< इब्रानियों 6 >

1 इसलिये हम सिद्धता को अपना लक्ष्य बना लें, मसीह संबंधित प्रारंभिक शिक्षाओं से ऊपर उठकर परिपक्वता की ओर बढ़ें. नींव दोबारा न रखें, जो व्यर्थ की प्रथाओं से मन फिराना और परमेश्वर के प्रति विश्वास,
ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
2 शुद्ध होने के विषय, सिर पर हाथ रखने, मरे हुओं के जी उठने तथा अनंत दंड के विषय है. (aiōnios g166)
ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। (aiōnios g166)
3 यदि परमेश्वर हमें आज्ञा दें तो हम ऐसा ही करेंगे.
ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।
4 जिन्होंने किसी समय सच के ज्ञान की ज्योति प्राप्‍त कर ली थी, जिन्होंने स्वर्गीय वरदान का स्वाद चख लिया था, जो पवित्र आत्मा के सहभागी हो गए थे,
ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
5 तथा जो परमेश्वर के उत्तम वचन के, और आनेवाले युग के सामर्थ्य का स्वाद चख लेने के बाद भी (aiōn g165)
ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ (aiōn g165)
6 परमेश्वर से दूर हो गए, उन्हें दोबारा पश्चाताप की ओर ले आना असंभव है क्योंकि वे परमेश्वर-पुत्र को अपने लिए दोबारा क्रूस पर चढ़ाने तथा सार्वजनिक रूप से उनका ठट्ठा करने में शामिल हो जाते हैं.
ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।
7 वह भूमि, जो वृष्टि के जल को सोखकर किसान के लिए उपयोगी उपज उत्पन्‍न करती है, परमेश्वर की ओर से आशीष पाती है.
ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।
8 किंतु वही भूमि यदि कांटा और ऊंटकटारे उत्पन्‍न करती है तो वह किसी काम की नहीं है तथा शापित होने पर है—आग में जलाया जाना ही उसका अंत है.
ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।
9 प्रियो, हालांकि हमने तुम्हारे सामने इस विषय को इस रीति से स्पष्ट किया है; फिर भी हम तुम्हारे लिए इससे अच्छी वस्तुओं तथा उद्धार से संबंधित आशीषों के प्रति आश्वस्त हैं.
ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ।
10 परमेश्वर अन्यायी नहीं हैं कि उनके सम्मान के लिए तुम्हारे द्वारा पवित्र लोगों के भले के लिए किए गए—तथा अब भी किए जा रहे—भले कामों और तुम्हारे द्वारा उनके लिए अभिव्यक्त प्रेम की उपेक्षा करें.
੧੦ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
11 हमारी यही इच्छा है कि तुममें से हर एक में ऐसा उत्साह प्रदर्शित हो कि अंत तक तुममें आशा का पूरा निश्चय स्पष्ट दिखाई दे.
੧੧ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।
12 तुम आलसी न बनो परंतु उन लोगों के पद-चिह्नों पर चलो, जो विश्वास तथा धीरज द्वारा प्रतिज्ञाओं के वारिस हैं.
੧੨ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ।
13 परमेश्वर ने जब अब्राहाम से प्रतिज्ञा की तो शपथ लेने के लिए उनके सामने स्वयं से बड़ा और कोई न था, इसलिये उन्होंने अपने ही नाम से यह शपथ ली,
੧੩ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
14 “निश्चयतः मैं तुम्हें आशीष दूंगा और तुम्हारे वंश को बढ़ाता जाऊंगा”
੧੪ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ।
15 इसलिये अब्राहाम धीरज रखकर प्रतीक्षा करते रहे तथा उन्हें वह प्राप्‍त हुआ, जिसकी प्रतिज्ञा की गई थी.
੧੫ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ।
16 मनुष्य तो स्वयं से बड़े व्यक्ति की शपथ लेता है; तब दोनों पक्षों के लिए पुष्टि के रूप में ली गई शपथ सभी झगड़ों का अंत कर देती है.
੧੬ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ।
17 इसी प्रकार परमेश्वर ने इस उद्देश्य से शपथ ली कि वह प्रतिज्ञा के वारिसों को अपने न बदलनेवाले उद्देश्य के विषय में पूरी तरह संतुष्ट करें.
੧੭ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।
18 इसलिए कि दो न बदलनेवाली वस्तुओं द्वारा, जिनके विषय में परमेश्वर झूठे साबित हो ही नहीं सकते; हमें, जिन्होंने उनकी शरण ली है, उस आशा को सुरक्षित रखने का दृढ़ता से साहस प्राप्‍त हो, जो हमारे सामने प्रस्तुत की गई है.
੧੮ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।
19 यही आशा हमारे प्राण का लंगर है, स्थिर तथा दृढ़. जो उस पर्दे के भीतर पहुंचता भी है,
੧੯ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।
20 जहां मसीह येशु ने अगुआ होकर हमारे लिए मेलखीज़ेदेक की श्रृंखला के एक अनंत काल का महापुरोहित बनकर प्रवेश किया. (aiōn g165)
੨੦ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ। (aiōn g165)

< इब्रानियों 6 >