< उत्पत्ति 11 >

1 पूरी पृथ्वी पर एक ही भाषा तथा एक ही बोली थी.
ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ।
2 उस समय लोग पूर्व दिशा की ओर चलते हुए, शीनार देश में मैदान देखकर रुक गये और वहीं रहने लगे.
ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ।
3 वे आपस में कहने लगे, “हम सब मिलकर अच्छी ईंट बनाकर आग में पकायें.” उन्होंने पत्थर के स्थान पर ईंटों का और चुने के स्थान पर मिट्टी के गारे को काम में लिया.
ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।
4 और उन्होंने कहा, “आओ, हम अपने लिए एक नगर और मीनार बनाएं; मीनार इतनी ऊंची बनाएं कि आकाश तक जा पहुंचे, ताकि हम प्रसिद्ध हो जाएं. अन्यथा हम सारी पृथ्वी में इधर-उधर हो जायेंगे.”
ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।
5 याहवेह उस नगर तथा मीनार को देखने उतर आए, जिसे लोग बना रहे थे.
ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।
6 याहवेह ने सोचा, “ये लोग एक झुंड हैं, इनकी एक ही भाषा है, और इन्होंने सोचकर काम करने की शुरुआत की है; अब आगे भी इस प्रकार और काम करेंगे, तो इनके लिए कोई काम मुश्किल नहीं होगा.
ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।
7 आओ, हम उनकी भाषा में गड़बड़ी लाएं ताकि वे एक दूसरे की बात को समझ न सकें.”
ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।
8 इस प्रकार याहवेह ने उन्हें अलग कर दिया और वे पृथ्वी पर अलग-अलग जगह पर चले गये और नगर व मीनार का काम रुक गया.
ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ।
9 इसी कारण इस स्थान का नाम बाबेल पड़ा, क्योंकि यहीं याहवेह ने भाषा में गड़बड़ी डाली थी तथा यहीं से याहवेह ने उन्हें पूरी पृथ्वी पर फैला दिया.
ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
10 शेम के वंश का विवरण यह है: जलप्रलय के दो साल बाद अरफाक्साद का जन्म हुआ तब शेम 100 साल के थे.
੧੦ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।
11 अरफाक्साद के जन्म के बाद शेम 500 वर्ष और जीवित रहे. इनके अतिरिक्त उनके और पुत्र-पुत्रियां पैदा हुईं.
੧੧ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
12 जब अरफाक्साद 35 साल के हुए, तब शेलाह का जन्म हुआ.
੧੨ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ।
13 शेलाह के जन्म के बाद अरफाक्साद 403 वर्ष और जीवित रहे तथा उनके और पुत्र-पुत्रियां पैदा हुईं.
੧੩ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
14 जब शेलाह 30 वर्ष के हुए, तब एबर का जन्म हुआ.
੧੪ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ।
15 एबर के जन्म के बाद शेलाह 403 वर्ष और जीवित रहे तथा उनके और पुत्र-पुत्रियां पैदा हुईं.
੧੫ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
16 जब एबर 34 वर्ष के हुए, तब पेलेग का जन्म हुआ.
੧੬ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ।
17 पेलेग के जन्म के बाद एबर 430 वर्ष और जीवित रहे तथा उनके और पुत्र-पुत्रियां पैदा हुईं.
੧੭ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
18 जब पेलेग 30 वर्ष के हुए, तब रेउ का जन्म हुआ.
੧੮ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ।
19 रेउ के जन्म के बाद पेलेग 209 वर्ष और जीवित रहे तथा उनके और पुत्र-पुत्रियां पैदा हुईं.
੧੯ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
20 जब रेउ 32 वर्ष के हुए, तब सेरुग का जन्म हुआ.
੨੦ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ।
21 सेरुग के जन्म के बाद रेउ 207 वर्ष और जीवित रहे तथा उनके और पुत्र-पुत्रियां पैदा हुईं.
੨੧ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
22 जब सेरुग 30 वर्ष के हुए, तब नाहोर का जन्म हुआ.
੨੨ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ।
23 नाहोर के जन्म के बाद सेरुग 200 वर्ष और जीवित रहे तथा उनके और पुत्र-पुत्रियां पैदा हुईं.
੨੩ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
24 जब नाहोर 29 वर्ष के हुए, तब तेराह का जन्म हुआ.
੨੪ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ।
25 तेराह के जन्म के बाद नाहोर 119 वर्ष और जीवित रहे तथा उनके और पुत्र-पुत्रियां पैदा हुईं.
੨੫ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
26 जब तेराह 70 वर्ष के हुए, तब अब्राम, नाहोर तथा हारान का जन्म हुआ.
੨੬ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ।
27 तेराह के वंशज ये हैं: तेराह से अब्राम, नाहोर तथा हारान का जन्म हुआ; हारान ने लोत को जन्म दिया.
੨੭ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ।
28 हारान की मृत्यु उनके पिता के जीवित रहते उसकी जन्मभूमि कसदियों के ऊर में हुई.
੨੮ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।
29 अब्राम तथा नाहोर ने विवाह किया. अब्राम की पत्नी का नाम सारय तथा नाहोर की पत्नी का नाम मिलकाह था, जो हारान की पुत्री थी. हारान की अन्य पुत्री का नाम यिसकाह था.
੨੯ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।
30 सारय बांझ थी. उनकी कोई संतान न थी.
੩੦ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
31 तेराह ने अपने पुत्र अब्राम तथा अपने पोते लोत को, जो हारान का पुत्र था तथा अब्राम की पत्नी सारय को अपने साथ लिया और वे सब कसदियों के ऊर से हारान नामक जगह पहुंचे और वहीं रहने लगे.
੩੧ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
32 हारान में तेराह की मृत्यु हो गई, तब वे 205 वर्ष के थे.
੩੨ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।

< उत्पत्ति 11 >