< 2 इतिहास 33 >

1 शासन शुरू करते समय मनश्शेह की उम्र बारह साल थी. येरूशलेम में उसने पचपन साल शासन किया.
ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
2 उसने वही किया, जो याहवेह की दृष्टि में गलत था, वही सभी जो उन जनताओं के समान घृणित था, जिन्हें याहवेह ने इस्राएल के सामने से निकाल दिया था.
ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
3 उसने उन सभी ऊंचे स्थानों को दोबारा बनवा दिया, जो उसके पिता हिज़किय्याह द्वारा गिराए गए थे. उसने बाल के लिए वेदियां और अशेराहें बनाईं. उसने आकाश के सभी तारों और नक्षत्रों की पूजा करनी भी शुरू कर दी.
ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
4 उसने याहवेह के उसी भवन में अनेकों वेदियां बनवा दीं, जिस भवन के बारे में याहवेह कह चुके थे, “येरूशलेम में मेरा नाम हमेशा के लिए रहेगा.”
ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ
5 उसने याहवेह के ही भवन के दो आंगनों में आकाशमंडल के सारे नक्षत्रों के लिए वेदियां बनवाई.
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ
6 बेन-हिन्‍नोम की घाटी में उसने अपने पुत्रों को आग में से होकर निकलने की प्रथा पूरी कराई थी. वह मोहिनी, शकुन विचारने वालों, प्रेत-सिद्धियों से व्यवहार रखता था. उसने याहवेह की दृष्टि में बड़ी बुराई करते हुए उनके क्रोध को भड़का दिया.
ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
7 उसने मूर्ति की प्रतिष्ठा उस भवन में कर दी, जिसके विषय में परमेश्वर ने दावीद और उनके पुत्र शलोमोन से यह कहा था, “मैं इस भवन में और येरूशलेम नगर में, जिसे मैंने इस्राएल के सारे गोत्रों में से चुन लिया है, हमेशा के लिए अपना नाम स्थापित करूंगा,
ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ
8 यदि केवल वे उन सभी आदेशों का पालन करें, जो मोशेह द्वारा दी हुई विधियों, आज्ञाओं और नियमों के अनुसार हैं, मैं उस भूमि से इस्राएल के पग अलग न होने दूंगा, जो भूमि मैंने तुम्हारे पूर्वजों के लिए ठहराई है.”
ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
9 इस प्रकार मनश्शेह ने यहूदिया और येरूशलेम वासियों को भटका दिया कि वे उन राष्ट्रों से भी भयंकर पापों में लग जाएं, जिनको याहवेह ने इस्राएल वंशजों के सामने से खत्म कर दिया था.
ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।
10 याहवेह ने मनश्शेह और उसकी प्रजा से बातें की, मगर किसी ने भी उनकी ओर ध्यान न दिया.
੧੦ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
11 तब याहवेह ने अश्शूर के राजा की सेना के सेनापति उस पर हमला करने के लिए भेजे. उन्होंने मनश्शेह को नकेल डालकर पकड़ा, कांसे की बेड़ियों से बांधकर उसे बाबेल ले गए.
੧੧ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
12 जब वह इस दुःख में पड़ा था उसने याहवेह अपने परमेश्वर से प्रार्थना की, उसने अपने आपको अपने पूर्वजों के परमेश्वर के सामने बहुत ही नम्र बना लिया.
੧੨ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
13 जब उसने याहवेह से प्रार्थना की, याहवेह उसकी प्रार्थना से पिघल गए और उन्होंने उसकी विनती को स्वीकार किया और वह उसे उसके राज्य में ही येरूशलेम लौटा ले आए. इससे मनश्शेह को मालूम हो गया कि याहवेह ही परमेश्वर है.
੧੩ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ
14 यह होने पर उसने घाटी गीहोन के पश्चिमी ओर दावीद के नगर की बाहरी शहरपनाह को बनवाया, जो मछली फाटक तक बनाई गई थी. उसने इससे ओफेल को घेरकर बहुत ऊंचा बना दिया. इसके बाद उसने यहूदिया के सभी गढ़ नगरों में सेनापति ठहरा दिए.
੧੪ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ
15 याहवेह के भवन से उसने वह मूर्ति और पराए देवता हटा दिए. साथ ही वे सारी वेदियां भी, जो उसने याहवेह के भवन के पर्वत पर और येरूशलेम में बनाई गई थी. इन्हें उसने नगर के बाहर फेंक दिया.
੧੫ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ
16 उसने याहवेह की वेदी दोबारा से बनवाई और उस पर मेल बलि और धन्यवाद बलि चढ़ाईं. उसने सारे यहूदिया में यह आदेश दे दिया कि सेवा-आराधना सिर्फ इस्राएल के परमेश्वर याहवेह की ही की जाए.
੧੬ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ
17 फिर भी लोग ऊंची जगहों पर ही बलि चढ़ाते रहे हालांकि यह वे याहवेह अपने परमेश्वर ही को चढ़ा रहे होते थे.
੧੭ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ
18 मनश्शेह के बाकी कामों का वर्णन, यहां तक कि परमेश्वर से की गई उसकी प्रार्थना, इस्राएल के परमेश्वर याहवेह द्वारा भेजे दर्शियों के वचन, जिन्होंने उससे बातें की, यह सब इस्राएल के राजाओं की पुस्तक में किया गया है.
੧੮ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ।
19 उसके द्वारा की गई प्रार्थना, किस प्रकार उसकी प्रार्थना से परमेश्वर पिघल गए, उसके द्वारा किए गए पाप, उसका विश्वासघात, उसके द्वारा ऊंचे स्थानों पर बनाई वेदियां, अशेराह देवियां, खोदकर गढ़ी हुई मूर्तियां, सब कुछ जो उसने नम्र होने के पहले किया था, इन सभी का वर्णन होत्साई के प्रलेख में मिलता है.
੧੯ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
20 मनश्शेह हमेशा के लिए अपने पूर्वजों में जा मिला. उन्होंने उसे उसी के घर में गाड़ दिया. उसके स्थान पर उसका पुत्र अमोन राजा हो गया.
੨੦ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।
21 राजा बनने के अवसर पर अमोन की उम्र बाईस साल थी. येरूशलेम में उसने दो साल शासन किया.
੨੧ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ
22 उसने वह किया, जो याहवेह की दृष्टि में बुरा है, जैसा उसके पिता ने भी किया था. अमोन अपने पिता द्वारा बनाई गई और सभी खोदी गई मूर्तियों के लिए बलि चढ़ाता रहा और वह उनकी सेवा भी करता रहा.
੨੨ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
23 जैसा उसके पिता ने याहवेह के सामने अपने आपको नम्र किया था, उसने ऐसा नहीं किया, बल्कि अमोन अपने ऊपर दोष इकट्ठा करता चला गया.
੨੩ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
24 उसके सेवकों ने उसके विरुद्ध षड़्‍यंत्र रचा और उसी के घर में उसका वध कर दिया.
੨੪ਸੋ ਉਹ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
25 मगर प्रजाजनों ने उन सभी की हत्या कर दी, जिन्होंने राजा अमोन के विरुद्ध षड़्‍यंत्र रचा था. उन्होंने उसके स्थान पर उसके पुत्र योशियाह को राजा बनाया.
੨੫ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।

< 2 इतिहास 33 >