< בְּמִדְבַּר 17 >

וַיְדַבֵּ֥ר יְהוָ֖ה אֶל־מֹשֶׁ֥ה לֵּאמֹֽר׃ 1
ਯਹੋਵਾਹ ਨੇ ਮੂਸਾ ਨੂੰ ਆਖਿਆ,
דַּבֵּ֣ר ׀ אֶל־בְּנֵ֣י יִשְׂרָאֵ֗ל וְקַ֣ח מֵֽאִתָּ֡ם מַטֶּ֣ה מַטֶּה֩ לְבֵ֨ית אָ֜ב מֵאֵ֤ת כָּל־נְשִֽׂיאֵהֶם֙ לְבֵ֣ית אֲבֹתָ֔ם שְׁנֵ֥ים עָשָׂ֖ר מַטּ֑וֹת אִ֣ישׁ אֶת־שְׁמ֔וֹ תִּכְתֹּ֖ב עַל־מַטֵּֽהוּ׃ 2
ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ।
וְאֵת֙ שֵׁ֣ם אַהֲרֹ֔ן תִּכְתֹּ֖ב עַל־מַטֵּ֣ה לֵוִ֑י כִּ֚י מַטֶּ֣ה אֶחָ֔ד לְרֹ֖אשׁ בֵּ֥ית אֲבוֹתָֽם׃ 3
ਤੂੰ ਹਾਰੂਨ ਦਾ ਨਾਮ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ-ਇੱਕ ਢਾਂਗਾ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਹਰ ਮੁਖੀਏ ਦੇ ਲਈ ਹੋਵੇਗਾ।
וְהִנַּחְתָּ֖ם בְּאֹ֣הֶל מוֹעֵ֑ד לִפְנֵי֙ הָֽעֵד֔וּת אֲשֶׁ֛ר אִוָּעֵ֥ד לָכֶ֖ם שָֽׁמָּה׃ 4
ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ।
וְהָיָ֗ה הָאִ֛ישׁ אֲשֶׁ֥ר אֶבְחַר־בּ֖וֹ מַטֵּ֣הוּ יִפְרָ֑ח וַהֲשִׁכֹּתִ֣י מֵֽעָלַ֗י אֶת־תְּלֻנּוֹת֙ בְּנֵ֣י יִשְׂרָאֵ֔ל אֲשֶׁ֛ר הֵ֥ם מַלִּינִ֖ם עֲלֵיכֶֽם׃ 5
ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।
וַיְדַבֵּ֨ר מֹשֶׁ֜ה אֶל־בְּנֵ֣י יִשְׂרָאֵ֗ל וַיִּתְּנ֣וּ אֵלָ֣יו ׀ כָּֽל־נְשִֽׂיאֵיהֶ֡ם מַטֶּה֩ לְנָשִׂ֨יא אֶחָ֜ד מַטֶּ֨ה לְנָשִׂ֤יא אֶחָד֙ לְבֵ֣ית אֲבֹתָ֔ם שְׁנֵ֥ים עָשָׂ֖ר מַטּ֑וֹת וּמַטֵּ֥ה אַהֲרֹ֖ן בְּת֥וֹךְ מַטּוֹתָֽם׃ 6
ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ।
וַיַּנַּ֥ח מֹשֶׁ֛ה אֶת־הַמַּטֹּ֖ת לִפְנֵ֣י יְהוָ֑ה בְּאֹ֖הֶל הָעֵדֻֽת׃ 7
ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ।
וַיְהִ֣י מִֽמָּחֳרָ֗ת וַיָּבֹ֤א מֹשֶׁה֙ אֶל־אֹ֣הֶל הָעֵד֔וּת וְהִנֵּ֛ה פָּרַ֥ח מַטֵּֽה־אַהֲרֹ֖ן לְבֵ֣ית לֵוִ֑י וַיֹּ֤צֵֽא פֶ֙רַח֙ וַיָּ֣צֵֽץ צִ֔יץ וַיִּגְמֹ֖ל שְׁקֵדִֽים׃ 8
ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।
וַיֹּצֵ֨א מֹשֶׁ֤ה אֶת־כָּל־הַמַּטֹּת֙ מִלִּפְנֵ֣י יְהוָ֔ה אֶֽל־כָּל־בְּנֵ֖י יִשְׂרָאֵ֑ל וַיִּרְא֥וּ וַיִּקְח֖וּ אִ֥ישׁ מַטֵּֽהוּ׃ ס 9
ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ।
וַיֹּ֨אמֶר יְהוָ֜ה אֶל־מֹשֶׁ֗ה הָשֵׁ֞ב אֶת־מַטֵּ֤ה אַהֲרֹן֙ לִפְנֵ֣י הָעֵד֔וּת לְמִשְׁמֶ֥רֶת לְא֖וֹת לִבְנֵי־מֶ֑רִי וּתְכַ֧ל תְּלוּנֹּתָ֛ם מֵעָלַ֖י וְלֹ֥א יָמֻֽתוּ׃ 10
੧੦ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।
וַיַּ֖עַשׂ מֹשֶׁ֑ה כַּאֲשֶׁ֨ר צִוָּ֧ה יְהוָ֛ה אֹת֖וֹ כֵּ֥ן עָשָֽׂה׃ ס 11
੧੧ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।
וַיֹּֽאמְרוּ֙ בְּנֵ֣י יִשְׂרָאֵ֔ל אֶל־מֹשֶׁ֖ה לֵאמֹ֑ר הֵ֥ן גָּוַ֛עְנוּ אָבַ֖דְנוּ כֻּלָּ֥נוּ אָבָֽדְנוּ׃ 12
੧੨ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।
כֹּ֣ל הַקָּרֵ֧ב ׀ הַקָּרֵ֛ב אֶל־מִשְׁכַּ֥ן יְהוָ֖ה יָמ֑וּת הַאִ֥ם תַּ֖מְנוּ לִגְוֺֽעַ׃ ס 13
੧੩ਜੋ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਜਾਂਦਾ ਉਹ ਮਰ ਜਾਂਦਾ ਹੈ। ਕੀ ਅਸੀਂ ਵੀ ਸਾਰੇ ਮਰ ਜਾਂਵਾਂਗੇ?

< בְּמִדְבַּר 17 >