< 2 शमूएल 6 >
1 कुछ समय बाद दावीद ने इस्राएल से वीर युवाओं को चुना, जिनकी संख्या तीस हज़ार पाई गई.
੧ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ।
2 दावीद और उनके साथ के सभी व्यक्ति यहूदिया में बालह के लिए निकले कि वे वहां से परमेश्वर के संदूक, जिसकी पहचान सेनाओं के याहवेह के नाम के द्वारा होती है, जो करूबों पर विराजमान हैं.
੨ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।
3 उन्होंने परमेश्वर के संदूक को एक नई गाड़ी पर रख दिया. उन्होंने संदूक को पहाड़ी पर बने अबीनादाब के घर से, इस रीति से लाया. इस नए वाहन को अबीनादाब के पुत्र उज्जा और आहियो चला रहे थे. और परमेश्वर के संदूक के साथ आहियो आगे-आगे चल रहा था.
੩ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ।
੪ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।
5 इसी समय दावीद और सारा इस्राएल वंश याहवेह के सामने सनौवर की लकड़ी के बने हुए सब प्रकार के बाजे, वीणा, सांरगिया, डफ, डमरू और झांझ के साथ आनंद मना रहे थे.
੫ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।
6 जब वे नाकोन के खलिहान पर पहुंचे, बैलों के लड़खड़ाने के कारण उज्जा ने परमेश्वर के संदूक की ओर हाथ बढ़ाकर उसे थाम लिया.
੬ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ।
7 इस पर उज्जा पर याहवेह का क्रोध भड़क उठा. परमेश्वर ने उस पर इस बात के कारण वहीं वार किया. उसकी मृत्यु वहीं, परमेश्वर के संदूक के निकट हो गई.
੭ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।
8 उज्जा पर याहवेह के इस क्रोध पर दावीद को गुस्सा हो गया. वह स्थान आज तक पेरेज़-उज्जा नाम से जाना जाता है.
੮ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ।
9 उस दिन दावीद याहवेह से डर गए. वह विचार करने लगे, “यह कैसे संभव है कि याहवेह का संदूक मेरे यहां आए?”
੯ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
10 तब दावीद ने याहवेह के संदूक को दावीद-नगर में लाना न चाहा, बल्कि उन्होंने संदूक को अलग ले जाकर गाथवासी ओबेद-एदोम के घर में रखवा दिया.
੧੦ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ, ਤਦ ਦਾਊਦ ਉਹ ਨੂੰ ਇੱਕ ਪਾਸੇ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਲੈ ਗਿਆ।
11 तब याहवेह का संदूक गाथवासी ओबेद-एदोम के आवास में तीन महीने रखा रहा. याहवेह की कृपादृष्टि ओबेद-एदोम के सारे परिवार पर बनी रही.
੧੧ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।
12 दावीद राजा को तब यह सूचना दी गई: “परमेश्वर के संदूक के कारण याहवेह ने ओबेद-एदोम के परिवार और उनकी संपत्ति पर आशीषों की बारिश की है.” दावीद गए और ओबेद-एदोम के घर से परमेश्वर का संदूक बड़े हर्ष के साथ दावीद के नगर में ले आए.
੧੨ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ।
13 जब याहवेह के संदूक को उठानेवाले छः कदम आगे बढ़े, दावीद ने एक बैल और एक हष्ट-पुष्ट पशु की बलि चढ़ाई.
੧੩ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ।
14 इस समय मलमल का वस्त्र धारण किए हुए उल्लसित दावीद याहवेह के सामने पूरे मन से नाचने में लीन थे.
੧੪ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
15 जब याहवेह का संदूक दावीद और संपूर्ण इस्राएल द्वारा लाया जा रहा था, लोग नरसिंगे फूंकने के साथ खुशी से चिल्ला रहे थे.
੧੫ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ।
16 जब याहवेह का संदूक दावीद राजा के नगर में प्रवेश हो रहा था, शाऊल की पुत्री मीखल ने खिड़की के बाहर दृष्टि की, तो यह देखा कि राजा दावीद याहवेह के सामने उछलते हुए नाच रहे थे. यह देख उसका हृदय दावीद के प्रति घृणा से भर गया.
੧੬ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
17 उन्होंने याहवेह के संदूक को लाकर उस तंबू, जिसे दावीद ने उसके लिए विशेष रूप से बनवाया था, उसके भीतर, संदूक के लिए निर्धारित स्थान पर, स्थापित कर दिया.
੧੭ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
18 इसके बाद दावीद ने याहवेह को अग्निबलि और मेल बलि चढ़ाई. जब दावीद अग्निबलि और मेल बलि चढ़ा चुके, उन्होंने प्रजा के लिए सेनाओं के याहवेह के नाम में आशीर्वाद दिए.
੧੮ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ।
19 इसके बाद उन्होंने सब लोगों में, पूरे इस्राएली जनसमूह में, स्त्री और पुरुष हर एक को, एक-एक रोटी, मांस का एक अंश और किशमिश की एक टिकी बांट दी. इसके बाद सभी लोग अपने-अपने घर चले गए.
੧੯ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।
20 जब दावीद अपने परिवार को आशीर्वाद देने लौटे, तो शाऊल की पुत्री मीखल दावीद से भेंटकरने के लिए आई. उसने दावीद से कहा, “कैसा देखने लायक था, आज इस्राएल के राजा का वैभव! वह एक बेशर्म मूर्ख के समान अपने सेवकों की दासियों के सामने नंगा हुआ जा रहा था!”
੨੦ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।
21 दावीद ने मीखल को उत्तर दिया, “यह तो याहवेह के सामने हो रहा था, जिन्होंने मुझे तुम्हारे पिता और तुम्हारे सारे परिवार की अपेक्षा इस्राएल का शासक बनाना सही समझा. याहवेह के सामने मैं और भी नाचूंगा,
੨੧ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
22 और मैं तो याहवेह के लिए अपने आपको तुम्हारी दृष्टि में और भी अधिक घृणित बना लूंगा, अपनी ही दृष्टि में नीचा हो जाऊंगा; मगर जिन दासियों का तुमने उल्लेख किया है, उनकी दृष्टि में तो मैं सम्मानित ही रहूंगा.”
੨੨ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।
23 मृत्यु होने तक शाऊल की पुत्री मीखल बांझ ही रही.
੨੩ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ।