< דברים 15 >
מקץ שבע שנים תעשה שמטה׃ | 1 |
੧“ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ।
וזה דבר השמטה שמוט כל בעל משה ידו אשר ישה ברעהו לא יגש את רעהו ואת אחיו כי קרא שמטה ליהוה׃ | 2 |
੨ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ।
את הנכרי תגש ואשר יהיה לך את אחיך תשמט ידך׃ | 3 |
੩ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ।
אפס כי לא יהיה בך אביון כי ברך יברכך יהוה בארץ אשר יהוה אלהיך נתן לך נחלה לרשתה׃ | 4 |
੪ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ।
רק אם שמוע תשמע בקול יהוה אלהיך לשמר לעשות את כל המצוה הזאת אשר אנכי מצוך היום׃ | 5 |
੫ਪਰ ਜ਼ਰੂਰੀ ਹੈ ਕਿ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋ ਅਤੇ ਇਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਕੇ ਇਸ ਦੀ ਪਾਲਣਾ ਕਰੋ, ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
כי יהוה אלהיך ברכך כאשר דבר לך והעבטת גוים רבים ואתה לא תעבט ומשלת בגוים רבים ובך לא ימשלו׃ | 6 |
੬ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।
כי יהיה בך אביון מאחד אחיך באחד שעריך בארצך אשר יהוה אלהיך נתן לך לא תאמץ את לבבך ולא תקפץ את ידך מאחיך האביון׃ | 7 |
੭“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,
כי פתח תפתח את ידך לו והעבט תעביטנו די מחסרו אשר יחסר לו׃ | 8 |
੮ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ।
השמר לך פן יהיה דבר עם לבבך בליעל לאמר קרבה שנת השבע שנת השמטה ורעה עינך באחיך האביון ולא תתן לו וקרא עליך אל יהוה והיה בך חטא׃ | 9 |
੯ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।
נתון תתן לו ולא ירע לבבך בתתך לו כי בגלל הדבר הזה יברכך יהוה אלהיך בכל מעשך ובכל משלח ידך׃ | 10 |
੧੦ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
כי לא יחדל אביון מקרב הארץ על כן אנכי מצוך לאמר פתח תפתח את ידך לאחיך לעניך ולאבינך בארצך׃ | 11 |
੧੧ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
כי ימכר לך אחיך העברי או העבריה ועבדך שש שנים ובשנה השביעת תשלחנו חפשי מעמך׃ | 12 |
੧੨“ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।
וכי תשלחנו חפשי מעמך לא תשלחנו ריקם׃ | 13 |
੧੩ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ,
העניק תעניק לו מצאנך ומגרנך ומיקבך אשר ברכך יהוה אלהיך תתן לו׃ | 14 |
੧੪ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ।
וזכרת כי עבד היית בארץ מצרים ויפדך יהוה אלהיך על כן אנכי מצוך את הדבר הזה היום׃ | 15 |
੧੫ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।
והיה כי יאמר אליך לא אצא מעמך כי אהבך ואת ביתך כי טוב לו עמך׃ | 16 |
੧੬ਪਰ ਜੇਕਰ ਉਹ ਤੁਹਾਨੂੰ ਆਖੇ, ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ,
ולקחת את המרצע ונתתה באזנו ובדלת והיה לך עבד עולם ואף לאמתך תעשה כן׃ | 17 |
੧੭ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।
לא יקשה בעינך בשלחך אתו חפשי מעמך כי משנה שכר שכיר עבדך שש שנים וברכך יהוה אלהיך בכל אשר תעשה׃ | 18 |
੧੮ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
כל הבכור אשר יולד בבקרך ובצאנך הזכר תקדיש ליהוה אלהיך לא תעבד בבכר שורך ולא תגז בכור צאנך׃ | 19 |
੧੯“ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ।
לפני יהוה אלהיך תאכלנו שנה בשנה במקום אשר יבחר יהוה אתה וביתך׃ | 20 |
੨੦ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ,
וכי יהיה בו מום פסח או עור כל מום רע לא תזבחנו ליהוה אלהיך׃ | 21 |
੨੧ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।
בשעריך תאכלנו הטמא והטהור יחדו כצבי וכאיל׃ | 22 |
੨੨ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ।
רק את דמו לא תאכל על הארץ תשפכנו כמים׃ | 23 |
੨੩ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ।”