< שופטים 10 >
ויקם אחרי אבימלך להושיע את ישראל תולע בן פואה בן דודו איש יששכר והוא ישב בשמיר בהר אפרים׃ | 1 |
੧ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।
וישפט את ישראל עשרים ושלש שנה וימת ויקבר בשמיר׃ | 2 |
੨ਉਹ ਤੇਈ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ। ਫਿਰ ਉਹ ਮਰ ਗਿਆ ਅਤੇ ਸ਼ਾਮੀਰ ਵਿੱਚ ਦੱਬਿਆ ਗਿਆ।
ויקם אחריו יאיר הגלעדי וישפט את ישראל עשרים ושתים שנה׃ | 3 |
੩ਉਸ ਦੇ ਬਾਅਦ ਗਿਲਆਦੀ ਯਾਈਰ ਉੱਠਿਆ ਅਤੇ ਉਸ ਨੇ ਬਾਈ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ।
ויהי לו שלשים בנים רכבים על שלשים עירים ושלשים עירים להם להם יקראו חות יאיר עד היום הזה אשר בארץ הגלעד׃ | 4 |
੪ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।
੫ਤਦ ਯਾਈਰ ਮਰ ਗਿਆ ਅਤੇ ਕਾਮੋਨ ਵਿੱਚ ਦੱਬਿਆ ਗਿਆ।
ויספו בני ישראל לעשות הרע בעיני יהוה ויעבדו את הבעלים ואת העשתרות ואת אלהי ארם ואת אלהי צידון ואת אלהי מואב ואת אלהי בני עמון ואת אלהי פלשתים ויעזבו את יהוה ולא עבדוהו׃ | 6 |
੬ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।
ויחר אף יהוה בישראל וימכרם ביד פלשתים וביד בני עמון׃ | 7 |
੭ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ।
וירעצו וירצצו את בני ישראל בשנה ההיא שמנה עשרה שנה את כל בני ישראל אשר בעבר הירדן בארץ האמרי אשר בגלעד׃ | 8 |
੮ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।
ויעברו בני עמון את הירדן להלחם גם ביהודה ובבנימין ובבית אפרים ותצר לישראל מאד׃ | 9 |
੯ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ।
ויזעקו בני ישראל אל יהוה לאמר חטאנו לך וכי עזבנו את אלהינו ונעבד את הבעלים׃ | 10 |
੧੦ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”
ויאמר יהוה אל בני ישראל הלא ממצרים ומן האמרי ומן בני עמון ומן פלשתים׃ | 11 |
੧੧ਯਹੋਵਾਹ ਨੇ ਇਸਰਾਏਲੀਆਂ ਨੂੰ ਕਿਹਾ, “ਕੀ ਮੈਂ ਤੁਹਾਨੂੰ ਮਿਸਰੀਆਂ, ਅਮੋਰੀਆਂ, ਅੰਮੋਨੀਆਂ ਅਤੇ ਫ਼ਲਿਸਤੀਆਂ ਦੇ ਹੱਥੋਂ ਨਹੀਂ ਛੁਡਾਇਆ?
וצידונים ועמלק ומעון לחצו אתכם ותצעקו אלי ואושיעה אתכם מידם׃ | 12 |
੧੨ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ?
ואתם עזבתם אותי ותעבדו אלהים אחרים לכן לא אוסיף להושיע אתכם׃ | 13 |
੧੩ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ।
לכו וזעקו אל האלהים אשר בחרתם בם המה יושיעו לכם בעת צרתכם׃ | 14 |
੧੪ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!”
ויאמרו בני ישראל אל יהוה חטאנו עשה אתה לנו ככל הטוב בעיניך אך הצילנו נא היום הזה׃ | 15 |
੧੫ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
ויסירו את אלהי הנכר מקרבם ויעבדו את יהוה ותקצר נפשו בעמל ישראל׃ | 16 |
੧੬ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।
ויצעקו בני עמון ויחנו בגלעד ויאספו בני ישראל ויחנו במצפה׃ | 17 |
੧੭ਉਸ ਸਮੇਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਆਪਣੇ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਤੰਬੂ ਲਾਏ।
ויאמרו העם שרי גלעד איש אל רעהו מי האיש אשר יחל להלחם בבני עמון יהיה לראש לכל ישבי גלעד׃ | 18 |
੧੮ਤਾਂ ਗਿਲਆਦ ਦੇ ਹਾਕਮ ਇੱਕ ਦੂਜੇ ਨੂੰ ਕਹਿਣ ਲੱਗੇ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਦੇ ਨਾਲ ਲੜਾਈ ਸ਼ੁਰੂ ਕਰੇਗਾ? ਉਹੋ ਹੀ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਬਣੇਗਾ।