< 2 इतिहास 29 >
1 जब हिज़किय्याह राजा बना, उसकी उम्र पच्चीस साल थी. येरूशलेम में उसने उनतीस साल शासन किया. उसकी माता का नाम अबीयाह था, वह ज़करयाह की पुत्री थी.
੧ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
2 उसने वही किया, जो याहवेह की दृष्टि में सही था. वैसा ही, जैसा उसके पूर्वज दावीद ने किया था.
੨ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
3 अपने शासन के पहले साल, पहले महीने में ही उसने याहवेह के भवन के फाटक खोल दिए और उनमें ज़रूरी सुधार भी किए.
੩ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ਨੂੰ ਖੋਲਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ
4 उसने पुरोहितों और लेवियों को पूर्वी चौक में इकट्ठा किया.
੪ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ
5 राजा हिज़किय्याह ने उन्हें कहा: “आप जो लेवी हैं ध्यान से सुनिए! अब अपने आपको शुद्ध करो, याहवेह, अपने पूर्वजों के परमेश्वर के भवन को पवित्र करो और पवित्र स्थान से अशुद्धता को निकाल डालो.
੫ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਇਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਸਥਾਨ ਵਿੱਚੋਂ ਮੈਲ਼ ਨੂੰ ਕੱਢ ਕੇ ਬਾਹਰ ਲੈ ਜਾਓ
6 हमारे पूर्वज सच्चे नहीं थे. उन्होंने वह सब किया, जो याहवेह, हमारे परमेश्वर की दृष्टि में बुरा है. उन्होंने उनको त्याग दिया. वे याहवेह के घर से दूर हो गए, और इसे पीठ ही दिखा दी है.
੬ਕਿਉਂ ਜੋ ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
7 उन्होंने तो ओसारे के द्वार बंद कर दिए हैं, दीप बुझा दिए हैं और इस्राएल के परमेश्वर के पवित्र स्थान पर धूप जलाना और होमबलि चढ़ाना छोड़ रखा है.
੭ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ
8 इसलिये यहूदिया और येरूशलेम याहवेह के क्रोध के पात्र हो गए; फलस्वरूप जैसा आप देख ही रहे हैं, याहवेह ने इन्हें घृणा और आतंक का विषय बना दिया है.
੮ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ
9 आपने देखा कि हमारे पूर्वज तलवार से घात किए गए हैं और हमारे पुत्र, पुत्रियों और पत्नियां इसके कारण बंदी बना ली गईं.
੯ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨ
10 अब मेरी इच्छा यह है कि मैं याहवेह इस्राएल के परमेश्वर के साथ एक वाचा बांधूं, कि उनका भड़का हुआ क्रोध हम पर से हट जाए.
੧੦ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਿਆ ਤਾਂ ਜੋ ਉਸ ਦਾ ਘੋਰ ਕਹਿਰ ਸਾਡੇ ਉੱਤੋਂ ਟਲ ਜਾਵੇ
11 मेरे पुत्रों, अब उपेक्षा को त्याग दो, क्योंकि याहवेह ने तुम्हें चुन लिया है कि तुम उनके सामने खड़े रहो, उनकी सेवा करो और उनके सेवक होकर उनके सामने धूप जलाओ.”
੧੧ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।
12 यह सुनकर ये लेवी लोग सेवा के लिए: आगे आ गये कोहाथ के वंशजों में से: आमासाई का पुत्र माहाथ और अज़रियाह का पुत्र योएल; मेरारी के वंशजों में से: अबदी का पुत्र कीश और येहालेलेल का पुत्र अज़रियाह; गेरशोन के वंशजों में से: ज़िम्माह का पुत्र योआह और योआह का पुत्र एदेन;
੧੨ਤਦ ਇਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬਦੀ ਦਾ ਪੁੱਤਰ ਕੀਸ਼ ਅਤੇ ਯਹਲਲਏਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿੰਮਾਹ ਦਾ ਪੁੱਤਰ ਯੋਆਹ ਅਤੇ ਯੋਆਹ ਦਾ ਪੁੱਤਰ ਏਦਨ
13 एलिज़ाफ़ान के वंशजों में से: शिमरी और येइएल; आसफ के वंशजों में से: ज़करयाह और मत्तनियाह;
੧੩ਅਤੇ ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮੱਤਨਯਾਹ
14 हेमान के वंशजों में से: येहिएल और शिमेई; यदूथून के वंशजों में से: शेमायाह और उज्ज़िएल.
