< उत्पत्ति 2 >
1 इस प्रकार परमेश्वर ने आकाश और पृथ्वी के लिए सब कुछ बनाकर अपना काम पूरा किया.
੧ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
2 सातवें दिन परमेश्वर ने अपना सब काम पूरा कर लिया था; जो उन्होंने शुरू किया था; अपने सभी कामों को पूरा करके सातवें दिन उन्होंने विश्राम किया.
੨ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
3 परमेश्वर ने सातवें दिन को आशीष दी तथा उसे पवित्र ठहराया, क्योंकि यह वह दिन था, जब उन्होंने अपनी रचना, जिसकी उन्होंने सृष्टि की थी, पूरी करके विश्राम किया.
੩ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
4 यही वर्णन है कि जिस प्रकार याहवेह परमेश्वर ने आकाश और पृथ्वी को बनाया.
੪ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
5 उस समय तक पृथ्वी में कोई हरियाली और कोई पौधा नहीं उगा था, क्योंकि तब तक याहवेह परमेश्वर ने पृथ्वी पर बारिश नहीं भेजी थी. और न खेती करने के लिए कोई मनुष्य था.
੫ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
6 भूमि से कोहरा उठता था जिससे सारी भूमि सींच जाती थी.
੬ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
7 फिर याहवेह परमेश्वर ने मिट्टी से मनुष्य को बनाया तथा उसके नाक में जीवन की सांस फूंक दिया. इस प्रकार मनुष्य जीवित प्राणी हो गया.
੭ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
8 याहवेह परमेश्वर ने पूर्व दिशा में एदेन नामक स्थान में एक बगीचा बनाया और उस बगीचे में मनुष्य को रखा.
੮ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
9 याहवेह परमेश्वर ने सुंदर पेड़ और जिनके फल खाने में अच्छे हैं, उगाए और बगीचे के बीच में जीवन का पेड़ और भले या बुरे के ज्ञान के पेड़ भी लगाया.
੯ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
10 एदेन से एक नदी बहती थी जो बगीचे को सींचा करती थी और वहां से नदी चार भागों में बंट गई.
੧੦ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
11 पहली नदी का नाम पीशोन; जो बहती हुई हाविलाह देश में मिल गई, जहां सोना मिलता है.
੧੧ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
12 (उस देश में अच्छा सोना है. मोती एवं सुलेमानी पत्थर भी वहां पाए जाते हैं.)
੧੨ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
13 दूसरी नदी का नाम गीहोन है. यह नदी कूश देश में जाकर मिलती है.
੧੩ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
14 तीसरी नदी का नाम हिद्देकेल है; यह अश्शूर के पूर्व में बहती है. चौथी नदी का नाम फरात है.
੧੪ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
15 याहवेह परमेश्वर ने आदम को एदेन बगीचे में इस उद्देश्य से रखा कि वह उसमें खेती करे और उसकी रक्षा करे.
੧੫ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
16 याहवेह परमेश्वर ने मनुष्य से यह कहा, “तुम बगीचे के किसी भी पेड़ के फल खा सकते हो;
੧੬ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
17 लेकिन भले या बुरे के ज्ञान का जो पेड़ है उसका फल तुम कभी न खाना, क्योंकि जिस दिन तुम इसमें से खाओगे, निश्चय तुम मर जाओगे.”
੧੭ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
18 इसके बाद याहवेह परमेश्वर ने कहा, “आदम का अकेला रहना अच्छा नहीं है. मैं उसके लिए एक सुयोग्य साथी बनाऊंगा.”
੧੮ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
19 याहवेह परमेश्वर ने पृथ्वी में पशुओं तथा पक्षियों को बनाया और उन सभी को मनुष्य के पास ले आए, ताकि वह उनका नाम रखे; आदम ने जो भी नाम रखा, वही उस प्राणी का नाम हो गया.
੧੯ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
20 आदम ने सब जंतुओं का नाम रख दिया. किंतु आदम के लिए कोई साथी नहीं था, जो उसके साथ रह सके.
੨੦ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
21 इसलिये याहवेह परमेश्वर ने आदम को गहरी नींद में डाला; जब वह सो गया, याहवेह परमेश्वर ने उसकी एक पसली निकाली और उस जगह को मांस से भर दिया.
੨੧ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
22 फिर याहवेह परमेश्वर ने उस पसली से एक स्त्री बना दी और उसे आदम के पास ले गए.
੨੨ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
23 आदम ने कहा, “अब यह मेरी हड्डियों में की हड्डी और मेरे मांस में का मांस है; उसे ‘नारी’ नाम दिया जायेगा, क्योंकि यह ‘नर’ से निकाली गई थी.”
੨੩ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
24 इस कारण पुरुष अपने माता-पिता को छोड़कर अपनी पत्नी से मिला रहेगा तथा वे दोनों एक देह होंगे.
੨੪ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
25 आदम एवं उसकी पत्नी नग्न तो थे पर लजाते न थे.
੨੫ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।