< בְּרֵאשִׁית 48 >
וַיְהִ֗י אַחֲרֵי֙ הַדְּבָרִ֣ים הָאֵ֔לֶּה וַיֹּ֣אמֶר לְיוֹסֵ֔ף הִנֵּ֥ה אָבִ֖יךָ חֹלֶ֑ה וַיִּקַּ֞ח אֶת־שְׁנֵ֤י בָנָיו֙ עִמּ֔וֹ אֶת־מְנַשֶּׁ֖ה וְאֶת־אֶפְרָֽיִם׃ | 1 |
੧ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।
וַיַּגֵּ֣ד לְיַעֲקֹ֔ב וַיֹּ֕אמֶר הִנֵּ֛ה בִּנְךָ֥ יוֹסֵ֖ף בָּ֣א אֵלֶ֑יךָ וַיִּתְחַזֵּק֙ יִשְׂרָאֵ֔ל וַיֵּ֖שֶׁב עַל־הַמִּטָּֽה׃ | 2 |
੨ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।
וַיֹּ֤אמֶר יַעֲקֹב֙ אֶל־יוֹסֵ֔ף אֵ֥ל שַׁדַּ֛י נִרְאָֽה־אֵלַ֥י בְּל֖וּז בְּאֶ֣רֶץ כְּנָ֑עַן וַיְבָ֖רֶךְ אֹתִֽי׃ | 3 |
੩ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਣ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ
וַיֹּ֣אמֶר אֵלַ֗י הִנְנִ֤י מַפְרְךָ֙ וְהִרְבִּיתִ֔ךָ וּנְתַתִּ֖יךָ לִקְהַ֣ל עַמִּ֑ים וְנָ֨תַתִּ֜י אֶת־הָאָ֧רֶץ הַזֹּ֛את לְזַרְעֲךָ֥ אַחֲרֶ֖יךָ אֲחֻזַּ֥ת עוֹלָֽם׃ | 4 |
੪ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।
וְעַתָּ֡ה שְׁנֵֽי־בָנֶיךָ֩ הַנּוֹלָדִ֨ים לְךָ֜ בְּאֶ֣רֶץ מִצְרַ֗יִם עַד־בֹּאִ֥י אֵלֶ֛יךָ מִצְרַ֖יְמָה לִי־הֵ֑ם אֶפְרַ֙יִם֙ וּמְנַשֶּׁ֔ה כִּרְאוּבֵ֥ן וְשִׁמְע֖וֹן יִֽהְיוּ־לִֽי׃ | 5 |
੫ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,
וּמוֹלַדְתְּךָ֛ אֲשֶׁר־הוֹלַ֥דְתָּ אַחֲרֵיהֶ֖ם לְךָ֣ יִהְי֑וּ עַ֣ל שֵׁ֧ם אֲחֵיהֶ֛ם יִקָּרְא֖וּ בְּנַחֲלָתָֽם׃ | 6 |
੬ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ। ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ।
וַאֲנִ֣י ׀ בְּבֹאִ֣י מִפַּדָּ֗ן מֵ֩תָה֩ עָלַ֨י רָחֵ֜ל בְּאֶ֤רֶץ כְּנַ֙עַן֙ בַּדֶּ֔רֶךְ בְּע֥וֹד כִּבְרַת־אֶ֖רֶץ לָבֹ֣א אֶפְרָ֑תָה וָאֶקְבְּרֶ֤הָ שָּׁם֙ בְּדֶ֣רֶךְ אֶפְרָ֔ת הִ֖וא בֵּ֥ית לָֽחֶם׃ | 7 |
੭ਜਦ ਮੈਂ ਪਦਨ ਤੋਂ ਆ ਰਿਹਾ ਸੀ, ਤਦ ਰਸਤੇ ਵਿੱਚ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ੇਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫਰਾਥ ਜੋ ਬੈਤਲਹਮ ਵੀ ਅਖਵਾਉਂਦਾ ਹੈ, ਦੇ ਰਸਤੇ ਵਿੱਚ ਦਫ਼ਨਾ ਦਿੱਤਾ।
וַיַּ֥רְא יִשְׂרָאֵ֖ל אֶת־בְּנֵ֣י יוֹסֵ֑ף וַיֹּ֖אמֶר מִי־אֵֽלֶּה׃ | 8 |
੮ਇਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ?