੧੪ਅਤੇ ਹੇਮਾਨੀਆਂ ਵਿੱਚੋਂ ਯਹੀਏਲ ਅਤੇ ਸ਼ਮਈ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਉੱਜ਼ੀਏਲ
15 इन सभी ने अपने भाइयों को इकट्ठा किया, अपने आपको पवित्र किया और राजा के आदेश पर याहवेह के भवन को शुद्ध करने के उद्देश्य से उसमें प्रवेश किया, कि याहवेह द्वारा निर्धारित विधि से यह काम पूरा किया जाए.
੧੫ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ
16 तब पुरोहितों ने याहवेह के भवन के भीतरी कमरे में प्रवेश किया, कि इसे शुद्ध करने का काम शुरू किया जाए. वहां उन्होंने हर एक वस्तु को, जो स्वच्छ नहीं थी, याहवेह के भवन से बाहर और याहवेह के भवन के आंगन में लाया; फिर लेवी इन्हें किद्रोन घाटी में ले गए.
੧੬ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਉਹ ਸਾਰੀ ਮੈਲ਼ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਤਲਾਬ ਵਿੱਚ ਬਾਹਰ ਸੁੱਟ ਦਿੱਤਾ
17 पहले महीने के पहले दिन उन्होंने पवित्र करने का काम शुरू कर दिया. महीने के आठवें दिन उन्होंने याहवेह के ओसारे में प्रवेश किया. इसके बाद याहवेह के भवन को उन्होंने अगले आठ दिनों में पवित्र किया और पहले महीने के सोलहवें दिन सारा काम पूरा हो गया.
੧੭ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਉਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡਿਉੜੀ ਤੱਕ ਪਹੁੰਚੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਉਹ ਕੰਮ ਪੂਰਾ ਹੋ ਗਿਆ
18 तब वे राजा हिज़किय्याह के सामने गए और उन्होंने बताया, हमने याहवेह के पूरे भवन को शुद्ध कर दिया है, होमबलि की वेदी, उससे संबंधित सारे बर्तन, भेंट की रोटी की मेज़ और उससे संबंधित सारे बर्तन.
੧੮ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ
19 इसके अलावा, वे सारे बर्तन, जिन्हें राजा आहाज़ ने अपने विश्वासघात में अपने शासनकाल में फेंक दिए थे, हमने ठीक कर शुद्ध कर दिए हैं. आप देख लीजिए, ये सभी याहवेह की वेदी के सामने रखे हुए हैं.
੧੯ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।
20 अगले दिन राजा हिज़किय्याह सुबह-सुबह उठा, नगर के शासकों को इकट्ठा किया और वे सभी याहवेह के भवन को गए.
੨੦ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ
21 वे अपने साथ सात बछड़े, सात मेढ़े, सात मेमने और सात बकरे ले गए, कि वे अपने राज्य के लिए, पवित्र स्थान के लिए और यहूदिया के लिए बलि चढ़ाएं. राजा ने अहरोन के वंशज पुरोहितों को आदेश दिया कि वे इन्हें याहवेह की वेदी पर चढ़ाएं.
੨੧ਤਾਂ ਉਹ ਸੱਤ ਬਲ਼ਦ, ਸੱਤ ਛੱਤਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
22 तब बछड़ों का वध किया गया और पुरोहितों ने उनका लहू वेदी पर छिड़का; उन्होंने मेढ़ों का भी वध किया और उनका लहू भी वेदी पर छिड़क दिया; उन्होंने मेमनों का भी वध किया और उनका लहू वेदी पर छिड़क दिया.
੨੨ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛੱਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
23 तब वे पापबलि के लिए राजा और सभा के सामने पापबलि के लिए ठहराए गए बकरे लेकर आए और उन पर अपने हाथ रखे.
੨੩ਤਾਂ ਉਹ ਬੱਕਰਿਆਂ ਨੂੰ ਪਾਤਸ਼ਾਹ ਅਤੇ ਸਭਾ ਦੇ ਨੇੜੇ ਪਾਪ ਬਲੀ ਲਈ ਲਿਆਏ ਅਤੇ ਉਨ੍ਹਾਂ ਨੇ ਆਪਣੇ ਹੱਥ ਉਹਨਾਂ ਦੇ ਉੱਤੇ ਰੱਖੇ
24 पुरोहितों ने उनका वध किया, उनके लहू को वेदी पर छिड़का कि सारे इस्राएलियों के लिए प्रायश्चित किया जाए, क्योंकि राजा का आदेश था कि होमबलि और पापबलि सारे इस्राएल के लिए चढ़ाई जाए.
