< प्रेरितों के काम 12 >
1 उसी समय राजा हेरोदेस ने कलीसिया के कुछ लोगों को सताने के उद्देश्य से बंदी बना लिया
੧ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।
2 और तलवार से योहन के भाई याकोब की हत्या करवा दी.
੨ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
3 जब उसने यह देखा कि उसके ऐसा करने से यहूदी प्रसन्न होते हैं, उसने पेतरॉस को भी बंदी बनाने का निश्चय किया. यह अखमीरी रोटी के पर्व का अवसर था.
੩ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
4 पेतरॉस को बंदी बनाकर उसने उन पर चार-चार सैनिकों के चार दलों का पहरा लगा दिया कि फ़सह पर्व समाप्त हो जाने पर वह उन पर मुकद्दमा चलाए.
੪ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5 पेतरॉस को कारागार में रखा गया किंतु कलीसिया उनके लिए एक मन से प्रार्थना कर रही थी.
੫ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6 उन पर मुकद्दमा चलाए जाने से एक रात पहले पेतरॉस दो सैनिकों के मध्य बेड़ियों से बंधे सोए हुए थे. और द्वार के सामने भी चौकीदार पहरा दे रहे थे.
੬ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7 प्रभु का एक दूत एकाएक वहां प्रकट हुआ और वह कमरा ज्योति से भर गया. स्वर्गदूत ने पेतरॉस को थपथपा कर जगाया और कहा, “जल्दी उठिए!” तत्काल ही पेतरॉस की हथकड़ियां गिर पड़ीं.
੭ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8 स्वर्गदूत ने पेतरॉस से कहा, “वस्त्र और जूतियां पहन लीजिए” पेतरॉस ने ऐसा ही किया. तब स्वर्गदूत ने उन्हें आज्ञा दी, “अब ऊपरी कपड़ा ओढ़ कर मेरे पीछे-पीछे आ जाइए.”
੮ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
9 पेतरॉस उसके पीछे कारागार से बाहर आ गए किंतु वह यह समझ नहीं पा रहे थे कि जो कुछ स्वर्गदूत द्वारा किया जा रहा था, वह सच्चाई थी या सिर्फ़ सपना.
੯ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
10 जब वे पहले और दूसरे पहरे को पार करके उस लोहे के दरवाज़े पर पहुंचे, जो नगर में खुलता है, वह द्वार अपने आप खुल गया और वे बाहर निकल गए. जब वे गली पार कर चुके तो अचानक स्वर्गदूत उन्हें छोड़कर चला गया.
੧੦ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
11 तब पेतरॉस की सुध-बुध लौटी और वह कह उठे, “अब मुझे सच्चाई का अहसास हो रहा है कि प्रभु ने ही अपने स्वर्गदूत को भेजकर मुझे हेरोदेस से और यहूदी लोगों की सारी उम्मीदों से छुड़ा लिया है.”
੧੧ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
12 यह जानकर वह योहन अर्थात् मार्कास की माता मरियम के घर पहुंचे, जहां अनेक शिष्य इकट्ठा होकर प्रार्थना कर रहे थे.
੧੨ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
13 उनके खटखटाने पर रोदा नामक दासी द्वार पर आई.
੧੩ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
14 पेतरॉस का शब्द पहचानकर, आनंद में द्वार खोले बिना ही उसने अंदर जाकर बताया कि पेतरॉस बाहर द्वार पर खड़े हैं.
੧੪ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
15 वे उससे कहने लगे, “तेरी तो मति मारी गई है!” किंतु जब वह अपनी बात पर अटल रही तो वे कहने लगे, “वह पेतरॉस का स्वर्गदूत होगा.”
੧੫ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
16 उधर पेतरॉस द्वार खटखटाते रहे. आखिरकार जब उन्होंने द्वार खोला, वे पेतरॉस को देखकर हक्का-बक्का रह गए.
੧੬ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
17 पेतरॉस ने हाथ से शांत रहने का संकेत देते हुए उन्हें बताया कि प्रभु ने किस प्रकार उन्हें कारागार से बाहर निकाला. पेतरॉस ने उनसे कहा कि वे याकोब और अन्य भाई बहिनों को इस विषय में बता दें. तब वह स्वयं दूसरी जगह चले गए.
੧੭ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
18 अगले दिन सुबह सैनिकों में बड़ी खलबली मच गई कि पेतरॉस का क्या हुआ?
੧੮ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?
19 हेरोदेस ने उनकी बहुत खोज करवाई और उन्हें कहीं भी न पाकर उसने पहरेदारों की जांच की और उन सबके लिए मृत्यु दंड का आदेश दे दिया. फिर हेरोदेस कुछ समय के लिए यहूदिया प्रदेश से कयसरिया नगर चला गया और वहां रहा.
੧੯ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।
20 हेरोदेस सोर और सीदोनवासियों से बहुत नाराज़ था. ये लोग राजा के घर की देखभाल करनेवाले ब्लास्तॉस की सहानुभूति प्राप्त कर एक मत होकर मेल-मिलाप का प्रस्ताव लेकर राजा के पास आए थे क्योंकि अनाज की पूर्ति के लिए वे राजा के क्षेत्र पर ही निर्भर थे.
੨੦ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
21 हेरोदेस ने नियत दिन अपने राजसी वस्त्र धारण कर सिंहासन पर विराजमान हो प्रजा को संबोधित करना प्रारंभ किया.
੨੧ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
22 भीड़ चिल्लाती रही, “यह मानव का नहीं, देवता का शब्द है.”
੨੨ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
23 उसी क्षण प्रभु के एक दूत ने हेरोदेस पर वार किया क्योंकि उसने परमेश्वर को महिमा नहीं दी थी. उसके शरीर में कीड़े पड़ गए और उसकी मृत्यु हो गई.
੨੩ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
24 प्रभु का वचन बढ़ता और फैलता चला गया.
੨੪ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
25 बारनबास और शाऊल येरूशलेम में अपनी सेवा समाप्त कर वहां से लौट गए. उन्होंने योहन को, जो मार्कास नाम से भी प्रसिद्ध हैं, अपने साथ ले लिया था.
੨੫ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।