וַיֹּ֤אמֶר יוֹסֵף֙ אֶל־אָבִ֔יו בָּנַ֣י הֵ֔ם אֲשֶׁר־נָֽתַן־לִ֥י אֱלֹהִ֖ים בָּזֶ֑ה וַיֹּאמַ֕ר קָֽחֶם־נָ֥א אֵלַ֖י וַאֲבָרֲכֵֽם׃ | 9 |
੯ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।
וְעֵינֵ֤י יִשְׂרָאֵל֙ כָּבְד֣וּ מִזֹּ֔קֶן לֹ֥א יוּכַ֖ל לִרְא֑וֹת וַיַּגֵּ֤שׁ אֹתָם֙ אֵלָ֔יו וַיִּשַּׁ֥ק לָהֶ֖ם וַיְחַבֵּ֥ק לָהֶֽם׃ | 10 |
੧੦ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ਼ ਲਾਇਆ
וַיֹּ֤אמֶר יִשְׂרָאֵל֙ אֶל־יוֹסֵ֔ף רְאֹ֥ה פָנֶ֖יךָ לֹ֣א פִלָּ֑לְתִּי וְהִנֵּ֨ה הֶרְאָ֥ה אֹתִ֛י אֱלֹהִ֖ים גַּ֥ם אֶת־זַרְעֶֽךָ׃ | 11 |
੧੧ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ ਵੀ ਨਹੀਂ ਸੀ, ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ।
וַיּוֹצֵ֥א יוֹסֵ֛ף אֹתָ֖ם מֵעִ֣ם בִּרְכָּ֑יו וַיִּשְׁתַּ֥חוּ לְאַפָּ֖יו אָֽרְצָה׃ | 12 |
੧੨ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ
וַיִּקַּ֣ח יוֹסֵף֮ אֶת־שְׁנֵיהֶם֒ אֶת־אֶפְרַ֤יִם בִּֽימִינוֹ֙ מִשְּׂמֹ֣אל יִשְׂרָאֵ֔ל וְאֶת־מְנַשֶּׁ֥ה בִשְׂמֹאל֖וֹ מִימִ֣ין יִשְׂרָאֵ֑ל וַיַּגֵּ֖שׁ אֵלָֽיו׃ | 13 |
੧੩ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ।
וַיִּשְׁלַח֩ יִשְׂרָאֵ֨ל אֶת־יְמִינ֜וֹ וַיָּ֨שֶׁת עַל־רֹ֤אשׁ אֶפְרַ֙יִם֙ וְה֣וּא הַצָּעִ֔יר וְאֶת־שְׂמֹאל֖וֹ עַל־רֹ֣אשׁ מְנַשֶּׁ֑ה שִׂכֵּל֙ אֶת־יָדָ֔יו כִּ֥י מְנַשֶּׁ֖ה הַבְּכֽוֹר׃ | 14 |
੧੪ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।
וַיְבָ֥רֶךְ אֶת־יוֹסֵ֖ף וַיֹּאמַ֑ר הָֽאֱלֹהִ֡ים אֲשֶׁר֩ הִתְהַלְּכ֨וּ אֲבֹתַ֤י לְפָנָיו֙ אַבְרָהָ֣ם וְיִצְחָ֔ק הָֽאֱלֹהִים֙ הָרֹעֶ֣ה אֹתִ֔י מֵעוֹדִ֖י עַד־הַיּ֥וֹם הַזֶּֽה׃ | 15 |
੧੫ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
