< תהילים 16 >
מכתם לדוד שמרני אל כי חסיתי בך׃ | 1 |
੧ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
אמרת ליהוה אדני אתה טובתי בל עליך׃ | 2 |
੨ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
לקדושים אשר בארץ המה ואדירי כל חפצי בם׃ | 3 |
੩ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
ירבו עצבותם אחר מהרו בל אסיך נסכיהם מדם ובל אשא את שמותם על שפתי׃ | 4 |
੪ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
יהוה מנת חלקי וכוסי אתה תומיך גורלי׃ | 5 |
੫ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
חבלים נפלו לי בנעמים אף נחלת שפרה עלי׃ | 6 |
੬ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
אברך את יהוה אשר יעצני אף לילות יסרוני כליותי׃ | 7 |
੭ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
שויתי יהוה לנגדי תמיד כי מימיני בל אמוט׃ | 8 |
੮ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
לכן שמח לבי ויגל כבודי אף בשרי ישכן לבטח׃ | 9 |
੯ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
כי לא תעזב נפשי לשאול לא תתן חסידך לראות שחת׃ (Sheol ) | 10 |
੧੦ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। (Sheol )
תודיעני ארח חיים שבע שמחות את פניך נעמות בימינך נצח׃ | 11 |
੧੧ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।