< תהילים 119 >
אשרי תמימי דרך ההלכים בתורת יהוה׃ | 1 |
੧ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!
אשרי נצרי עדתיו בכל לב ידרשוהו׃ | 2 |
੨ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!
אף לא פעלו עולה בדרכיו הלכו׃ | 3 |
੩ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
אתה צויתה פקדיך לשמר מאד׃ | 4 |
੪ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।
אחלי יכנו דרכי לשמר חקיך׃ | 5 |
੫ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!
אז לא אבוש בהביטי אל כל מצותיך׃ | 6 |
੬ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
אודך בישר לבב בלמדי משפטי צדקך׃ | 7 |
੭ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
את חקיך אשמר אל תעזבני עד מאד׃ | 8 |
੮ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ!
במה יזכה נער את ארחו לשמר כדברך׃ | 9 |
੯ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
בכל לבי דרשתיך אל תשגני ממצותיך׃ | 10 |
੧੦ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
בלבי צפנתי אמרתך למען לא אחטא לך׃ | 11 |
੧੧ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
ברוך אתה יהוה למדני חקיך׃ | 12 |
੧੨ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
בשפתי ספרתי כל משפטי פיך׃ | 13 |
੧੩ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।
בדרך עדותיך ששתי כעל כל הון׃ | 14 |
੧੪ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
בפקדיך אשיחה ואביטה ארחתיך׃ | 15 |
੧੫ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
בחקתיך אשתעשע לא אשכח דברך׃ | 16 |
੧੬ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।
גמל על עבדך אחיה ואשמרה דברך׃ | 17 |
੧੭ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।
גל עיני ואביטה נפלאות מתורתך׃ | 18 |
੧੮ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!
גר אנכי בארץ אל תסתר ממני מצותיך׃ | 19 |
੧੯ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
גרסה נפשי לתאבה אל משפטיך בכל עת׃ | 20 |
੨੦ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
גערת זדים ארורים השגים ממצותיך׃ | 21 |
੨੧ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
גל מעלי חרפה ובוז כי עדתיך נצרתי׃ | 22 |
੨੨ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
גם ישבו שרים בי נדברו עבדך ישיח בחקיך׃ | 23 |
੨੩ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
גם עדתיך שעשעי אנשי עצתי׃ | 24 |
੨੪ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।
דבקה לעפר נפשי חיני כדברך׃ | 25 |
੨੫ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
דרכי ספרתי ותענני למדני חקיך׃ | 26 |
੨੬ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
דרך פקודיך הבינני ואשיחה בנפלאותיך׃ | 27 |
੨੭ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ।
דלפה נפשי מתוגה קימני כדברך׃ | 28 |
੨੮ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
דרך שקר הסר ממני ותורתך חנני׃ | 29 |
੨੯ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!
דרך אמונה בחרתי משפטיך שויתי׃ | 30 |
੩੦ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।
דבקתי בעדותיך יהוה אל תבישני׃ | 31 |
੩੧ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
דרך מצותיך ארוץ כי תרחיב לבי׃ | 32 |
੩੨ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!
הורני יהוה דרך חקיך ואצרנה עקב׃ | 33 |
੩੩ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
הבינני ואצרה תורתך ואשמרנה בכל לב׃ | 34 |
੩੪ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
הדריכני בנתיב מצותיך כי בו חפצתי׃ | 35 |
੩੫ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
הט לבי אל עדותיך ואל אל בצע׃ | 36 |
੩੬ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
העבר עיני מראות שוא בדרכך חיני׃ | 37 |
੩੭ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
הקם לעבדך אמרתך אשר ליראתך׃ | 38 |
੩੮ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
העבר חרפתי אשר יגרתי כי משפטיך טובים׃ | 39 |
੩੯ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
הנה תאבתי לפקדיך בצדקתך חיני׃ | 40 |
੪੦ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
ויבאני חסדך יהוה תשועתך כאמרתך׃ | 41 |
੪੧ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
ואענה חרפי דבר כי בטחתי בדברך׃ | 42 |
੪੨ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
ואל תצל מפי דבר אמת עד מאד כי למשפטך יחלתי׃ | 43 |
੪੩ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
ואשמרה תורתך תמיד לעולם ועד׃ | 44 |
੪੪ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
ואתהלכה ברחבה כי פקדיך דרשתי׃ | 45 |
੪੫ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
