< 1 कुरिन्थियों 1 >
1 परमेश्वर की इच्छा के अनुसार मसीह येशु के लिए बुलाए गए प्रेरित पौलॉस तथा हमारे भाई सोस्थेनेस की ओर से.
੧ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,
2 कोरिन्थॉस नगर में स्थापित परमेश्वर की कलीसिया को वे, जो मसीह येशु में पवित्र किए गए हैं तथा जिनका उन सबके समान, जो हर जगह हमारे तथा उनके प्रभु येशु मसीह की स्तुति करते हैं, पवित्र लोगों के रूप में बुलाये गये हैं:
੨ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।
3 तुम सबको हमारे पिता परमेश्वर तथा प्रभु येशु मसीह की ओर से अनुग्रह तथा शांति.
੩ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
4 मसीह येशु में तुम्हें दिए गए परमेश्वर के अनुग्रह के लिए मैं तुम्हारे लिए परमेश्वर के प्रति निरंतर धन्यवाद करता हूं.
੪ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
5 क्योंकि तुम मसीह येशु में सब प्रकार से सम्पन्न किए गए हो, सारे ज्ञान और उसकी हर बात में;
੫ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।
6 ठीक जिस प्रकार तुममें मसीह येशु के संदेश की पुष्टि भी हुई है.
੬ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ।
7 परिणामस्वरूप इस समय, जब तुम हमारे प्रभु येशु मसीह के प्रकट होने की उत्सुकतापूर्वक प्रतीक्षा कर रहे हो, तुममें पवित्र आत्मा के द्वारा किसी भी आत्मिक क्षमता का अभाव नहीं है.
੭ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
8 वही मसीह येशु तुम्हें अंत तक दृढ़ बनाए रखेंगे कि तुम हमारे प्रभु येशु मसीह के दिन निर्दोष पाए जाओ.
੮ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।
9 परमेश्वर विश्वासयोग्य हैं, जिनके द्वारा तुम्हारा बुलावा उनके पुत्र, मसीह येशु हमारे प्रभु की संगति में किया गया है.
੯ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
10 प्रिय भाई बहिनो, अपने प्रभु येशु मसीह के नाम में मेरी तुमसे विनती है, कि तुममें आपसी मेल हो, फूट कहीं भी न हो, तुम मन तथा मत में एक हो.
੧੦ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
11 क्योंकि तुम्हारे विषय में, प्रिय भाई बहिनो, क्लोए परिवार के कुछ सदस्यों द्वारा मुझे यह संकेत दिया गया है कि तुम्हारे मध्य झगड़ा चल रहा है.
੧੧ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।
12 मेरे कहने का मतलब यह है कि तुममें हर एक का मत अलग है: कोई कहता है, “मैं पौलॉस का शिष्य हूं,” कोई, “मैं अपोल्लॉस का,” तो कोई, “मैं कैफ़स का,” या “मैं मसीह का शिष्य हूं.”
੧੨ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
13 क्या मसीह का बंटवारा कर दिया गया है? क्या तुम्हारे लिए पौलॉस को क्रूसित किया गया था? या तुम्हारा बपतिस्मा पौलॉस के नाम में किया गया था?
੧੩ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
14 मैं परमेश्वर का आभारी हूं कि क्रिस्पॉस तथा गायॉस के अतिरिक्त तुममें से किसी को भी मैंने बपतिस्मा नहीं दिया,
੧੪ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
15 कि कोई भी यह न कह पाए कि तुम्हें मेरे नाम में बपतिस्मा दिया गया.
੧੫ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
16 (हां, मैंने स्तेफ़ानॉस के परिवार को भी बपतिस्मा दिया है किंतु इसके अलावा मैंने किसी अन्य को बपतिस्मा दिया हो, इसका मुझे ध्यान नहीं.)
੧੬ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।
17 मसीह येशु ने मुझे बपतिस्मा देने के लिए नहीं परंतु ईश्वरीय सुसमाचार प्रचार के लिए चुना है—वह भी शब्दों के ज्ञान के अनुसार नहीं, ऐसा न हो कि मसीह का क्रूस उसकी सामर्थ्य से व्यर्थ हो जाए.
੧੭ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
18 क्रूस का संदेश उनके लिए, जो नाश होने पर हैं, मूर्खता है किंतु हमारे लिए, जो उद्धार के मार्ग पर हैं, परमेश्वर का सामर्थ्य है.
੧੮ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
19 जैसा कि पवित्र शास्त्र का लेख है: “मैं ज्ञानियों का ज्ञान नाश कर दूंगा; तथा समझदारों की समझ को शून्य.”
੧੯ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।
20 कहां है ज्ञानी? कहां है शास्त्री? और कहां है इस युग का विवादी? क्या परमेश्वर के सामने संसार का सारा ज्ञान मूर्खता नहीं है? (aiōn )
੨੦ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। (aiōn )
21 अपने ज्ञान के अनुसार परमेश्वर ने यह असंभव बना दिया कि मानव अपने ज्ञान के द्वारा उन्हें जान सके, इसलिये परमेश्वर को यह अच्छा लगा कि मनुष्यों के अनुसार मूर्खता के इस संदेश के प्रचार का उपयोग उन सबके उद्धार के लिए करें, जो विश्वास करते हैं.
੨੧ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
22 यहूदी चमत्कार चिह्नों की मांग करते हैं और यूनानी ज्ञान के खोजी हैं,
੨੨ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।
23 किंतु हम प्रचार करते हैं क्रूसित मसीह का, जो यहूदियों के लिए ठोकर का कारण हैं तथा गैर-यहूदियों के लिए मूर्खता,
੨੩ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
24 किंतु बुलाए हुओं, यहूदी या यूनानी दोनों ही के लिए यही मसीह परमेश्वर का सामर्थ्य तथा परमेश्वर का ज्ञान हैं.
੨੪ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
25 क्योंकि परमेश्वर की मूर्खता मनुष्यों की बुद्धि से कहीं अधिक बुद्धिमान, तथा परमेश्वर की दुर्बलता मनुष्यों के बल से कहीं अधिक बलवान है.
੨੫ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।
26 प्रिय भाई बहिनो, याद करो कि जब तुम्हें बुलाया गया, उस समय अनेकों में न तो शरीर के अनुसार ज्ञान था, न ही बल और न ही कुलीनता.
੨੬ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।
27 ज्ञानवानों को लज्जित करने के लिए परमेश्वर ने उनको चुना, जो संसार की दृष्टि में मूर्ख है तथा शक्तिशालियों को लज्जित करने के लिए उसको, जो संसार की दृष्टि में दुर्बल है.
੨੭ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
28 परमेश्वर ने उनको चुना, जो संसार की दृष्टि में नीचा है, तुच्छ है और जो है ही नहीं कि उसे व्यर्थ कर दें, जो महत्वपूर्ण समझी जाती है,
੨੮ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।
29 कि कोई भी मनुष्य परमेश्वर के सामने घमंड न करे.
੨੯ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
30 परमेश्वर के द्वारा किए गए काम के फलस्वरूप तुम मसीह येशु में हो, जो परमेश्वर की ओर से हमारा ज्ञान, धार्मिकता, पवित्रता तथा छुड़ौती बन गए.
੩੦ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
31 पवित्र शास्त्र का लेख है: “जो गर्व करता है, वह परमेश्वर में गर्व करे.”
੩੧ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।