੨੪ਜਾਜਕਾਂ ਨੇ ਉਹਨਾਂ ਨੂੰ ਕੱਟਿਆ ਅਤੇ ਉਹਨਾਂ ਦੇ ਲਹੂ ਨੂੰ ਪਾਪ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਕਿ ਸਾਰੇ ਇਸਰਾਏਲ ਦਾ ਪ੍ਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ
25 इसके बाद उसने, याहवेह के भवन में दावीद, और राजा का दर्शी गाद और भविष्यद्वक्ता नाथान के आदेश के अनुसार झांझ, सारंगी और वीणाओं के लिए लेवी चुने, क्योंकि यह भविष्यवक्ताओं द्वारा घोषित याहवेह की आज्ञा थी.
੨੫ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ
26 दावीद द्वारा बनवाए वाद्य लिए हुए लेवी खड़े थे और पुरोहित नरसिंगे.
੨੬ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ
27 इसी समय हिज़किय्याह ने आदेश दिया कि वेदी पर होमबलि चढ़ाई जाए. जब होमबलि चढ़ाना शुरू हुई, नरसिंगों की आवाजों के साथ याहवेह के लिए स्तुतिगान भी शुरू हो गया. इनके अलावा इस्राएल के राजा दावीद द्वारा बनवाए वाद्य भी बजाए जा रहे थे.
੨੭ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ
28 सारी सभा आराधना में लीन थी, गायक गा रहे थे और नरसिंगे बजाए जा रहे थे. यह सब उस समय तक होता रहा जब तक होमबलि का काम पूरा न हो गया.
੨੮ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ
29 होमबलि खत्म हो जाने पर राजा और उसके साथ उपस्थित सभी व्यक्तियों ने झुककर आराधना की.
੨੯ਜਦ ਉਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਝੁੱਕ ਕੇ ਮੱਥਾ ਟੇਕਿਆ
30 इसके अलावा राजा हिज़किय्याह और उपस्थित अधिकारियों ने आदेश दिया, कि दावीद और दर्शी आसफ की गीत रचनाओं द्वारा लेवी याहवेह की स्तुति करें. तब उन्होंने बड़ी खुशी से स्तुति की और झुक-झुक कर आराधना की.
੩੦ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
31 यह होने पर हिज़किय्याह ने उन्हें कहा, “अब इसलिये कि आप लोगों ने स्वयं को याहवेह के लिए पवित्र कर लिया है,” निकट आकर याहवेह के भवन में बलि और धन्यवाद की भेंट चढ़ाइए. तब सारी सभा बलियां और धन्यवाद की भेंटें लेकर आ गई और जिन्होंने चाहा वे होमबलियां चढ़ाने आ गए.
੩੧ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ
32 सभा द्वारा चढ़ाई गई होमबलियों की गिनती उस दिन इस तरह थी: सत्तर बछड़े, सौ बैल, और दो सौ मेमने. ये सभी पशु याहवेह को होमबलि के लिए थे.
੩੨ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ
33 शुद्ध किए हुए पशुओं की संख्या इस प्रकार थी: छः सौ बैल और तीन हज़ार भेड़ें.
੩੩ਅਤੇ ਪਵਿੱਤਰ ਕੀਤੇ ਹੋਏ ਇਹ ਸਨ ਅਰਥਾਤ ਛੇ ਸੌ ਬਲ਼ਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ
34 मगर इनके लिए पुरोहितों की संख्या कम साबित हुई फलस्वरूप होमबलि के पहले पशुओं की खाल उतारना संभव न हो सका. इसलिये लेवी आकर इसमें उनकी सहायता तब तक करते रहे, जब तक यह काम खत्म न हो गया और जब तक बाकी पुरोहितों ने अपने आपको शुद्ध न कर लिया. क्योंकि यह देखा गया कि स्वयं को शुद्ध करने के लिए पुरोहितों की तुलना में लेवी अधिक सीधे मन के थे.
੩੪ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
35 बड़ी संख्या में होमबलि के अलावा वहां मेल बलि में से बची रह गई चर्बी और पेय बलि भी थी. इस प्रकार याहवेह के भवन में आराधना दोबारा शुरू की गई.
੩੫ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆ
36 हिज़किय्याह और सारी प्रजा बहुत ही खुश थी कि परमेश्वर ने बहुत ही जल्दी उनके लिए यह सब कर दिया था.
੩੬ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ-ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ।