< יִרְמְיָהוּ 7 >
הַדָּבָר֙ אֲשֶׁ֣ר הָיָ֣ה אֶֽל־יִרְמְיָ֔הוּ מֵאֵ֥ת יְהוָ֖ה לֵאמֹֽר׃ | 1 |
੧ਇਹ ਉਹ ਬਚਨ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
עֲמֹ֗ד בְּשַׁ֙עַר֙ בֵּ֣ית יְהוָ֔ה וְקָרָ֣אתָ שָּׁ֔ם אֶת־הַדָּבָ֖ר הַזֶּ֑ה וְאָמַרְתָּ֞ שִׁמְע֣וּ דְבַר־יְהוָ֗ה כָּל־יְהוּדָה֙ הַבָּאִים֙ בַּשְּׁעָרִ֣ים הָאֵ֔לֶּה לְהִֽשְׁתַּחֲוֺ֖ת לַיהוָֽה׃ ס | 2 |
੨ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
כֹּֽה־אָמַ֞ר יְהוָ֤ה צְבָאוֹת֙ אֱלֹהֵ֣י יִשְׂרָאֵ֔ל הֵיטִ֥יבוּ דַרְכֵיכֶ֖ם וּמַֽעַלְלֵיכֶ֑ם וַאֲשַׁכְּנָ֣ה אֶתְכֶ֔ם בַּמָּק֥וֹם הַזֶּֽה׃ | 3 |
੩ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ
אַל־תִּבְטְח֣וּ לָכֶ֔ם אֶל־דִּבְרֵ֥י הַשֶּׁ֖קֶר לֵאמֹ֑ר הֵיכַ֤ל יְהוָה֙ הֵיכַ֣ל יְהוָ֔ה הֵיכַ֥ל יְהוָ֖ה הֵֽמָּה׃ | 4 |
੪ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!
כִּ֤י אִם־הֵיטֵיב֙ תֵּיטִ֔יבוּ אֶת־דַּרְכֵיכֶ֖ם וְאֶת־מַֽעַלְלֵיכֶ֑ם אִם־עָשׂ֤וֹ תַֽעֲשׂוּ֙ מִשְׁפָּ֔ט בֵּ֥ין אִ֖ישׁ וּבֵ֥ין רֵעֵֽהוּ׃ | 5 |
੫ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
גֵּ֣ר יָת֤וֹם וְאַלְמָנָה֙ לֹ֣א תַֽעֲשֹׁ֔קוּ וְדָ֣ם נָקִ֔י אַֽל־תִּשְׁפְּכ֖וּ בַּמָּק֣וֹם הַזֶּ֑ה וְאַחֲרֵ֨י אֱלֹהִ֧ים אֲחֵרִ֛ים לֹ֥א תֵלְכ֖וּ לְרַ֥ע לָכֶֽם׃ | 6 |
੬ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
וְשִׁכַּנְתִּ֤י אֶתְכֶם֙ בַּמָּק֣וֹם הַזֶּ֔ה בָּאָ֕רֶץ אֲשֶׁ֥ר נָתַ֖תִּי לַאֲבֽוֹתֵיכֶ֑ם לְמִן־עוֹלָ֖ם וְעַד־עוֹלָֽם׃ | 7 |
੭ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।
הִנֵּ֤ה אַתֶּם֙ בֹּטְחִ֣ים לָכֶ֔ם עַל־דִּבְרֵ֖י הַשָּׁ֑קֶר לְבִלְתִּ֖י הוֹעִֽיל׃ | 8 |
੮ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
הֲגָנֹ֤ב ׀ רָצֹ֙חַ֙ וְֽנָאֹ֔ף וְהִשָּׁבֵ֥עַ לַשֶּׁ֖קֶר וְקַטֵּ֣ר לַבָּ֑עַל וְהָלֹ֗ךְ אַחֲרֵ֛י אֱלֹהִ֥ים אֲחֵרִ֖ים אֲשֶׁ֥ר לֹֽא־יְדַעְתֶּֽם׃ | 9 |
੯ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?
וּבָאתֶ֞ם וַעֲמַדְתֶּ֣ם לְפָנַ֗י בַּבַּ֤יִת הַזֶּה֙ אֲשֶׁ֣ר נִקְרָא־שְׁמִ֣י עָלָ֔יו וַאֲמַרְתֶּ֖ם נִצַּ֑לְנוּ לְמַ֣עַן עֲשׂ֔וֹת אֵ֥ת כָּל־הַתּוֹעֵב֖וֹת הָאֵֽלֶּה׃ | 10 |
੧੦ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?
הַמְעָרַ֣ת פָּרִצִ֗ים הָיָ֨ה הַבַּ֧יִת הַזֶּ֛ה אֲשֶׁר־נִקְרָֽא־שְׁמִ֥י עָלָ֖יו בְּעֵינֵיכֶ֑ם גַּ֧ם אָנֹכִ֛י הִנֵּ֥ה רָאִ֖יתִי נְאֻם־יְהוָֽה׃ ס | 11 |
੧੧ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।
כִּ֣י לְכוּ־נָ֗א אֶל־מְקוֹמִי֙ אֲשֶׁ֣ר בְּשִׁיל֔וֹ אֲשֶׁ֨ר שִׁכַּ֧נְתִּֽי שְׁמִ֛י שָׁ֖ם בָּרִֽאשׁוֹנָ֑ה וּרְאוּ֙ אֵ֣ת אֲשֶׁר־עָשִׂ֣יתִי ל֔וֹ מִפְּנֵ֕י רָעַ֖ת עַמִּ֥י יִשְׂרָאֵֽל׃ | 12 |
੧੨ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
וְעַתָּ֗ה יַ֧עַן עֲשׂוֹתְכֶ֛ם אֶת־כָּל־הַמַּֽעֲשִׂ֥ים הָאֵ֖לֶּה נְאֻם־יְהוָ֑ה וָאֲדַבֵּ֨ר אֲלֵיכֶ֜ם הַשְׁכֵּ֤ם וְדַבֵּר֙ וְלֹ֣א שְׁמַעְתֶּ֔ם וָאֶקְרָ֥א אֶתְכֶ֖ם וְלֹ֥א עֲנִיתֶֽם׃ | 13 |
੧੩ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
וְעָשִׂ֜יתִי לַבַּ֣יִת ׀ אֲשֶׁ֧ר נִֽקְרָא־שְׁמִ֣י עָלָ֗יו אֲשֶׁ֤ר אַתֶּם֙ בֹּטְחִ֣ים בּ֔וֹ וְלַ֨מָּק֔וֹם אֲשֶׁר־נָתַ֥תִּי לָכֶ֖ם וְלַאֲבֽוֹתֵיכֶ֑ם כַּאֲשֶׁ֥ר עָשִׂ֖יתִי לְשִׁלֽוֹ׃ | 14 |
੧੪ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
וְהִשְׁלַכְתִּ֥י אֶתְכֶ֖ם מֵעַ֣ל פָּנָ֑י כַּאֲשֶׁ֤ר הִשְׁלַ֙כְתִּי֙ אֶת־כָּל־אֲחֵיכֶ֔ם אֵ֖ת כָּל־זֶ֥רַע אֶפְרָֽיִם׃ ס | 15 |
੧੫ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।
וְאַתָּ֞ה אַל־תִּתְפַּלֵּ֣ל ׀ בְּעַד־הָעָ֣ם הַזֶּ֗ה וְאַל־תִּשָּׂ֧א בַעֲדָ֛ם רִנָּ֥ה וּתְפִלָּ֖ה וְאַל־תִּפְגַּע־בִּ֑י כִּי־אֵינֶ֥נִּי שֹׁמֵ֖עַ אֹתָֽךְ׃ | 16 |
੧੬ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ
הַֽאֵינְךָ֣ רֹאֶ֔ה מָ֛ה הֵ֥מָּה עֹשִׂ֖ים בְּעָרֵ֣י יְהוּדָ֑ה וּבְחֻצ֖וֹת יְרוּשָׁלִָֽם׃ | 17 |
੧੭ਕੀ ਤੂੰ ਨਹੀਂ ਦੇਖਦਾ ਜੋ ਕੁਝ ਉਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ?