הַמַּלְאָךְ֩ הַגֹּאֵ֨ל אֹתִ֜י מִכָּל־רָ֗ע יְבָרֵךְ֮ אֶת־הַנְּעָרִים֒ וְיִקָּרֵ֤א בָהֶם֙ שְׁמִ֔י וְשֵׁ֥ם אֲבֹתַ֖י אַבְרָהָ֣ם וְיִצְחָ֑ק וְיִדְגּ֥וּ לָרֹ֖ב בְּקֶ֥רֶב הָאָֽרֶץ׃ | 16 |
੧੬ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।
וַיַּ֣רְא יוֹסֵ֗ף כִּי־יָשִׁ֨ית אָבִ֧יו יַד־יְמִינ֛וֹ עַל־רֹ֥אשׁ אֶפְרַ֖יִם וַיֵּ֣רַע בְּעֵינָ֑יו וַיִּתְמֹ֣ךְ יַד־אָבִ֗יו לְהָסִ֥יר אֹתָ֛הּ מֵעַ֥ל רֹאשׁ־אֶפְרַ֖יִם עַל־רֹ֥אשׁ מְנַשֶּֽׁה׃ | 17 |
੧੭ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ।
וַיֹּ֧אמֶר יוֹסֵ֛ף אֶל־אָבִ֖יו לֹא־כֵ֣ן אָבִ֑י כִּי־זֶ֣ה הַבְּכֹ֔ר שִׂ֥ים יְמִינְךָ֖ עַל־רֹאשֽׁוֹ׃ | 18 |
੧੮ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਪਿਤਾ ਜੀ, ਅਜਿਹਾ ਨਾ ਹੋਵੇ, ਕਿਉਂ ਜੋ ਉਹ ਪਹਿਲੌਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।
וַיְמָאֵ֣ן אָבִ֗יו וַיֹּ֙אמֶר֙ יָדַ֤עְתִּֽי בְנִי֙ יָדַ֔עְתִּי גַּם־ה֥וּא יִֽהְיֶה־לְּעָ֖ם וְגַם־ה֣וּא יִגְדָּ֑ל וְאוּלָ֗ם אָחִ֤יו הַקָּטֹן֙ יִגְדַּ֣ל מִמֶּ֔נּוּ וְזַרְע֖וֹ יִהְיֶ֥ה מְלֹֽא־הַגּוֹיִֽם׃ | 19 |
੧੯ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।
וַיְבָ֨רֲכֵ֜ם בַּיּ֣וֹם הַהוּא֮ לֵאמוֹר֒ בְּךָ֗ יְבָרֵ֤ךְ יִשְׂרָאֵל֙ לֵאמֹ֔ר יְשִֽׂמְךָ֣ אֱלֹהִ֔ים כְּאֶפְרַ֖יִם וְכִמְנַשֶּׁ֑ה וַיָּ֥שֶׂם אֶת־אֶפְרַ֖יִם לִפְנֵ֥י מְנַשֶּֽׁה׃ | 20 |
੨੦ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।
וַיֹּ֤אמֶר יִשְׂרָאֵל֙ אֶל־יוֹסֵ֔ף הִנֵּ֥ה אָנֹכִ֖י מֵ֑ת וְהָיָ֤ה אֱלֹהִים֙ עִמָּכֶ֔ם וְהֵשִׁ֣יב אֶתְכֶ֔ם אֶל־אֶ֖רֶץ אֲבֹתֵיכֶֽם׃ | 21 |
੨੧ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।
וַאֲנִ֞י נָתַ֧תִּֽי לְךָ֛ שְׁכֶ֥ם אַחַ֖ד עַל־אַחֶ֑יךָ אֲשֶׁ֤ר לָקַ֙חְתִּי֙ מִיַּ֣ד הָֽאֱמֹרִ֔י בְּחַרְבִּ֖י וּבְקַשְׁתִּֽי׃ פ | 22 |
੨੨ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।