< यहेजकेल 25 >

1 याहवेह का वचन मेरे पास आया:
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “हे मनुष्य के पुत्र, अपना मुंह अम्मोनियों की ओर करके उनके विरुद्ध भविष्यवाणी करो.
ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
3 उनसे कहो, ‘परम प्रधान याहवेह का वचन सुनो. परम प्रधान याहवेह का यह कहना है: क्योंकि जब मेरा पवित्र स्थान अपवित्र किया गया और जब इस्राएल देश उजाड़ा गया और जब यहूदिया के लोग बंधुआई में चले गये, तो तुमने आहा, आहा! कहा,
ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ।
4 इसलिये मैं तुम्हें पूर्व देश के लोगों के अधीन करने जा रहा हूं. वे तुम्हारे बीच अपना शिविर खड़ा करेंगे और अपना तंबू गाड़ेंगे; वे तुम्हारा फल खाएंगे और तुम्हारा दूध पिएंगे.
ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ਼ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ।
5 मैं रब्बाह को ऊंटों का चरागाह और अम्मोन देश को भेड़ों का विश्राम स्थल बना दूंगा. तब तुम जानोगे कि मैं याहवेह हूं.
ਮੈਂ ਰੱਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ!
6 क्योंकि परम प्रधान याहवेह का यह कहना है: क्योंकि तुमने इस्राएल देश के प्रति अपने हृदय के सब द्वेष भावना के कारण आनंदित होकर ताली बजाई और अपने पैरों को पटका,
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ।
7 इसलिये मैं तुम्हारे विरुद्ध अपना हाथ बढ़ाऊंगा और तुम्हें लूट की वस्तु के रूप में जाति-जाति के लोगों के बीच दे दूंगा. मैं लोगों के बीच से तुम्हारा नाम तक मिटा दूंगा और तुम्हें देश-देश में पूरी तरह नाश कर दूंगा. मैं तुम्हें नाश करूंगा, और तब तुम जानोगे कि मैं याहवेह हूं.’”
ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ!
8 “परम प्रधान याहवेह का यह कहना है: ‘क्योंकि मोआब और सेईर ने कहा, “देखो, यहूदाह का वंश भी दूसरे सब जातियों के समान हो गया है,”
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ।
9 इसलिये मैं मोआब के किनारे को खुला छोड़ूंगा और इसकी शुरुआत सीमावर्ती नगर—बेथ-यशिमोथ, बाल-मेओन और किरयथियों से होगी, जो उस देश की शोभा हैं.
ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ ਯਸ਼ਿਮੋਥ, ਬਆਲ-ਮਓਨ ਅਤੇ ਕਿਰਯਾਤਾਇਮ, ਖੋਲ੍ਹ ਦਿਆਂਗਾ।
10 मैं मोआब को अम्मोनियों के साथ पूर्वी देश के लोगों के अधीन कर दूंगा, ताकि अम्मोनियों को लोग याद न करें;
੧੦ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨੀਆਂ ਦੇ ਨਾਲ ਅਧਿਕਾਰ ਲਈ ਦਿਆਂਗਾ, ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ।
11 और मैं मोआब को दंड दूंगा. तब वे जानेंगे कि मैं याहवेह हूं.’”
੧੧ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ!
12 “परम प्रधान याहवेह का यह कहना है: ‘क्योंकि एदोम ने यहूदाह से बदला लिया और ऐसा करके बहुत दोषी ठहरा,
੧੨ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ।
13 इसलिये परम प्रधान याहवेह का यह कहना है: मैं एदोम के विरुद्ध अपना हाथ बढ़ाऊंगा और आदमी और जानवर दोनों को मार डालूंगा. मैं उसे उजाड़ दूंगा और तेमान से लेकर देदान तक, वे तलवार से मारे जाएंगे.
੧੩ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।
14 मैं अपने इस्राएली लोगों के द्वारा एदोम से बदला लूंगा, और वे मेरे क्रोध और कोप के मुताबिक उनसे व्यवहार करेंगे; तब वे मेरे प्रतिशोध को जानेंगे, परम प्रधान याहवेह की घोषणा है.’”
੧੪ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
15 “परम प्रधान याहवेह का यह कहना है: ‘क्योंकि फिलिस्तीनियों ने प्रतिशोध की भावना से काम किया और अपने हृदय की ईर्ष्या के कारण बदला लिया, और प्राचीन शत्रुता के कारण यहूदाह को नष्ट करने का प्रयत्न किया,
੧੫ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।
16 इसलिये परम प्रधान याहवेह का यह कहना है: मैं फिलिस्तीनियों के विरुद्ध अपना हाथ बढ़ाने ही वाला हूं, और मैं केरेथियों को मिटा दूंगा और उनको नष्ट कर दूंगा, जो समुद्र के किनारों पर बचे हुए हैं.
੧੬ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫ਼ਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ ਕਰ ਦਿਆਂਗਾ।
17 मैं उनसे भयंकर बदला लूंगा और अपने कोप में होकर उनको दंड दूंगा. तब वे जानेंगे कि मैं याहवेह हूं, जब मैं उनसे प्रतिशोध लूंगा.’”
੧੭ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!

< यहेजकेल 25 >