ואדברה בעדתיך נגד מלכים ולא אבוש׃ | 46 |
੪੬ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
ואשתעשע במצותיך אשר אהבתי׃ | 47 |
੪੭ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
ואשא כפי אל מצותיך אשר אהבתי ואשיחה בחקיך׃ | 48 |
੪੮ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
זכר דבר לעבדך על אשר יחלתני׃ | 49 |
੪੯ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
זאת נחמתי בעניי כי אמרתך חיתני׃ | 50 |
੫੦ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
זדים הליצני עד מאד מתורתך לא נטיתי׃ | 51 |
੫੧ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
זכרתי משפטיך מעולם יהוה ואתנחם׃ | 52 |
੫੨ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
זלעפה אחזתני מרשעים עזבי תורתך׃ | 53 |
੫੩ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
זמרות היו לי חקיך בבית מגורי׃ | 54 |
੫੪ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
זכרתי בלילה שמך יהוה ואשמרה תורתך׃ | 55 |
੫੫ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
זאת היתה לי כי פקדיך נצרתי׃ | 56 |
੫੬ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
חלקי יהוה אמרתי לשמר דבריך׃ | 57 |
੫੭ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
חליתי פניך בכל לב חנני כאמרתך׃ | 58 |
੫੮ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
חשבתי דרכי ואשיבה רגלי אל עדתיך׃ | 59 |
੫੯ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
חשתי ולא התמהמהתי לשמר מצותיך׃ | 60 |
੬੦ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
חבלי רשעים עודני תורתך לא שכחתי׃ | 61 |
੬੧ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
חצות לילה אקום להודות לך על משפטי צדקך׃ | 62 |
੬੨ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
חבר אני לכל אשר יראוך ולשמרי פקודיך׃ | 63 |
੬੩ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
חסדך יהוה מלאה הארץ חקיך למדני׃ | 64 |
੬੪ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
טוב עשית עם עבדך יהוה כדברך׃ | 65 |
੬੫ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
טוב טעם ודעת למדני כי במצותיך האמנתי׃ | 66 |
੬੬ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
טרם אענה אני שגג ועתה אמרתך שמרתי׃ | 67 |
੬੭ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
טוב אתה ומטיב למדני חקיך׃ | 68 |
੬੮ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
טפלו עלי שקר זדים אני בכל לב אצר פקודיך׃ | 69 |
੬੯ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
טפש כחלב לבם אני תורתך שעשעתי׃ | 70 |
੭੦ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
טוב לי כי עניתי למען אלמד חקיך׃ | 71 |
੭੧ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
טוב לי תורת פיך מאלפי זהב וכסף׃ | 72 |
੭੨ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
ידיך עשוני ויכוננוני הבינני ואלמדה מצותיך׃ | 73 |
੭੩ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
יראיך יראוני וישמחו כי לדברך יחלתי׃ | 74 |
੭੪ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
ידעתי יהוה כי צדק משפטיך ואמונה עניתני׃ | 75 |
੭੫ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
יהי נא חסדך לנחמני כאמרתך לעבדך׃ | 76 |
੭੬ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
יבאוני רחמיך ואחיה כי תורתך שעשעי׃ | 77 |
੭੭ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
יבשו זדים כי שקר עותוני אני אשיח בפקודיך׃ | 78 |
੭੮ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
ישובו לי יראיך וידעו עדתיך׃ | 79 |
੭੯ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
יהי לבי תמים בחקיך למען לא אבוש׃ | 80 |
੮੦ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
כלתה לתשועתך נפשי לדברך יחלתי׃ | 81 |
੮੧ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
כלו עיני לאמרתך לאמר מתי תנחמני׃ | 82 |
੮੨ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
כי הייתי כנאד בקיטור חקיך לא שכחתי׃ | 83 |
੮੩ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
כמה ימי עבדך מתי תעשה ברדפי משפט׃ | 84 |
੮੪ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
כרו לי זדים שיחות אשר לא כתורתך׃ | 85 |
੮੫ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
כל מצותיך אמונה שקר רדפוני עזרני׃ | 86 |
੮੬ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
כמעט כלוני בארץ ואני לא עזבתי פקודיך׃ | 87 |
੮੭ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
כחסדך חיני ואשמרה עדות פיך׃ | 88 |
੮੮ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
לעולם יהוה דברך נצב בשמים׃ | 89 |
੮੯ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
