< חֲבַקּוּק 3 >

תְּפִלָּ֖ה לַחֲבַקּ֣וּק הַנָּבִ֑יא עַ֖ל שִׁגְיֹנֽוֹת׃ 1
ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।
יְהוָ֗ה שָׁמַ֣עְתִּי שִׁמְעֲךָ֮ יָרֵאתִי֒ יְהוָ֗ה פָּֽעָלְךָ֙ בְּקֶ֤רֶב שָׁנִים֙ חַיֵּ֔יהוּ בְּקֶ֥רֶב שָׁנִ֖ים תּוֹדִ֑יעַ בְּרֹ֖גֶז רַחֵ֥ם תִּזְכּֽוֹר׃ 2
ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ। ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ!
אֱל֙וֹהַ֙ מִתֵּימָ֣ן יָב֔וֹא וְקָד֥וֹשׁ מֵֽהַר־פָּארָ֖ן סֶ֑לָה כִּסָּ֤ה שָׁמַ֙יִם֙ הוֹד֔וֹ וּתְהִלָּת֖וֹ מָלְאָ֥ה הָאָֽרֶץ׃ 3
ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਾਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ।
וְנֹ֙גַהּ֙ כָּא֣וֹר תִּֽהְיֶ֔ה קַרְנַ֥יִם מִיָּד֖וֹ ל֑וֹ וְשָׁ֖ם חֶבְי֥וֹן עֻזֹּֽה׃ 4
ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।
לְפָנָ֖יו יֵ֣לֶךְ דָּ֑בֶר וְיֵצֵ֥א רֶ֖שֶׁף לְרַגְלָֽיו׃ 5
ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ!
עָמַ֣ד ׀ וַיְמֹ֣דֶד אֶ֗רֶץ רָאָה֙ וַיַּתֵּ֣ר גּוֹיִ֔ם וַיִּתְפֹּֽצְצוּ֙ הַרְרֵי־עַ֔ד שַׁח֖וּ גִּבְע֣וֹת עוֹלָ֑ם הֲלִיכ֥וֹת עוֹלָ֖ם לֽוֹ׃ 6
ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਰਬਤ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ।
תַּ֣חַת אָ֔וֶן רָאִ֖יתִי אָהֳלֵ֣י כוּשָׁ֑ן יִרְגְּז֕וּן יְרִיע֖וֹת אֶ֥רֶץ מִדְיָֽן׃ ס 7
ਮੈਂ ਕੂਸ਼ ਦੇ ਲੋਕਾਂ ਦੇ ਸਮੂਹ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇ ਵਸੇਬੇ ਥਰਥਰਾ ਗਏ।
הֲבִנְהָרִים֙ חָרָ֣ה יְהוָ֔ה אִ֤ם בַּנְּהָרִים֙ אַפֶּ֔ךָ אִם־בַּיָּ֖ם עֶבְרָתֶ֑ךָ כִּ֤י תִרְכַּב֙ עַל־סוּסֶ֔יךָ מַרְכְּבֹתֶ֖יךָ יְשׁוּעָֽה׃ 8
ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?
עֶרְיָ֤ה תֵעוֹר֙ קַשְׁתֶּ֔ךָ שְׁבֻע֥וֹת מַטּ֖וֹת אֹ֣מֶר סֶ֑לָה נְהָר֖וֹת תְּבַקַּע־אָֽרֶץ׃ 9
ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ ॥ ਸਲਹ ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
רָא֤וּךָ יָחִ֙ילוּ֙ הָרִ֔ים זֶ֥רֶם מַ֖יִם עָבָ֑ר נָתַ֤ן תְּהוֹם֙ קוֹל֔וֹ ר֖וֹם יָדֵ֥יהוּ נָשָֽׂא׃ 10
੧੦ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ ।
שֶׁ֥מֶשׁ יָרֵ֖חַ עָ֣מַד זְבֻ֑לָה לְא֤וֹר חִצֶּ֙יךָ֙ יְהַלֵּ֔כוּ לְנֹ֖גַהּ בְּרַ֥ק חֲנִיתֶֽךָ׃ 11
੧੧ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।
בְּזַ֖עַם תִּצְעַד־אָ֑רֶץ בְּאַ֖ף תָּד֥וּשׁ גּוֹיִֽם׃ 12
੧੨ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ।
יָצָ֙אתָ֙ לְיֵ֣שַׁע עַמֶּ֔ךָ לְיֵ֖שַׁע אֶת־מְשִׁיחֶ֑ךָ מָחַ֤צְתָּ רֹּאשׁ֙ מִבֵּ֣ית רָשָׁ֔ע עָר֛וֹת יְס֥וֹד עַד־צַוָּ֖אר סֶֽלָה׃ פ 13
੧੩ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥
נָקַ֤בְתָּ בְמַטָּיו֙ רֹ֣אשׁ פרזו יִסְעֲר֖וּ לַהֲפִיצֵ֑נִי עֲלִ֣יצֻתָ֔ם כְּמוֹ־לֶאֱכֹ֥ל עָנִ֖י בַּמִּסְתָּֽר׃ 14
੧੪ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ, ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ, ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ ਕਰਨ ਲਈ ਘਾਤ ਲਗਾਉਂਦੇ ਹਨ।
דָּרַ֥כְתָּ בַיָּ֖ם סוּסֶ֑יךָ חֹ֖מֶר מַ֥יִם רַבִּֽים׃ 15
੧੫ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਅਤੇ ਵੱਡੇ ਪਾਣੀ ਉੱਛਲ ਪਏ।
שָׁמַ֣עְתִּי ׀ וַתִּרְגַּ֣ז בִּטְנִ֗י לְקוֹל֙ צָלֲל֣וּ שְׂפָתַ֔י יָב֥וֹא רָקָ֛ב בַּעֲצָמַ֖י וְתַחְתַּ֣י אֶרְגָּ֑ז אֲשֶׁ֤ר אָנ֙וּחַ֙ לְי֣וֹם צָרָ֔ה לַעֲל֖וֹת לְעַ֥ם יְגוּדֶֽנּוּ׃ 16
੧੬ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।
כִּֽי־תְאֵנָ֣ה לֹֽא־תִפְרָ֗ח וְאֵ֤ין יְבוּל֙ בַּגְּפָנִ֔ים כִּחֵשׁ֙ מַעֲשֵׂה־זַ֔יִת וּשְׁדֵמ֖וֹת לֹא־עָ֣שָׂה אֹ֑כֶל גָּזַ֤ר מִמִּכְלָה֙ צֹ֔אן וְאֵ֥ין בָּקָ֖ר בָּרְפָתִֽים׃ 17
੧੭ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
וַאֲנִ֖י בַּיהוָ֣ה אֶעְל֑וֹזָה אָגִ֖ילָה בֵּאלֹהֵ֥י יִשְׁעִֽי׃ 18
੧੮ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
יְהוִ֤הּ אֲדֹנָי֙ חֵילִ֔י וַיָּ֤שֶׂם רַגְלַי֙ כָּֽאַיָּל֔וֹת וְעַ֥ל בָּמוֹתַ֖י יַדְרִכֵ֑נִי לַמְנַצֵּ֖חַ בִּנְגִינוֹתָֽי׃ 19
੧੯ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)

< חֲבַקּוּק 3 >