< 1 इतिहास 18 >

1 कुछ समय बाद दावीद ने फिलिस्तीनियों को युद्ध में हराया और फिलिस्तीनियों के कब्जे के गाथ और उसके आस-पास के गांव उनके अधिकार से छीन लिए.
ਇਸ ਤੋਂ ਬਾਅਦ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਫ਼ਲਿਸਤੀਆਂ ਦੇ ਹੱਥੋਂ ਗਥ ਅਤੇ ਉਸ ਦੇ ਪਿੰਡਾਂ ਨੂੰ ਖੋਹ ਲਿਆ।
2 दावीद ने मोआब देश को भी हराया और मोआब के लोग दावीद के सेवक हो गए. वे दावीद को कर देने लगे.
ਫਿਰ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ।
3 दावीद ने ज़ोबाह के राजा हादेदेज़र को भी हामाथ तक जाकर हराया क्योंकि हादेदेज़र फरात नदी के तट पर एक स्मारक बनाने की योजना बना रहा था.
ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਨੂੰ ਵੀ ਹਮਾਥ ਤੱਕ ਜਿੱਤ ਲਿਆ, ਜਦੋਂ ਉਹ ਫ਼ਰਾਤ ਦਰਿਆ ਦੀ ਵੱਲ ਆਪਣਾ ਰਾਜ ਸਥਿਰ ਕਰਨ ਗਿਆ ਸੀ।
4 दावीद ने हादेदेज़र से 1,000 रथ, 7,000 घुड़सवार और 20,000 पैदल सैनिक छीन लिए और रथों के घोड़ों के पैंरो की प्रमुख नस काट दी, किंतु सौ रथों में इस्तेमाल के लिए पर्याप्‍त घोड़ों को छोड़ दिया.
ਅਤੇ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰਥ, ਸੱਤ ਹਜ਼ਾਰ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਲੈ ਲਏ ਅਤੇ ਦਾਊਦ ਨੇ ਰੱਥਾਂ ਦੇ ਸਾਰੇ ਘੋੜਿਆਂ ਦੇ ਪੱਟਾਂ ਦੀਆਂ ਨਾੜਾਂ ਨੂੰ ਵੱਢ ਕੇ, ਉਹਨਾਂ ਨੂੰ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
5 जब ज़ोबाह के राजा हादेदेज़र की सहायता के लिए दमेशेक से अरामी वहां आए, दावीद ने 22,000 अरामियों को मार दिया.
ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
6 दावीद ने दमेशेक के अरामी सैनिकों के बीच एक रक्षक सेना ठहरा दी. अरामी दावीद के सेवक बन गए और उन्हें कर देने लगे, दावीद जहां कहीं गए, उन्हें याहवेह की सहायता मिलती रही.
ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮ ਵਿੱਚ ਚੌਂਕੀਆਂ ਬਣਾਈਆਂ ਅਤੇ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ ਅਤੇ ਜਿੱਥੇ-ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ
7 हादेदेज़र के सेवकों द्वारा ले जाई गई सोने की ढालों को दावीद ने लाकर येरूशलेम में रख दिया.
ਅਤੇ ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
8 इसके अलावा दावीद हादेदेज़र के नगर तिभाह और कून से भारी मात्रा में कांसा ले आए, जिनसे शलोमोन ने पानी रखने के बर्तन, खंभे और दूसरे बर्तन बनाए थे.
ਅਤੇ ਹਦਦਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਢੇਰ ਸਾਰਾ ਪਿੱਤਲ ਲੈ ਆਇਆ, ਜਿਸ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਦ, ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।
9 जब हामाथ के राजा तोऊ ने यह सुना कि दावीद ने ज़ोबाह के राजा हादेदेज़र की संपूर्ण सेना को हरा दिया है,
ਜਦ ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
10 उसने अपने पुत्र हादरोम को राजा दावीद से भेंट करने के लिए भेजा, कि वह राजा को बधाई दे सके; क्योंकि दावीद ने हादेदेज़र से युद्ध कर उसे हरा दिया था. हादेदेज़र तोऊ से युद्ध करता रहा था. राजा तोऊ ने अपने पुत्र के साथ सोने, चांदी और कांसे की तरह-तरह की वस्तुएं भेजी थी.
੧੦ਤਾਂ ਉਸ ਨੇ ਆਪਣੇ ਪੁੱਤਰ ਹਦੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ, ਤਾਂ ਕਿ ਉਸ ਦੀ ਸੁੱਖ-ਸਾਂਦ ਦੀ ਖ਼ਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਉਸ ਨੇ ਸੋਨੇ, ਚਾਂਦੀ, ਅਤੇ ਪਿੱਤਲ ਦੇ ਭਾਂਡੇ ਵੀ ਨਾਲ ਭੇਜੇ।
11 राजा दावीद ने इन सभी वस्तुओं को उन वस्तुओं के साथ याहवेह को समर्पित कर दी, जो वह उन सभी पराजित देशों यानी एदोम, मोआब, अम्मोन के वंशजों, फिलिस्तीनियों और अमालेक से लेकर आए थे.
੧੧ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ
12 इसके अलावा ज़ेरुइयाह के पुत्र अबीशाई ने नमक की घाटी में 18,000 सैनिकों की एदोमी सेना को हराया.
੧੨ਅਤੇ ਅਬੀਸ਼ਈ ਸਰੂਯਾਹ ਦੇ ਪੁੱਤਰ ਨੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।
13 दावीद ने एदोम में गढ़ रक्षक सेना बना दी; सभी एदोमवासी दावीद के सेवक हो गए. दावीद जहां कहीं हमला करते थे, याहवेह ने उन्हें सफलता प्रदान की.
੧੩ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
14 दावीद सारे इस्राएल के शासक थे, उन्होंने अपनी सारी प्रजा के लिए न्याय और सच्चाई की व्यवस्था की थी.
੧੪ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਕਰਦਾ ਸੀ।
15 ज़ेरुइयाह के पुत्र योआब सेना पर अधीक्षक था और अहीलूद के पुत्र यहोशाफ़ात लेखापाल था;
੧੫ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
16 अहीतूब के पुत्र सादोक और अबीयाथर के पुत्र अहीमेलेख पुरोहित थे और शावसा उनका सचिव था;
੧੬ਅਤੇ ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬੀਮਲਕ, ਅਬਯਾਥਾਰ ਦਾ ਪੁੱਤਰ ਜਾਜਕ ਸਨ ਅਤੇ ਸ਼ੌਵਸ਼ਾ ਮੁਨਸ਼ੀ ਸੀ
17 यहोयादा का पुत्र बेनाइयाह केरेथि और पेलेथी नगरवासियों पर मुख्य अधिकारी बनाया गया था; दावीद के पुत्र दावीद के साथ उच्च अधिकारी थे.
੧੭ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਰਾਜੇ ਦੇ ਵਜ਼ੀਰ ਸਨ।

< 1 इतिहास 18 >