לדר ודר אמונתך כוננת ארץ ותעמד׃ | 90 |
੯੦ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
למשפטיך עמדו היום כי הכל עבדיך׃ | 91 |
੯੧ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
לולי תורתך שעשעי אז אבדתי בעניי׃ | 92 |
੯੨ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
לעולם לא אשכח פקודיך כי בם חייתני׃ | 93 |
੯੩ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
לך אני הושיעני כי פקודיך דרשתי׃ | 94 |
੯੪ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
לי קוו רשעים לאבדני עדתיך אתבונן׃ | 95 |
੯੫ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
לכל תכלה ראיתי קץ רחבה מצותך מאד׃ | 96 |
੯੬ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
מה אהבתי תורתך כל היום היא שיחתי׃ | 97 |
੯੭ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
מאיבי תחכמני מצותך כי לעולם היא לי׃ | 98 |
੯੮ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
מכל מלמדי השכלתי כי עדותיך שיחה לי׃ | 99 |
੯੯ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
מזקנים אתבונן כי פקודיך נצרתי׃ | 100 |
੧੦੦ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
מכל ארח רע כלאתי רגלי למען אשמר דברך׃ | 101 |
੧੦੧ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
ממשפטיך לא סרתי כי אתה הורתני׃ | 102 |
੧੦੨ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
מה נמלצו לחכי אמרתך מדבש לפי׃ | 103 |
੧੦੩ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
מפקודיך אתבונן על כן שנאתי כל ארח שקר׃ | 104 |
੧੦੪ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
נר לרגלי דברך ואור לנתיבתי׃ | 105 |
੧੦੫ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
נשבעתי ואקימה לשמר משפטי צדקך׃ | 106 |
੧੦੬ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
נעניתי עד מאד יהוה חיני כדברך׃ | 107 |
੧੦੭ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
נדבות פי רצה נא יהוה ומשפטיך למדני׃ | 108 |
੧੦੮ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
נפשי בכפי תמיד ותורתך לא שכחתי׃ | 109 |
੧੦੯ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
נתנו רשעים פח לי ומפקודיך לא תעיתי׃ | 110 |
੧੧੦ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
נחלתי עדותיך לעולם כי ששון לבי המה׃ | 111 |
੧੧੧ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
נטיתי לבי לעשות חקיך לעולם עקב׃ | 112 |
੧੧੨ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
סעפים שנאתי ותורתך אהבתי׃ | 113 |
੧੧੩ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
סתרי ומגני אתה לדברך יחלתי׃ | 114 |
੧੧੪ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
סורו ממני מרעים ואצרה מצות אלהי׃ | 115 |
੧੧੫ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
סמכני כאמרתך ואחיה ואל תבישני משברי׃ | 116 |
੧੧੬ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
סעדני ואושעה ואשעה בחקיך תמיד׃ | 117 |
੧੧੭ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
סלית כל שוגים מחקיך כי שקר תרמיתם׃ | 118 |
੧੧੮ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
סגים השבת כל רשעי ארץ לכן אהבתי עדתיך׃ | 119 |
੧੧੯ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
סמר מפחדך בשרי וממשפטיך יראתי׃ | 120 |
੧੨੦ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
עשיתי משפט וצדק בל תניחני לעשקי׃ | 121 |
੧੨੧ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
ערב עבדך לטוב אל יעשקני זדים׃ | 122 |
੧੨੨ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
עיני כלו לישועתך ולאמרת צדקך׃ | 123 |
੧੨੩ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
עשה עם עבדך כחסדך וחקיך למדני׃ | 124 |
੧੨੪ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
עבדך אני הבינני ואדעה עדתיך׃ | 125 |
੧੨੫ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
עת לעשות ליהוה הפרו תורתך׃ | 126 |
੧੨੬ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
על כן אהבתי מצותיך מזהב ומפז׃ | 127 |
੧੨੭ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
על כן כל פקודי כל ישרתי כל ארח שקר שנאתי׃ | 128 |
੧੨੮ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
פלאות עדותיך על כן נצרתם נפשי׃ | 129 |
੧੨੯ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
פתח דבריך יאיר מבין פתיים׃ | 130 |
੧੩੦ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
פי פערתי ואשאפה כי למצותיך יאבתי׃ | 131 |
੧੩੧ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
פנה אלי וחנני כמשפט לאהבי שמך׃ | 132 |
੧੩੨ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
פעמי הכן באמרתך ואל תשלט בי כל און׃ | 133 |
