< ירמיה 42 >
ויגשו כל שרי החילים ויוחנן בן קרח ויזניה בן הושעיה וכל העם מקטן ועד גדול׃ | 1 |
੧ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ
ויאמרו אל ירמיהו הנביא תפל נא תחנתנו לפניך והתפלל בעדנו אל יהוה אלהיך בעד כל השארית הזאת כי נשארנו מעט מהרבה כאשר עיניך ראות אתנו׃ | 2 |
੨ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ । ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
ויגד לנו יהוה אלהיך את הדרך אשר נלך בה ואת הדבר אשר נעשה׃ | 3 |
੩ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ
ויאמר אליהם ירמיהו הנביא שמעתי הנני מתפלל אל יהוה אלהיכם כדבריכם והיה כל הדבר אשר יענה יהוה אתכם אגיד לכם לא אמנע מכם דבר׃ | 4 |
੪ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
והמה אמרו אל ירמיהו יהי יהוה בנו לעד אמת ונאמן אם לא ככל הדבר אשר ישלחך יהוה אלהיך אלינו כן נעשה׃ | 5 |
੫ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ ।
אם טוב ואם רע בקול יהוה אלהינו אשר אנו שלחים אתך אליו נשמע למען אשר ייטב לנו כי נשמע בקול יהוה אלהינו׃ | 6 |
੬ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।
ויהי מקץ עשרת ימים ויהי דבר יהוה אל ירמיהו׃ | 7 |
੭ਦਸਾਂ ਦਿਨਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
ויקרא אל יוחנן בן קרח ואל כל שרי החילים אשר אתו ולכל העם למקטן ועד גדול׃ | 8 |
੮ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ
ויאמר אליהם כה אמר יהוה אלהי ישראל אשר שלחתם אתי אליו להפיל תחנתכם לפניו׃ | 9 |
੯ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,
אם שוב תשבו בארץ הזאת ובניתי אתכם ולא אהרס ונטעתי אתכם ולא אתוש כי נחמתי אל הרעה אשר עשיתי לכם׃ | 10 |
੧੦ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ
אל תיראו מפני מלך בבל אשר אתם יראים מפניו אל תיראו ממנו נאם יהוה כי אתכם אני להושיע אתכם ולהציל אתכם מידו׃ | 11 |
੧੧ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ
ואתן לכם רחמים ורחם אתכם והשיב אתכם אל אדמתכם׃ | 12 |
੧੨ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ
ואם אמרים אתם לא נשב בארץ הזאת לבלתי שמע בקול יהוה אלהיכם׃ | 13 |
੧੩ਪਰ ਜੇ ਤੁਸੀਂ ਆਖੋ ਕਿ ਅਸੀਂ ਇਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋਗੇ
לאמר לא כי ארץ מצרים נבוא אשר לא נראה מלחמה וקול שופר לא נשמע וללחם לא נרעב ושם נשב׃ | 14 |
੧੪ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ
ועתה לכן שמעו דבר יהוה שארית יהודה כה אמר יהוה צבאות אלהי ישראל אם אתם שום תשמון פניכם לבא מצרים ובאתם לגור שם׃ | 15 |
੧੫ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ
והיתה החרב אשר אתם יראים ממנה שם תשיג אתכם בארץ מצרים והרעב אשר אתם דאגים ממנו שם ידבק אחריכם מצרים ושם תמתו׃ | 16 |
੧੬ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ
ויהיו כל האנשים אשר שמו את פניהם לבוא מצרים לגור שם ימותו בחרב ברעב ובדבר ולא יהיה להם שריד ופליט מפני הרעה אשר אני מביא עליהם׃ | 17 |
੧੭ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ
כי כה אמר יהוה צבאות אלהי ישראל כאשר נתך אפי וחמתי על ישבי ירושלם כן תתך חמתי עליכם בבאכם מצרים והייתם לאלה ולשמה ולקללה ולחרפה ולא תראו עוד את המקום הזה׃ | 18 |
੧੮ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ
דבר יהוה עליכם שארית יהודה אל תבאו מצרים ידע תדעו כי העידתי בכם היום׃ | 19 |
੧੯ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ
כי התעתים בנפשותיכם כי אתם שלחתם אתי אל יהוה אלהיכם לאמר התפלל בעדנו אל יהוה אלהינו וככל אשר יאמר יהוה אלהינו כן הגד לנו ועשינו׃ | 20 |
੨੦ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”
ואגד לכם היום ולא שמעתם בקול יהוה אלהיכם ולכל אשר שלחני אליכם׃ | 21 |
੨੧ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ
ועתה ידע תדעו כי בחרב ברעב ובדבר תמותו במקום אשר חפצתם לבוא לגור שם׃ | 22 |
੨੨ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।