־כַּסְפּ֖וֹ בְּשַׂקּ֑וֹ וַיִּרְא֞וּ אֶת־צְרֹר֧וֹת כַּסְפֵּיהֶ֛ם הֵ֥מָּה וַאֲבִיהֶ֖ם וַיִּירָֽאוּ׃ 35
੩੫ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
וַיֹּ֤אמֶר אֲלֵהֶם֙ יַעֲקֹ֣ב אֲבִיהֶ֔ם אֹתִ֖י שִׁכַּלְתֶּ֑ם יוֹסֵ֤ף אֵינֶ֙נּוּ֙ וְשִׁמְע֣וֹן אֵינֶ֔נּוּ וְאֶת־בִּנְיָמִ֣ן תִּקָּ֔חוּ עָלַ֖י הָי֥וּ כֻלָּֽנָה׃ 36
੩੬ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
וַיֹּ֤אמֶר רְאוּבֵן֙ אֶל־אָבִ֣יו לֵאמֹ֔ר אֶת־שְׁנֵ֤י בָנַי֙ תָּמִ֔ית אִם־לֹ֥א אֲבִיאֶ֖נּוּ אֵלֶ֑יךָ תְּנָ֤ה אֹתוֹ֙ עַל־יָדִ֔י וַאֲנִ֖י אֲשִׁיבֶ֥נּוּ אֵלֶֽיךָ׃ 37
੩੭ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
וַיֹּ֕אמֶר לֹֽא־יֵרֵ֥ד בְּנִ֖י עִמָּכֶ֑ם כִּֽי־אָחִ֨יו מֵ֜ת וְה֧וּא לְבַדּ֣וֹ נִשְׁאָ֗ר וּקְרָאָ֤הוּ אָסוֹן֙ בַּדֶּ֙רֶךְ֙ אֲשֶׁ֣ר תֵּֽלְכוּ־בָ֔הּ וְהוֹרַדְתֶּ֧ם אֶת־שֵׂיבָתִ֛י בְּיָג֖וֹן שְׁאֽוֹלָה׃ (Sheol h7585) 38
੩੮ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol h7585)

< בְּרֵאשִׁית 42 >