੧੩੩ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
פדני מעשק אדם ואשמרה פקודיך׃ | 134 |
੧੩੪ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
פניך האר בעבדך ולמדני את חקיך׃ | 135 |
੧੩੫ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
פלגי מים ירדו עיני על לא שמרו תורתך׃ | 136 |
੧੩੬ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
צדיק אתה יהוה וישר משפטיך׃ | 137 |
੧੩੭ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
צוית צדק עדתיך ואמונה מאד׃ | 138 |
੧੩੮ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
צמתתני קנאתי כי שכחו דבריך צרי׃ | 139 |
੧੩੯ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
צרופה אמרתך מאד ועבדך אהבה׃ | 140 |
੧੪੦ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
צעיר אנכי ונבזה פקדיך לא שכחתי׃ | 141 |
੧੪੧ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
צדקתך צדק לעולם ותורתך אמת׃ | 142 |
੧੪੨ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
צר ומצוק מצאוני מצותיך שעשעי׃ | 143 |
੧੪੩ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
צדק עדותיך לעולם הבינני ואחיה׃ | 144 |
੧੪੪ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
קראתי בכל לב ענני יהוה חקיך אצרה׃ | 145 |
੧੪੫ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
קראתיך הושיעני ואשמרה עדתיך׃ | 146 |
੧੪੬ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
קדמתי בנשף ואשועה לדבריך יחלתי׃ | 147 |
੧੪੭ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
קדמו עיני אשמרות לשיח באמרתך׃ | 148 |
੧੪੮ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
קולי שמעה כחסדך יהוה כמשפטך חיני׃ | 149 |
੧੪੯ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!
קרבו רדפי זמה מתורתך רחקו׃ | 150 |
੧੫੦ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
קרוב אתה יהוה וכל מצותיך אמת׃ | 151 |
੧੫੧ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
קדם ידעתי מעדתיך כי לעולם יסדתם׃ | 152 |
੧੫੨ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
ראה עניי וחלצני כי תורתך לא שכחתי׃ | 153 |
੧੫੩ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
ריבה ריבי וגאלני לאמרתך חיני׃ | 154 |
੧੫੪ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
רחוק מרשעים ישועה כי חקיך לא דרשו׃ | 155 |
੧੫੫ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
רחמיך רבים יהוה כמשפטיך חיני׃ | 156 |
੧੫੬ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
רבים רדפי וצרי מעדותיך לא נטיתי׃ | 157 |
੧੫੭ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
ראיתי בגדים ואתקוטטה אשר אמרתך לא שמרו׃ | 158 |
੧੫੮ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
ראה כי פקודיך אהבתי יהוה כחסדך חיני׃ | 159 |
੧੫੯ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
ראש דברך אמת ולעולם כל משפט צדקך׃ | 160 |
੧੬੦ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
שרים רדפוני חנם ומדבריך פחד לבי׃ | 161 |
੧੬੧ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
שש אנכי על אמרתך כמוצא שלל רב׃ | 162 |
੧੬੨ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
שקר שנאתי ואתעבה תורתך אהבתי׃ | 163 |
੧੬੩ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
שבע ביום הללתיך על משפטי צדקך׃ | 164 |
੧੬੪ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
שלום רב לאהבי תורתך ואין למו מכשול׃ | 165 |
੧੬੫ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
שברתי לישועתך יהוה ומצותיך עשיתי׃ | 166 |
੧੬੬ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
שמרה נפשי עדתיך ואהבם מאד׃ | 167 |
੧੬੭ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
שמרתי פקודיך ועדתיך כי כל דרכי נגדך׃ | 168 |
੧੬੮ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
תקרב רנתי לפניך יהוה כדברך הבינני׃ | 169 |
੧੬੯ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
תבוא תחנתי לפניך כאמרתך הצילני׃ | 170 |
੧੭੦ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
תבענה שפתי תהלה כי תלמדני חקיך׃ | 171 |
੧੭੧ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
תען לשוני אמרתך כי כל מצותיך צדק׃ | 172 |
੧੭੨ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
תהי ידך לעזרני כי פקודיך בחרתי׃ | 173 |
੧੭੩ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
תאבתי לישועתך יהוה ותורתך שעשעי׃ | 174 |
੧੭੪ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
תחי נפשי ותהללך ומשפטך יעזרני׃ | 175 |
੧੭੫ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
תעיתי כשה אבד בקש עבדך כי מצותיך לא שכחתי׃ | 176 |
੧੭੬ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।