< सभोपदेशक 9 >
1 मैंने सभी कामों में अपना मन लगाया और यह मतलब निकाला कि धर्मी, बुद्धिमान और उनके सारे काम परमेश्वर के हाथ में हैं. मनुष्य को यह मालूम नहीं होता कि उसके सामने क्या होगा; प्रेम या नफ़रत.
੧ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
2 यह सभी के लिए बराबर है. धर्मी और दुष्ट, भले और बुरे, शुद्ध और अशुद्ध, जो बलि चढ़ाता है और जो बलि नहीं चढ़ाता, सभी का अंत एक समान है. जिस तरह एक भला व्यक्ति है, उसी तरह एक पापी भी है; और जिस तरह एक शपथ खानेवाला है, उसी तरह वह व्यक्ति है जिसके सामने शपथ खाना भय की बात है.
੨ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
3 सूरज के नीचे किए जा रहे हर एक काम में मैंने यही बुराई देखी कि सभी मनुष्यों का एक ही अंत है. मनुष्यों के हृदय बुराई से भरे हैं और उनके पूरे जीवन में पागलपन उनके हृदयों में भरा रहता है. इसके बाद उनकी मृत्यु हो जाती है.
੩ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
4 जो जीवित है उसके लिए आशा है क्योंकि निश्चय ही मरे हुए शेर से जीवित कुत्ता ज्यादा अच्छा है.
੪ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
5 जीवितों को यह मालूम होता है कि उनकी मृत्यु ज़रूर होगी, मगर मरे हुओं को कुछ भी मालूम नहीं होता; उन्हें तो कोई ईनाम भी नहीं मिलता, और जल्द ही उन्हें भुला दिया जाता है.
੫ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
6 इस तरह उनका प्रेम, घृणा और उत्साह खत्म हो गया, और सूरज के नीचे किए गए किसी भी काम में उनका कोई भाग न होगा.
੬ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
7 इसलिये जाओ और आनंद से भोजन करो और मन में सुख मानकर अंगूर का रस पिया करो क्योंकि पहले ही परमेश्वर तुम्हारे कामों से खुश हैं.
੭ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
8 तुम्हारे कपड़े हमेशा उजले रहें और तुम्हारे सिर पर तेल की कमी न हो.
੮ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
9 सूरज के नीचे परमेश्वर द्वारा दिए गए बेकार के जीवन में अपनी प्यारी पत्नी के साथ खुश रहो, क्योंकि तुम्हारे जीवन का और सूरज के नीचे की गई मेहनत का ईनाम यही है.
੯ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
10 अपने सामने आए हर एक काम को पूरी लगन से करो क्योंकि अधोलोक में जिसकी ओर तुम बढ़ रहे हो, वहां न तो कोई काम या तरकीब, न ज्ञान और न ही बुद्धि है. (Sheol )
੧੦ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol )
11 मैंने दोबारा सूरज के नीचे देखा, कि न तो दौड़ में तेज दौड़ने वाले और न युद्ध में बलवान ही जीतते हैं, न बुद्धिमान को भोजन मिलता है और न ही ज्ञानवान को धन-दौलत और न ही योग्य को अनुग्रह; क्योंकि ये समय और संयोग के वश में हैं.
੧੧ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
12 मनुष्य अपने समय के बारे में नहीं जानता: जैसे बुरे जाल में फंसी एक मछली के, और फंदे में फंसे पक्षियों के समान, वैसे ही मनुष्य बुरे समय में जा फंसेगा जब यह अचानक ही उस पर आ पड़ेगा.
੧੨ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
13 मैंने सूरज के नीचे बुद्धि का एक और उदाहरण देखा, जिसने मुझे बहुत प्रभावित किया.
੧੩ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
14 बहुत ही थोड़े लोगों का एक छोटा नगर था इसमें एक बहुत ही सम्मानित राजा आया और उसने इस नगर के विरुद्ध घेराव किया.
੧੪ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
15 मगर उस नगर के एक साधारण लेकिन बुद्धिमान ने अपनी बुद्धि द्वारा इस नगर को छुड़वा दिया. फिर भी उस सीधे-सादे को किसी ने याद नहीं किया.
੧੫ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
16 इसलिये मैंने यह कहा, “बुद्धि शक्ति से बढ़कर है.” लेकिन किसी सीधे-सादे की बुद्धि को तुच्छ ही जाना जाता है और उसकी बातों पर ध्यान नहीं दिया जाता.
੧੬ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
17 मूर्खों के बीच राजा की चिल्लाहट से अकेले में बुद्धिमान की बातें सुन लेना कहीं ज्यादा अच्छा है.
੧੭ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
18 युद्ध के शस्त्रों की तुलना में बुद्धि ज्यादा अच्छी है, मगर एक पापी हर एक अच्छी चीज़ का नाश कर देता है.
੧੮ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।