< תהילים 105 >
הודו ליהוה קראו בשמו הודיעו בעמים עלילותיו׃ | 1 |
੧ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
שירו לו זמרו לו שיחו בכל נפלאותיו׃ | 2 |
੨ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!
התהללו בשם קדשו ישמח לב מבקשי יהוה׃ | 3 |
੩ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!
דרשו יהוה ועזו בקשו פניו תמיד׃ | 4 |
੪ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
זכרו נפלאותיו אשר עשה מפתיו ומשפטי פיו׃ | 5 |
੫ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
זרע אברהם עבדו בני יעקב בחיריו׃ | 6 |
੬ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
הוא יהוה אלהינו בכל הארץ משפטיו׃ | 7 |
੭ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!
זכר לעולם בריתו דבר צוה לאלף דור׃ | 8 |
੮ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
אשר כרת את אברהם ושבועתו לישחק׃ | 9 |
੯ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
ויעמידה ליעקב לחק לישראל ברית עולם׃ | 10 |
੧੦ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,
לאמר לך אתן את ארץ כנען חבל נחלתכם׃ | 11 |
੧੧ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
בהיותם מתי מספר כמעט וגרים בה׃ | 12 |
੧੨ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
ויתהלכו מגוי אל גוי מממלכה אל עם אחר׃ | 13 |
੧੩ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
לא הניח אדם לעשקם ויוכח עליהם מלכים׃ | 14 |
੧੪ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
אל תגעו במשיחי ולנביאי אל תרעו׃ | 15 |
੧੫ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
ויקרא רעב על הארץ כל מטה לחם שבר׃ | 16 |
੧੬ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
שלח לפניהם איש לעבד נמכר יוסף׃ | 17 |
੧੭ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
ענו בכבל רגליו ברזל באה נפשו׃ | 18 |
੧੮ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
עד עת בא דברו אמרת יהוה צרפתהו׃ | 19 |
੧੯ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
שלח מלך ויתירהו משל עמים ויפתחהו׃ | 20 |
੨੦ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ।
שמו אדון לביתו ומשל בכל קנינו׃ | 21 |
੨੧ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,
לאסר שריו בנפשו וזקניו יחכם׃ | 22 |
੨੨ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।
ויבא ישראל מצרים ויעקב גר בארץ חם׃ | 23 |
੨੩ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
ויפר את עמו מאד ויעצמהו מצריו׃ | 24 |
੨੪ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
הפך לבם לשנא עמו להתנכל בעבדיו׃ | 25 |
੨੫ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।
שלח משה עבדו אהרן אשר בחר בו׃ | 26 |
੨੬ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
שמו בם דברי אתותיו ומפתים בארץ חם׃ | 27 |
੨੭ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
שלח חשך ויחשך ולא מרו את דבריו׃ | 28 |
੨੮ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
הפך את מימיהם לדם וימת את דגתם׃ | 29 |
੨੯ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
שרץ ארצם צפרדעים בחדרי מלכיהם׃ | 30 |
੩੦ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!
אמר ויבא ערב כנים בכל גבולם׃ | 31 |
੩੧ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।
נתן גשמיהם ברד אש להבות בארצם׃ | 32 |
੩੨ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
ויך גפנם ותאנתם וישבר עץ גבולם׃ | 33 |
੩੩ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
אמר ויבא ארבה וילק ואין מספר׃ | 34 |
੩੪ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
ויאכל כל עשב בארצם ויאכל פרי אדמתם׃ | 35 |
੩੫ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।
ויך כל בכור בארצם ראשית לכל אונם׃ | 36 |
੩੬ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
ויוציאם בכסף וזהב ואין בשבטיו כושל׃ | 37 |
੩੭ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
שמח מצרים בצאתם כי נפל פחדם עליהם׃ | 38 |
੩੮ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈਅ ਉਨ੍ਹਾਂ ਉੱਤੇ ਆ ਪਿਆ ਸੀ।
פרש ענן למסך ואש להאיר לילה׃ | 39 |
੩੯ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
שאל ויבא שלו ולחם שמים ישביעם׃ | 40 |
੪੦ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।
פתח צור ויזובו מים הלכו בציות נהר׃ | 41 |
੪੧ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ,
כי זכר את דבר קדשו את אברהם עבדו׃ | 42 |
੪੨ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
ויוצא עמו בששון ברנה את בחיריו׃ | 43 |
੪੩ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
ויתן להם ארצות גוים ועמל לאמים יירשו׃ | 44 |
੪੪ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,
בעבור ישמרו חקיו ותורתיו ינצרו הללו יה׃ | 45 |
੪੫ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।