< 1 राजा 10 >
1 जब शीबा की रानी ने याहवेह के नाम के कारण शलोमोन को मिली ख्याति सुनी, वह कठिन प्रश्नों से उन्हें परखने के लिए आईं.
੧ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।
2 जब वह येरूशलेम पहुंची, उनके साथ एक बड़ा कर्मचारी दल, ऊंटों पर मसाले और बड़ी मात्रा में सोना और कीमती पत्थर थे. जब उनकी भेंट शलोमोन से हुई, उन्होंने शलोमोन के सामने वह सब कह डाला, जो उनके मन में था.
੨ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
3 शलोमोन ने उनके सभी सवालों के जवाब दिए, ऐसा कुछ भी न था जो राजा के ज्ञान के बाहर था, जो वह समझा न सके.
੩ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
4 जब शीबा की रानी शलोमोन की पूरी बुद्धिमानी को परख चुकीं और उनके द्वारा बनाया भवन,
੪ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
5 उनकी मेज़ पर परोसा गया भोजन, उनके कर्मचारियों के बैठने की व्यवस्था, उनके सेवकों द्वारा की गई सेवा, उनके कपड़े, उनके पिलाने वाले और याहवेह के भवन में चढ़ाई गई होमबलियां देख वह हैरान रह गईं.
੫ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
6 उन्होंने राजा से कहा, “आपकी प्रजा और आपकी बुद्धिमानी के बारे में जो मैंने अपने देश में सुना था, वह सच था.
੬ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।
7 मगर मैंने उन समाचारों का विश्वास ही नहीं किया, जब तक मैंने खुद आकर अपनी ही आंखों से यह सब देख न लिया. सच तो यह है कि मुझे तो इसका आधा भी न बताया गया था. आपकी बुद्धि और समृद्धि उस महिमा से कहीं बढ़कर है जो मेरे सामने वर्णन की गयी थी.
੭ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।
8 कैसे सुखी हैं आपके लोग और आपके ये सेवक, जो सदा आपके सामने रहते हैं, और आपकी बुद्धिमानी की बातें सुनते रहते हैं!
੮ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।
9 धन्य हैं याहवेह, आपके परमेश्वर, आप पर जिनकी कृपादृष्टि है, जिन्होंने आपको इस्राएल के सिंहासन पर बैठाया है. याहवेह हमेशा से इस्राएल से प्रेम करते आए हैं, इसलिये उन्होंने आपको राजा के पद पर रखा है, कि आप न्याय और धर्म के साथ शासन करें.”
੯ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।
10 उन्होंने राजा को भेंट में लगभग चार हज़ार किलो सोना और बड़ी मात्रा में मसाले और कीमती पत्थर दे दिए; इतनी मात्रा में मसाले फिर कभी नहीं आए, जितने शीबा की रानी ने राजा शलोमोन को भेंट में दिए थे.
੧੦ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।
11 इसके अलावा हीराम के जो जहाज़ ओफीर देश से सोना लाए थे, वही जहाज़ ओफीर देश से बड़ी मात्रा में चन्दन की लकड़ी और कीमती पत्थर लेकर आए,
੧੧ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
12 जिस लकड़ी से राजा शलोमोन ने याहवेह के भवन के लिए और राजमहल के लिए खंभे और गायकों के लिए वीणा और सारंगियां बना दिए. ऐसी चन्दन की लकड़ी देखी न गई, क्योंकि फिर इसे लाया ही नहीं गया.
੧੨ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।
13 राजा शलोमोन ने अपने खजाने में से शीबा की रानी को अपनी राजकीय उदारता के अनुसार दे दिया. इसके अलावा उन्होंने शीबा की रानी को उसकी इच्छा और विनती के अनुसार भी दे दिया. वह अपने सेवकों को लेकर अपने देश लौट गईं.
੧੩ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।
14 शलोमोन को हर साल लगभग बाईस हज़ार किलो सोना मिलता था.
੧੪ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।
15 यह राजकीय खजाने में व्यापारियों, यात्रियों, पश्चिमी देशों के राजाओं द्वारा दिए गए धन और देश के ही राज्यपालों द्वारा प्राप्त कर धन से इकट्ठा धन के अलावा था.
੧੫ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
16 राजा शलोमोन ने पीटे हुए सोने की 200 विशाल ढालों को बनवाया. हर एक ढाल में लगभग सात किलो सोना लगाया गया था.
੧੬ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।
17 शलोमोन ने पीटे हुए सोने से 300 ढालों को भी बनवाया. हर एक ढाल में लगभग साढ़े तीन किलो सोना लगाया गया था. इन सभी को राजा ने लबानोन वन महल में रख दिया.
੧੭ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।
18 राजा ने हाथी-दांत का एक सिंहासन भी बनवाया और उसे शुद्ध सोने से मढ़ दिया.
੧੮ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।
19 सिंहासन की छः सीढ़ियां थी, और इसके पीछे एक गोल शीर्ष थी. सिंहासन के दोनों ओर दो हत्थे थे और उन्हीं से लगे हुई दोनों ओर खड़े हुए शेर गढ़े गए थे.
੧੯ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।
20 हर एक सीढ़ी के दोनों ओर खड़े हुए शेर गढ़े गए थे, कुल मिलाकर बारह शेर थे. इसके समान सिंहासन और किसी राज्य में नहीं बनवाया गया था.
੨੦ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
21 राजा शलोमोन के पीने के सारे बर्तन सोने के थे. लबानोन वन भवन में इस्तेमाल किए जानेवाले बर्तन शुद्ध सोने के थे. चांदी कहीं भी इस्तेमाल नहीं हुई थी क्योंकि शलोमोन के शासनकाल में चांदी की कोई कीमत ही न थी.
੨੧ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।
22 तरशीश के सागर में राजा हीराम के साथ जहाजों का एक समूह था. हर तीन साल में तरशीश के जहाज़ वहां सोना, चांदी, हाथी-दांत, बन्दर और मोर लेकर आते थे.
੨੨ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
23 इस प्रकार राजा शलोमोन पृथ्वी के सभी राजाओं से धन और बुद्धि में बहुत बढ़कर थे.
੨੩ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
24 सारी पृथ्वी उसकी बुद्धिमानी की बातें, जो परमेश्वर ने उसके मन में दीं थी, सुनने के लिए उनके सामने जाने की इच्छा रखती थी.
੨੪ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
25 हर साल सभी देखनेवाले अपने साथ चांदी और सोने की वस्तुएं, कपड़े, हथियार, मसाले, घोड़े और खच्चर भेंट देने के लिए लाया करते थे.
੨੫ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
26 शलोमोन ने अब तक एक हज़ार चार सौ रथ, बारह हज़ार घुड़सवार एकत्र कर लिए थे. इन सबको उसने रथों के लिए बनाए नगरों और येरूशलेम में राजा के लिए ठहराए गए स्थानों पर रखवा दिया था.
੨੬ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
27 राजा द्वारा येरूशलेम में चांदी का मूल्य वैसा ही कर दिया गया था, जैसा पत्थरों का होता है, और देवदार की लकड़ी का ऐसा जैसे तराई के गूलर के पेड़ों का.
੨੭ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
28 शलोमोन घोड़ों का आयात मिस्र और कवे से करते थे. राजा के व्यापारी इन्हें दाम देकर कवे से लाया करते थे.
੨੮ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
29 लाए गए एक रथ की कीमत होती थी चांदी के छः सौ सिक्के. राजा के व्यापारी इसी प्रकार इनका निर्यात सभी हित्ती और अरामी राजाओं को कर देते थे.
੨੯ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।