הַבָּנִ֞ים מְלַקְּטִ֣ים עֵצִ֗ים וְהָֽאָבוֹת֙ מְבַעֲרִ֣ים אֶת־הָאֵ֔שׁ וְהַנָּשִׁ֖ים לָשׁ֣וֹת בָּצֵ֑ק לַעֲשׂ֨וֹת כַּוָּנִ֜ים לִמְלֶ֣כֶת הַשָּׁמַ֗יִם וְהַסֵּ֤ךְ נְסָכִים֙ לֵאלֹהִ֣ים אֲחֵרִ֔ים לְמַ֖עַן הַכְעִסֵֽנִי׃ | 18 |
੧੮ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!
הַאֹתִ֛י הֵ֥ם מַכְעִסִ֖ים נְאֻם־יְהוָ֑ה הֲל֣וֹא אֹתָ֔ם לְמַ֖עַן בֹּ֥שֶׁת פְּנֵיהֶֽם׃ ס | 19 |
੧੯ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?
לָכֵ֞ן כֹּה־אָמַ֣ר ׀ אֲדֹנָ֣י יְהֹוִ֗ה הִנֵּ֨ה אַפִּ֤י וַֽחֲמָתִי֙ נִתֶּ֙כֶת֙ אֶל־הַמָּק֣וֹם הַזֶּ֔ה עַל־הָֽאָדָם֙ וְעַל־הַבְּהֵמָ֔ה וְעַל־עֵ֥ץ הַשָּׂדֶ֖ה וְעַל־פְּרִ֣י הָֽאֲדָמָ֑ה וּבָעֲרָ֖ה וְלֹ֥א תִכְבֶּֽה׃ ס | 20 |
੨੦ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।
כֹּ֥ה אָמַ֛ר יְהוָ֥ה צְבָא֖וֹת אֱלֹהֵ֣י יִשְׂרָאֵ֑ל עֹלוֹתֵיכֶ֛ם סְפ֥וּ עַל־זִבְחֵיכֶ֖ם וְאִכְל֥וּ בָשָֽׂר׃ | 21 |
੨੧ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।
כִּ֠י לֹֽא־דִבַּ֤רְתִּי אֶת־אֲבֽוֹתֵיכֶם֙ וְלֹ֣א צִוִּיתִ֔ים בְּי֛וֹם הוציא אוֹתָ֖ם מֵאֶ֣רֶץ מִצְרָ֑יִם עַל־דִּבְרֵ֥י עוֹלָ֖ה וָזָֽבַח׃ | 22 |
੨੨ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ
כִּ֣י אִֽם־אֶת־הַדָּבָ֣ר הַ֠זֶּה צִוִּ֨יתִי אוֹתָ֤ם לֵאמֹר֙ שִׁמְע֣וּ בְקוֹלִ֔י וְהָיִ֤יתִי לָכֶם֙ לֵֽאלֹהִ֔ים וְאַתֶּ֖ם תִּֽהְיוּ־לִ֣י לְעָ֑ם וַהֲלַכְתֶּ֗ם בְּכָל־הַדֶּ֙רֶךְ֙ אֲשֶׁ֣ר אֲצַוֶּ֣ה אֶתְכֶ֔ם לְמַ֖עַן יִיטַ֥ב לָכֶֽם׃ | 23 |
੨੩ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
וְלֹ֤א שָֽׁמְעוּ֙ וְלֹֽא־הִטּ֣וּ אֶת־אָזְנָ֔ם וַיֵּֽלְכוּ֙ בְּמֹ֣עֵצ֔וֹת בִּשְׁרִר֖וּת לִבָּ֣ם הָרָ֑ע וַיִּהְי֥וּ לְאָח֖וֹר וְלֹ֥א לְפָנִֽים׃ | 24 |
੨੪ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।
לְמִן־הַיּ֗וֹם אֲשֶׁ֨ר יָצְא֤וּ אֲבֽוֹתֵיכֶם֙ מֵאֶ֣רֶץ מִצְרַ֔יִם עַ֖ד הַיּ֣וֹם הַזֶּ֑ה וָאֶשְׁלַ֤ח אֲלֵיכֶם֙ אֶת־כָּל־עֲבָדַ֣י הַנְּבִיאִ֔ים י֖וֹם הַשְׁכֵּ֥ם וְשָׁלֹֽחַ׃ | 25 |
੨੫ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ
וְל֤וֹא שָׁמְעוּ֙ אֵלַ֔י וְלֹ֥א הִטּ֖וּ אֶת־אָזְנָ֑ם וַיַּקְשׁוּ֙ אֶת־עָרְפָּ֔ם הֵרֵ֖עוּ מֵאֲבוֹתָֽם׃ | 26 |
੨੬ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।
וְדִבַּרְתָּ֤ אֲלֵיהֶם֙ אֶת־כָּל־הַדְּבָרִ֣ים הָאֵ֔לֶּה וְלֹ֥א יִשְׁמְע֖וּ אֵלֶ֑יךָ וְקָרָ֥אתָ אֲלֵיהֶ֖ם וְלֹ֥א יַעֲנֽוּכָה׃ | 27 |
੨੭ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ।
וְאָמַרְתָּ֣ אֲלֵיהֶ֗ם זֶ֤ה הַגּוֹי֙ אֲשֶׁ֣ר לֽוֹא־שָׁמְע֗וּ בְּקוֹל֙ יְהוָ֣ה אֱלֹהָ֔יו וְלֹ֥א לָקְח֖וּ מוּסָ֑ר אָֽבְדָה֙ הָֽאֱמוּנָ֔ה וְנִכְרְתָ֖ה מִפִּיהֶֽם׃ ס | 28 |
੨੮ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।
גָּזִּ֤י נִזְרֵךְ֙ וְֽהַשְׁלִ֔יכִי וּשְׂאִ֥י עַל־שְׁפָיִ֖ם קִינָ֑ה כִּ֚י מָאַ֣ס יְהוָ֔ה וַיִּטֹּ֖שׁ אֶת־דּ֥וֹר עֶבְרָתֽוֹ׃ | 29 |
੨੯ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।
כִּֽי־עָשׂ֨וּ בְנֵי־יְהוּדָ֥ה הָרַ֛ע בְּעֵינַ֖י נְאֻום־יְהוָ֑ה שָׂ֣מוּ שִׁקּֽוּצֵיהֶ֗ם בַּבַּ֛יִת אֲשֶׁר־נִקְרָא־ שְׁמִ֥י עָלָ֖יו לְטַמְּאֽוֹ׃ | 30 |
੩੦ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
וּבָנ֞וּ בָּמ֣וֹת הַתֹּ֗פֶת אֲשֶׁר֙ בְּגֵ֣יא בֶן־הִנֹּ֔ם לִשְׂרֹ֛ף אֶת־בְּנֵיהֶ֥ם וְאֶת־בְּנֹתֵיהֶ֖ם בָּאֵ֑שׁ אֲשֶׁר֙ לֹ֣א צִוִּ֔יתִי וְלֹ֥א עָלְתָ֖ה עַל־לִבִּֽי׃ ס | 31 |
੩੧ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।
לָכֵ֞ן הִנֵּֽה־יָמִ֤ים בָּאִים֙ נְאֻם־יְהוָ֔ה וְלֹא־יֵאָמֵ֨ר ע֤וֹד הַתֹּ֙פֶת֙ וְגֵ֣יא בֶן־הִנֹּ֔ם כִּ֖י אִם־גֵּ֣יא הַהֲרֵגָ֑ה וְקָבְר֥וּ בְתֹ֖פֶת מֵאֵ֥ין מָקֽוֹם׃ | 32 |
੩੨ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ।
וְֽהָ֨יְתָ֜ה נִבְלַ֨ת הָעָ֤ם הַזֶּה֙ לְמַֽאֲכָ֔ל לְע֥וֹף הַשָּׁמַ֖יִם וּלְבֶהֱמַ֣ת הָאָ֑רֶץ וְאֵ֖ין מַחֲרִֽיד׃ | 33 |
੩੩ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
וְהִשְׁבַּתִּ֣י ׀ מֵעָרֵ֣י יְהוּדָ֗ה וּמֵֽחֻצוֹת֙ יְר֣וּשָׁלִַ֔ם ק֤וֹל שָׂשׂוֹן֙ וְק֣וֹל שִׂמְחָ֔ה ק֥וֹל חָתָ֖ן וְק֣וֹל כַּלָּ֑ה כִּ֥י לְחָרְבָּ֖ה תִּהְיֶ֥ה הָאָֽרֶץ׃ | 34 |
੩੪ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।