< इफिसियों 3 >
1 इसलिये मैं, पौलॉस, तुम गैर-यहूदियों के लिए मसीह येशु का बंदी हूं.
੧ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
2 निश्चित ही तुमने परमेश्वर के अनुग्रह के उस प्रबंधन के विषय में सुना है, जो मुझे तुम्हारे लिए प्रदान किया गया,
੨ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!
3 अर्थात् वह भेद, जो मुझ पर प्रकाशन के द्वारा प्रकट किया गया, जिसका मैं संक्षेप में वर्णन पहले कर चुका हूं.
੩ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!
4 इसे पढ़ते हुए तुम मसीह के भेद के विषय में मेरे विवेक को समझ सकते हो,
੪ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!
5 जो मानव जाति पर अन्य पीढ़ियों में इस प्रकार प्रकट नहीं किया गया था, जिस प्रकार अब प्रभु के पवित्र प्रेरितों तथा भविष्यद्वक्ताओं पर पवित्र आत्मा में प्रकट किया गया है.
੫ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
6 अब ईश्वरीय सुसमाचार के द्वारा गैर-यहूदी मसीह येशु में मीरास के साझी, एक ही शरीर के अंग और प्रतिज्ञा के सहभागी हैं.
੬ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!
7 परमेश्वर के अनुग्रह के वरदान में उनकी सक्रिय सामर्थ्य के अनुसार यह ईश्वरीय सुसमाचार मुझे सौंपा गया और मैं जिसका सेवक चुना गया.
੭ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!
8 मुझे, जो पवित्र लोगों में छोटे से भी छोटा हूं, गैर-यहूदियों में मसीह के अगम्य धन का प्रचार करने के लिए यह अनुग्रह प्रदान किया गया,
੮ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!
9 कि सभी सृष्टि के सृजनहार परमेश्वर में युगों से गुप्त रखे गए इस भेद के प्रबंधन को सब पर प्रकट करूं. (aiōn )
੯ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! (aiōn )
10 कि अब कलीसिया के द्वारा परमेश्वर का विभिन्न प्रकार का ज्ञान आकाशमंडल के प्रधानों और अधिकारियों पर प्रकट किया जाए,
੧੦ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
11 यह उस सनातन उद्देश्य के अनुसार हुआ, जो परमेश्वर ने मसीह येशु हमारे प्रभु में पूरा किया. (aiōn )
੧੧ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! (aiōn )
12 जिनमें अपने विश्वास के द्वारा प्रवेश के लिए हमें साहस तथा भरोसा प्राप्त हुआ है.
੧੨ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!
13 इसलिये तुमसे मेरी यह विनती है कि तुम उन उत्पीड़नों के कारण, जो मैं तुम्हारे लिए सह रहा हूं, निराश न हो; क्योंकि वे तुम्हारा गौरव हैं.
੧੩ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!
14 यही कारण है कि मैं पिता के सामने घुटने टेकता हूं,
੧੪ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!
15 जिनमें स्वर्ग और पृथ्वी के हर एक गोत्र का नाम रखा जाता है,
੧੫ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!
16 कि वह अपनी अपार महिमा के अनुसार अपने पवित्र आत्मा के द्वारा तुम्हारे अंतरात्मा को शक्ति-सम्पन्न करें,
੧੬ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!
17 कि विश्वास के द्वारा मसीह तुम्हारे हृदय में वास करें और प्रेम में मजबूत व स्थिर होकर,
੧੭ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
18 तुम सभी पवित्र जन मसीह के प्रेम की लंबाई, चौड़ाई, ऊंचाई व गहराई को भली-भांति समझ सको,
੧੮ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!
19 और मसीह के उस प्रेम को जान सको, जो ज्ञान से परे है कि परमेश्वर की सारी भरपूरी तुममें स्थापित हो जाए.
੧੯ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ ।
20 अब उन्हें जो हममें कार्यशील सामर्थ्य के द्वारा हमारी विनती और सोच और समझ से अपार कहीं अधिक बढ़कर करने में सक्षम हैं,
੨੦ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
21 हममें इस समय सक्रिय सामर्थ्य के द्वारा, कलीसिया और मसीह येशु में उनकी महिमा पीढ़ी से पीढ़ी, सदा-सर्वदा होती रहे, आमेन. (aiōn )
੨੧ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। (aiōn )