< व्यवस्था विवरण 17 >
1 तुम याहवेह, अपने परमेश्वर को ऐसा कोई बछड़ा अथवा भेड़ अर्पित नहीं करोगे, जिसमें किसी प्रकार का कलंक अथवा कोई दोष है, क्योंकि यह याहवेह, तुम्हारे परमेश्वर की दृष्टि में घृणित है.
੧ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲ਼ਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।
2 यदि याहवेह, तुम्हारे परमेश्वर द्वारा प्रदान किए गए तुम्हारे नगरों में तुम्हारे बीच में कोई ऐसा पुरुष अथवा स्त्री है, जो याहवेह, तुम्हारे परमेश्वर की वाचा को तोड़कर उनकी दृष्टि में गलत काम करे,
੨ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ
3 जाकर पराए देवताओं की सेवा-उपासना करने लगे अथवा सूर्य, चंद्रमा और नक्षत्रों की वंदना करने लगे, जो किसी रीति से मेरा आदेश नहीं है,
੩ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ
4 यदि तुम्हें इसकी सूचना दी गई है अथवा तुमने इस विषय में सुना हुआ है; तब तुम इसकी सूक्ष्म छानबीन करोगे. देख लेना कि सूचना सत्य ही है, और इस्राएल में यह घटना घटित हुई ही है,
੪ਅਤੇ ਇਹ ਗੱਲ ਤੁਹਾਨੂੰ ਦੱਸੀ ਜਾਵੇ ਅਤੇ ਤੁਹਾਡੇ ਸੁਣਨ ਵਿੱਚ ਆਵੇ ਤਦ ਤੁਸੀਂ ਇਸ ਬਾਰੇ ਚੰਗੀ ਤਰ੍ਹਾਂ ਪੁੱਛ-ਗਿੱਛ ਕਰਿਓ, ਅਤੇ ਵੇਖੋ, ਜੇਕਰ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜਿਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ,
5 तब तुम उस पुरुष अथवा स्त्री को, जिसके द्वारा वह मृत्यु दंड के योग्य कृत्य किया गया है, नगर के बाहर ले जाकर उसका पथराव करोगे.
੫ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।
6 मृत्यु दंड के लिए तय व्यक्ति को दो या तीन गवाहों के सबूत पर मृत्यु दंड दिया जाए; सिर्फ एक गवाह के सबूत पर किसी को मृत्यु दंड न दिया जाए.
੬ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ।
7 उसे मृत्यु देने की प्रक्रिया में गवाहों के हाथ पहले होंगे इसके बाद दूसरों के हाथ. अपने बीच से तुम यह बुराई इस तरह से साफ़ करोगे.
੭ਉਸ ਨੂੰ ਮਾਰਨ ਲਈ ਗਵਾਹਾਂ ਦਾ ਹੱਥ ਪਹਿਲ ਕਰੇ ਅਤੇ ਉਨ੍ਹਾਂ ਦੇ ਬਾਅਦ ਸਾਰੇ ਲੋਕਾਂ ਦੇ ਹੱਥ ਉੱਠਣ। ਇਸ ਤਰ੍ਹਾਂ ਤੁਸੀਂ ਆਪਣੇ ਵਿੱਚੋਂ ਇਸ ਬੁਰਿਆਈ ਨੂੰ ਮਿਟਾ ਦਿਓ।
8 यदि कोई विषय बहुत दुष्कर होने के कारण बिना निर्णय के रह जाता है, जैसे हत्याएं, विभिन्न प्रकार के वाद, विभिन्न प्रकार के हमले और तुम्हारे न्यायालय में लाई गई विभिन्न विवादित स्थितियां; तब तुम उस स्थान को जाओगे, जिसे याहवेह तुम्हारे परमेश्वर ने चुना है.
੮ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
9 वहां तुम लेवी पुरोहित के सामने जाओगे अथवा न्यायाध्यक्ष के सामने, जो उस अवसर पर उस पद पर काम करते होंगे, तुम उन्हीं से पूछताछ करोगे और वे तुम्हें उस विवाद पर निर्णय देंगे.
੯ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਂਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।
10 याहवेह द्वारा नामित उस स्थान से लौटकर तुम वही करोगे, जिसका आदेश वे तुम्हें देंगे और तुम उनके द्वारा दिए गए निर्देशों के पालन करने के विषय में सतर्क रहोगे.
੧੦ਫੇਰ ਤੁਸੀਂ ਉਸ ਫੈਸਲੇ ਦੇ ਅਨੁਸਾਰ ਕਰਿਓ ਜਿਹੜਾ ਉਹ ਤੁਹਾਨੂੰ ਉਸ ਸਥਾਨ ਤੋਂ ਦੱਸਣਗੇ, ਜਿਹੜਾ ਯਹੋਵਾਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।
11 तुम्हें उनके द्वारा निर्देशित विधान की शर्तों का और उनके द्वारा घोषित निर्णय का निष्पादन करना होगा. उस आदेश से विमुख तुम नहीं होओगे, न तो दाएं और न बाएं.
੧੧ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ। ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ।
12 वह व्यक्ति, जो दुराग्रह में न तो उस पुरोहित के आदेश की अनसुनी करता है, जो याहवेह, तुम्हारे परमेश्वर के द्वारा उनकी सेवा के लक्ष्य से उस पद पर नियुक्त किया गया है और न ही उस न्यायाध्यक्ष की, उस व्यक्ति को प्राण-दंड दिया जाए. तुम इस्राएल से इस बुराई को खत्म करोगे.
੧੨ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।
13 फलस्वरूप सभी लोग हर जगह इसके बारे में सुनेंगे और उन पर आतंक छा जाएगा और वे इसके बाद दोबारा ऐसी दुष्टता नहीं करेंगे.
੧੩ਇਸ ਤਰ੍ਹਾਂ ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਅਤੇ ਫੇਰ ਗੁਸਤਾਖ਼ੀ ਨਹੀਂ ਕਰੇਗੀ।
14 जब तुम उस देश में प्रवेश करोगे, जो याहवेह, तुम्हारे परमेश्वर तुम्हें देने पर हैं, तुम उसका अभिग्रहण कर लो और उसमें बस जाओ; और तुम वहां यह विचार करने लगो: “हम भी निकटवर्ती देशों के समान अपने लिए राजा चुनेंगे,”
੧੪ਜਦ ਤੁਸੀਂ ਉਸ ਦੇਸ਼ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ ਅਤੇ ਆਖਣ ਲੱਗੋ, ਅਸੀਂ ਵੀ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,
15 निश्चित ही तुम अपने लिए वह राजा नियुक्त करोगे, जिसे याहवेह, तुम्हारे परमेश्वर तय करेंगे. वह तुम्हारी ही जाति का होगा, जिसे तुम अपने लिए राजा नियुक्त करोगे; तुम किसी विदेशी को अपने लिए राजा नियुक्त नहीं करोगे, जो तुम्हारा स्वजातीय नहीं है.
੧੫ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।
16 इसके अलावा, वह अपने घोड़ों की गिनती में वृद्धि नहीं करेगा और न ही वह प्रजा के लोगों को मजबूर करेगा, कि वे मिस्र देश में जाकर घोड़ों की गिनती में वृद्धि करें; क्योंकि तुम्हारे लिए याहवेह का आदेश है, “तुम कभी भी वहां नहीं लौटेंगे.”
੧੬ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ।
17 वह अपनी पत्नियों की गिनती में वृद्धि नहीं करेगा, नहीं तो उसका मन लक्ष्य से फिर जाएगा. वह अपने लिए सोने-चांदी में भी वृद्धि का यत्न न करे.
੧੭ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ।
18 जब वह अपने राज सिंहासन पर विराजमान हो, वह चर्मपत्र पर लेवी पुरोहित के सामने खुद अपने हाथ से व्यवस्था की एक नकल बनाएगा.
੧੮ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ।
19 राजा के लिए यह तय किया गया है, कि वह आजीवन इसका वाचन करे, कि वह व्यवस्था में लिखे आदेशों और नियमों का सावधानीपूर्वक पालन कर सके और याहवेह अपने परमेश्वर के प्रति श्रद्धा का अभ्यास कर सके,
੧੯ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,
20 ताकि वह अपने हृदय में यह विचार न करने लगे, कि वह अपनी प्रजा के लोगों से उत्तम है और वह आदेशों से दूर न हो सके; न दायें न बायें, जिससे कि वह और उसके वंशज इस्राएल पर उसके साम्राज्य में लंबे समय तक शासन कर सके.
੨੦ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ।