< 1 थिस्सलुनीकियों 1 >
1 पिता परमेश्वर तथा प्रभु येशु मसीह में थेस्सलोनिकेयुस नगर की कलीसिया को यह पत्र पौलॉस, सिलवानॉस तथा तिमोथियॉस की ओर से है. तुम्हें अनुग्रह तथा शांति मिलती रहे.
੧ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
2 अपनी प्रार्थनाओं में तुम्हारा वर्णन करते हुए हम हमेशा तुम सभी के लिए परमेश्वर का आभार मानते हैं.
੨ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।
3 हम हमेशा ही परमेश्वर, हमारे पिता के सामने तुम्हारे विश्वास के काम, प्रेम का परिश्रम तथा हमारे प्रभु येशु मसीह में तुम्हारी दृढ़ आशा को याद करते हैं.
੩ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
4 क्योंकि, प्रिय भाई बहनो, परमेश्वर के प्रियो, हमें अहसास है कि तुम परमेश्वर के चुने हुए हो,
੪ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ।
5 हमारे द्वारा प्रस्तुत ईश्वरीय सुसमाचार तुम्हें सिर्फ शब्दों में नहीं परंतु सामर्थ्य, पवित्र आत्मा तथा पूरे धीरज के साथ पहुंचाया गया था. तुम्हारे बीच निवास करते हुए तुम्हारी ही भलाई के लिए हम किस प्रकार के व्यक्ति साबित हुए थे, यह तुमने स्वयं ही देख लिया है.
੫ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।
6 प्रभु के संदेश को घोर क्लेश में, पवित्र आत्मा के आनंद में स्वीकार करते हुए तुम स्वयं हमारे तथा प्रभु के शिष्य बन गए थे.
੬ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।
7 जिसका परिणाम यह हुआ कि तुम मकेदोनिया तथा आखाया प्रदेश में सभी विश्वासियों के लिए एक आदर्श बन गए.
੭ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ।
8 तुम्हारे द्वारा भेजा गया प्रभु का संदेश न केवल मकेदोनिया तथा आखाया प्रदेश में सुनाया गया और बढ़ता गया परंतु परमेश्वर में तुम्हारा विश्वास भी सबको मालूम हो गया है. परिणामस्वरूप कोई ज़रूरत नहीं रह गई कि इस विषय में अब हम कुछ कहें,
੮ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।
9 वे ही हर जगह इस बात का वर्णन कर रहे हैं कि तुम्हारे द्वारा किया गया हमारा स्वागत कैसा भव्य था तथा यह भी कि किस प्रकार तुम मूर्तियों से दूर होकर परमेश्वर की ओर झुक गए कि जीवित और सच्चे परमेश्वर की सेवा करने लगो
੯ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।
10 और स्वर्ग से उनके पुत्र मसीह येशु के दोबारा आगमन की प्रतीक्षा करो, जिन्हें परमेश्वर ही ने मरे हुओं में से जीवित किया, मसीह येशु, जो हमें आनेवाले क्रोध से बचाते हैं.
੧੦ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।